Punjab Election 2022: ਭਲਕੇ ਵੋਟਾਂ, ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

By  Riya Bawa February 19th 2022 10:57 AM

Punjab Election 2022: ਪੰਜਾਬ ਵਿਧਾਨ ਸਭਾ ਚੋਣ 2022 ਲਈ ਵੋਟਾਂ ਭਲਕੇ ਯਾਨੀ ਐਤਵਾਰ ਨੂੰ ਪੈਣਗੀਆਂ। ਦੱਸ ਦਈਏ ਕਿ ਪਹਿਲਾਂ ਸੂਬੇ 'ਚ ਵੋਟਾਂ 14 ਫਰਵਰੀ ਨੂੰ ਪੈਣੀਆਂ ਸੀ ਪਰ ਰਵੀਦਾਸ ਜਯੰਤੀ ਕਰਕੇ ਵੋਟਾਂ ਦੀ ਤਾਰੀਖ ਬਦਲ ਕੇ 20 ਫਰਵਰੀ ਤੈਅ ਕੀਤੀ ਗਈ। ਇਸ ਦੇ ਨਾਲ ਹੀ 18 ਫਰਵਰੀ ਨੂੰ ਚੋਣ ਪ੍ਰਚਾਰ 'ਤੇ ਵੀ ਬ੍ਰੇਕ ਲੱਗ ਗਈ ਹੈ। Punjab Election 2022: ਭਲਕੇ ਵੋਟਾਂ, ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਇਸਦੇ ਚਲਦੇ ਪੰਜਾਬ ਸਰਕਾਰ (Punjab Government) ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਚੋਣਾਂ ਦੇ ਮੱਦੇਨਜ਼ਰ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਸੂਬੇ ਵਿੱਚ ਸਥਿਤ ਫੈਕਟਰੀਆਂ ਵਿੱਚ ਕੰਮ ਕਰਦੇ ਕਾਮਿਆਂ ਲਈ 20 ਫਰਵਰੀ, 2022 (ਐਤਵਾਰ) ਨੂੰ ਤਨਖ਼ਾਹ ਸਮੇਤ ਛੁੱਟੀ (Paid Leave) ਦਾ ਐਲਾਨ ਕੀਤਾ ਗਿਆ ਹੈ। Punjab Election 2022: ਭਲਕੇ ਵੋਟਾਂ, ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਦੋ ਨੋਟੀਫਿਕੇਸ਼ਨਾਂ ਜਾਰੀ ਕੀਤੀਆਂ ਗਈਆਂ ਹਨ। ਇਨਾਂ ਨੋਟੀਫਿਕੇਸ਼ਨਾਂ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿੱਚ ਸਥਿਤ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਲਈ 20-02-2022 (ਐਤਵਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਬਸ਼ਰਤੇ ਕਿ ਇਹ ਛੁੱਟੀ 20-02-2022 ਤੋਂ 26-02-2022 ਦਰਮਿਆਨ ਆਉਣ ਵਾਲੀ ਛੁੱਟੀ ਦੇ ਇਵਜ਼ ਵਿੱਚ ਹੋਵੇਗੀ। ਹੋਰ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ਵਿੱਚ ਸਥਿਤ ਫੈਕਟਰੀਆਂ, ਜਿੱਥੇ 20 ਫਰਵਰੀ, 2022 ਵਾਲੇ ਦਿਨ ਛੁੱਟੀ ਨਹੀਂ ਹੈ, ਵਿੱਚ ਕੰਮ ਕਰਦੇ ਕਾਮਿਆਂ ਲਈ 20 ਫਰਵਰੀ ਨੂੰ ਹਫ਼ਤਾਵਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਗੌਰਤਲਬ ਹੈ ਕਿ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 20 ਫਰਵਰੀ ਨੂੰ ਜਿਲ੍ਹੇ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰਾ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20 ਫਰਵਰੀ 2022 ਨੂੰ ਵੋਟ ਪਾਉਣ ਲਈ ਤਨਖਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ। ਉਨਾਂ ਦੱਸਿਆ ਕਿ 20 ਫਰਵਰੀ ਨੂੰ ਵੋਟਿੰਗ ਹੋ ਜਾ ਰਹੀ ਹੈ। ਜਿਸ ਦਾ ਨਤੀਜਾ 10 ਮਾਰਚ 2022 ਨੂੰ ਐਲਾਨਿਆ ਜਾਵੇਗਾ। Punjab Election 2022: ਭਲਕੇ ਵੋਟਾਂ, ਤਨਖ਼ਾਹ ਸਮੇਤ ਛੁੱਟੀ ਦਾ ਐਲਾਨ -PTC News

Related Post