ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ , ਇਸ ਦਿਨ ਤੋਂ ਖੁੱਲ੍ਹਣਗੇ ਕਾਲਜ ਤੇ ਯੂਨੀਵਰਸਿਟੀਆਂ:ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਏ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਮੁੜ ਖੋਲ੍ਹਣ ਦਾ ਹੁਕਮ ਦੇ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਬਾਰੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
[caption id="attachment_446837" align="aligncenter"] ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ , ਇਸ ਦਿਨ ਤੋਂ ਖੁੱਲ੍ਹਣਗੇ ਸੂਬੇ ਦੇ ਕਾਲਜ ਅਤੇ ਯੂਨੀਵਰਸਿਟੀਆਂ[/caption]
ਪੰਜਾਬ ਸਰਕਾਰ ਨੇ ਸੂਬੇ 'ਚ ਆਉਣ ਵਾਲੀ 16 ਨਵੰਬਰ ਨੂੰ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਕੋਰੋਨਾ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣ ਕਰਨੀ ਹੋਵੇਗੀ।
[caption id="attachment_446838" align="aligncenter"] ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ , ਇਸ ਦਿਨ ਤੋਂ ਖੁੱਲ੍ਹਣਗੇ ਸੂਬੇ ਦੇ ਕਾਲਜ ਅਤੇ ਯੂਨੀਵਰਸਿਟੀਆਂ[/caption]
ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਮੈਡੀਕਲ ਸਿੱਖਿਆ ਨਾਲ ਜੁੜੇ ਸਾਰੇ ਕਾਲਜ ਵੀ ਖੁੱਲ੍ਹਣਗੇ। ਹਾਲਾਂਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਲਈ ਸਿਹਤ ਮੰਤਰਾਲੇ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਉਚ ਸਿੱਖਿਆ ਦੀਆਂ ਹੋਰ ਸੰਸਥਾਵਾਂ ਵੀ 16 ਨਵੰਬਰ ਤੋਂ ਖੁੱਲਣਗੀਆਂ।
[caption id="attachment_446836" align="aligncenter"] ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ , ਇਸ ਦਿਨ ਤੋਂ ਖੁੱਲ੍ਹਣਗੇ ਸੂਬੇ ਦੇ ਕਾਲਜ ਅਤੇ ਯੂਨੀਵਰਸਿਟੀਆਂ[/caption]
ਦੱਸ ਦੇਈਏ ਕਿ ਇਸ ਦੌਰਾਨ ਵਿਦਿਆਰਥੀਆਂ ਨੂੰ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਹਾਲਾਂਕਿ ਕੰਟੇਨਮੈਂਟ ਜ਼ੋਨ ਵਾਲੇ ਇਲਾਕਿਆਂ 'ਚ ਕਾਲਜ ਅਤੇ ਯੂਨੀਵਰਸਿਟੀਆਂ ਨਹੀਂ ਖੋਲ੍ਹੀਆਂ ਜਾਣਗੀਆਂ। ਸਰਕਾਰ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਹੁਣ ਵਿਦਿਆਰਥੀ ਕਾਲਜ ਅਤੇ ਯੂਨੀਵਰਸਿਟੀ ਜਾ ਸਕਣਗੇ।
-PTCNews