Punjab Election 2022: ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ।
ਇਸ ਦੇ ਨਾਲ ਹੀ ਹੁਣ ਤੱਕ ਅਕਾਲੀ ਦਲ ਨੇ ਕੁੱਲ 95 ਉਮੀਦਵਾਰ ਐਲਾਨ ਦਿੱਤੇ ਹਨ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।