ਪੰਜਾਬ ਸਰਕਾਰ ਵੱਲੋਂ ਇਸ ਜ਼ਿਲ੍ਹੇ ‘ਚ 11 ਅਕਤੂਬਰ ਦੀ ਛੁੱਟੀ ਦਾ ਐਲਾਨ, ਸਕੂਲ ਤੇ ਕਾਲਜ ਰਹਿਣਗੇ ਬੰਦ
Pardeep Singh
October 7th 2022 08:17 PM
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਮੌਕੇ ਮਿਤੀ 11 ਅਕਤੂਬਰ (ਮੰਗਲਵਾਰ) ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਹ ਵੀ ਪੜ੍ਹੋ:ਪੰਜਾਬ ਜਾਂ ਵਿਦੇਸ਼ ? ਮਾਪਿਆਂ ਲਈ ਬਣਿਆ ਵੱਡੀ ਚੁਣੌਤੀ -PTC News