ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਠੀਕ ਇਕ ਦਿਨ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਇਹ ਫ਼ੈਸਲਾ ਕੀਤਾ ਗਿਆ ਕਿ ਕਾਂਗਰਸ ਵਿਧਾਇਕ ਦਲ ਦੀ ਪਹਿਲੀ ਮੀਟਿੰਗ 10 ਮਾਰਚ ਨੂੰ ਸ਼ਾਮ 5 ਵਜੇ ਪ੍ਰਦੇਸ਼ ਕਾਂਗਰਸ ਦੇ ਦਫ਼ਤਰ ਵਿਖੇ ਹੋਵੇਗੀ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਾਂਗਰਸ ਦੇ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਕਿ ਉਹ ਇਸ ਮੀਟਿੰਗ ਵਿੱਚ ਜ਼ਰੂਰ ਹਾਜ਼ਰ ਹੋਣ। ਇਸ ਮੀਟਿੰਗ ਨੂੰ ਲੈ ਕੇ ਕਾਂਗਰਸ ਵਿੱਚ ਕਾਫੀ ਚਰਚਾ ਛਿੜੀ ਹੋਈ ਹੈ ਤੇ ਇਸ ਤੋਂ ਇਲਾਵਾ ਸਿਆਸੀ ਗਲਿਆਰਿਆਂ ਵਿੱਚ ਵੀ ਇਸ ਮੀਟਿੰਗ ਦੇ ਅਲੱਗ-ਅਲੱਗ ਮਾਅਨੇ ਕੱਢੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ 20 ਫਰਵਰੀ ਨੂੰ ਹੋਈਆਂ ਚੋਣਾਂ ਲਈ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋ ਰਹੀ ਹੈ। ਐਗਜ਼ਿਟ ਪੋਲ ਨੇ ਕਾਫੀ ਹੈਰਾਨੀਜਨਕ ਭਵਿੱਖਬਾਣੀ ਕੀਤੀ ਹੈ। ਜਿਸ ਤੋਂ ਬਾਅਦ ਕਾਂਗਰਸ ਦੀਆਂ ਚਿੰਤਾਵਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਇਸ ਸਭ ਦੇ ਵਿਚਕਾਰ ਕਾਂਗਰਸ ਨੇ ਆਪਣੇ ਵਿਧਾਇਕਾਂ ਦੀ ਕੱਲ੍ਹ ਸ਼ਾਮ ਨੂੰ ਮੀਟਿੰਗ ਸੱਦੀ ਹੈ। ਕਾਂਗਰਸ ਦੇ ਸੂਤਰਾਂ ਮੁਤਾਬਕ ਪਾਰਟੀ ਪੰਜਾਬ ਵਿੱਚ ਹਮਾਇਤ ਪ੍ਰਾਪਤ ਕਰਨ ਲਈ ਆਜ਼ਾਦ ਵਿਧਾਇਕਾਂ ਨਾਲ ਗੱਲਬਾਤ ਕਰੇਗੀ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵਿੱਚ ਕਾਫੀ ਖਿਚੋਤਾਣ ਚੱਲ ਰਹੀ ਹੈ। ਕਈ ਵਾਰ ਕਾਂਗਰਸੀਆਂ ਆਗੂਆਂ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਤੇ ਇਲਜ਼ਾਮ ਲਗਾਏ ਜਾ ਰਹੇ ਹਨ। ਇਸ ਵਿਚਕਾਰ ਔਜਲਾ ਅਤੇ ਮਨੀਸ਼ ਤਿਵਾੜੀ ਨੇ ਵੀ ਕਾਂਗਰਸ ਦੀ ਕਾਰਗੁਜ਼ਾਰੀ ਉਤੇ ਸਵਾਲੀਆ ਨਿਸ਼ਾਨ ਲਗਾਏ ਸਨ। ਇਹ ਵੀ ਪੜ੍ਹੋ : ਵੋਟਾਂ ਦੀ ਗਿਣਤੀ ਸਬੰਧੀ ਤਿਆਰੀਆਂ ਮੁਕੰਮਲ: ਸੀ.ਈ.ਓ. ਡਾ. ਰਾਜੂ