ਲੋਕਾਂ ਦੇ ਸੁਪਨਿਆਂ ਨੂੰ ਬਿਨਾਂ ਭੇਦਭਾਵ ਦੇ ਸਾਕਾਰ ਕਰੇਗੀ ਪੰਜਾਬ ਸਰਕਾਰ : ਰਾਜਪਾਲ ਬਨਵਾਰੀ ਲਾਲ ਪੁਰੋਹਿਤ

By  Ravinder Singh March 21st 2022 04:19 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਹੋਂਦ ਵਿੱਚ ਆਈ ਸਰਕਾਰ ਨੂੰ ਇਤਿਹਾਸਕ ਬਹੁਮਤ ਹਾਸਲ ਹੋਇਆ ਹੈ। ਹੁਣ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾਵੇਗਾ। ਪੰਜਾਬ ਦੇ ਰਾਜਪਾਲ ਦੇ ਭਾਸ਼ਣ ਰਾਹੀਂ ਪੰਜਾਬ ਦੀ ਮਾਨ ਸਰਕਾਰ ਵੱਡੇ ਐਲਾਨ ਕੀਤੇ। ਸੂਬੇ ਵਿਚੋਂ ਟਰਾਂਸਪੋਰਟ, ਸ਼ਰਾਬ, ਰੇਤ ਮਾਫੀਆ ਆਦਿ ਖਤਮ ਕਰਨ ਦਾ ਐਲਾਨ ਕੀਤਾ। ਵਿਸ਼ਵ ਪੱਧਰੀ ਕਫਾਇਤੀ ਸਿਹਤ ਸਹੂਲਤਾਂ, ਹਰੇਕ ਨਾਗਰਿਕ ਦਾ ਇਲਾਜ ਮੁਫਤ ਹੋਵੇਗਾ। ਲੋਕਾਂ ਦੇ ਸੁਪਨਿਆਂ ਨੂੰ ਬਿਨਾਂ ਭੇਦਭਾਵ ਦੇ ਸਾਕਾਰ ਕਰੇਗੀ ਪੰਜਾਬ ਸਰਕਾਰ : ਰਾਜਪਾਲ ਬਨਵਾਰੀ ਲਾਲ ਪੁਰੋਹਿਤਸੂਬੇ ਦੇ ਹਰੇਕ ਨਾਗਰਿਕ ਨੂੰ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ। ਸੂਬੇ ਦੇ 16000 ਪਿੰਡ ਅਤੇ ਵਾਰਡ ਕਲੀਨਿਕ ਸਥਾਪਤ ਕੀਤੇ ਜਾਣਗੇ। ਆਊਟਸੋਰਸ ਅਤੇ ਠੇਕਾ ਅਧਿਆਪਕ ਰੈਗੂਲਰ ਕੀਤੇ ਜਾਣਗੇ। ਅਧਿਆਪਕਾਂ ਦੀਆਂ ਖਾਲ੍ਹੀ ਅਸਾਮੀਆਂ ਰੈਗੂਲਰ ਅਧਾਰ ਉਤੇ ਭਰੀਆਂ ਜਾਣਗੀਆਂ। ਅਧਿਆਪਕਾਂ ਕੋਲੋਂ ਗੈਰ-ਅਧਿਆਪਕ ਕੰਮ ਨਹੀਂ ਲਿਆ ਜਾਵੇਗਾ। ਅਧਿਆਪਕਾਂ ਦੀ ਪਾਰਦਰਸ਼ੀ ਬਦਲੀ ਨੀਤੀ ਬਣੇਗੀ। ਅਧਿਆਪਕਾਂ ਲ਼ਈ ਕੈਸ਼ਲੈਸ ਮੈਡੀਕਲ ਸਹੂਲਤ ਸ਼ੁਰੂ ਕੀਤੀ ਜਾਵੇਗੀ। 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਵੀ ਕੀਤਾ। ਘਰੇਲੂ ਬਿਜਲੀ ਕੁਨੈਕਸ਼ਨਾਂ ਦੇ ਬਕਾਏ ਮੁਆਫ ਕਰਕੇ ਕੱਟੇ ਕੁਨੈਕਸ਼ਨ ਬਹਾਲ ਕੀਤੇ ਜਾਣਗੇ। ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇਣ ਦਾ ਐਲਾਨ ਵੀ ਕੀਤਾ ਗਿਆ। ਮੈਡੀਕਲ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਵੱਡੇ ਸੁਧਾਰ ਕੀਤੇ ਜਾਣਗੇ। ਰੁਜ਼ਗਾਰ ਅਤੇ ਕਾਰੋਬਾਰ ਦੇ ਵਿਸ਼ਾਲ ਮੌਕੇ ਪੈਦਾ ਕਰਨ ਦਾ ਐਲਾਨ ਵੀ ਕੀਤਾ। ਲੋਕਾਂ ਦੇ ਸੁਪਨਿਆਂ ਨੂੰ ਬਿਨਾਂ ਭੇਦਭਾਵ ਦੇ ਸਾਕਾਰ ਕਰੇਗੀ ਪੰਜਾਬ ਸਰਕਾਰ : ਰਾਜਪਾਲ ਬਨਵਾਰੀ ਲਾਲ ਪੁਰੋਹਿਤਉਦਯੋਗਪਤੀਆਂ ਦੀ ਭਲਾਈ ਲਈ ਵਿਸ਼ੇਸ਼ ਕਮਿਸ਼ਨ ਬਣਾਇਆ ਜਾਵੇਗਾ। ਇੰਸਪੈਕਟਰੀ ਰਾਜ ਖਤਮ ਕਰਨ ਦਾ ਐਲਾਨ ਵੀ ਕੀਤਾ ਜਲੰਧਰ ਵਿਖੇ ਕੌਮਾਂਤਰੀ ਹਵਾਈ ਅੱਡਾ ਬਣਾਉਣ ਦਾ ਐਲਾਨ ਵੀ ਕੀਤਾ ਗਿਆ। ਸੂਬੇ ਵਿਚ ਡੋਰਸਟੈਪ ਡਿਲੀਵਰੀ ਸਰਵਸਿਜ਼ ਸ਼ੁਰੂ ਹੋਵੇਗੀ। ਮਹਿਲਾਵਾਂ ਨੂੰ ਹਰੇਕ ਮਹੀਨੇ 1000 ਰੁਪਏ ਦੇਣ ਦਾ ਐਲਾਨ ਵੀ ਕੀਤਾ। ਬੇਅਦਬੀ, ਬੰਬ ਧਮਾਕਿਆਂ ਗੈਂਗਸਟਰਾਂ ਦੇ ਮਾਮਲਿਆਂ ਦੀ ਜਾਂਚ ਹੋਵੇਗੀ। ਵੀਆਈਪੀ ਕਲਚਰ ਬੰਦ ਹੋਵੇਗਾ। ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀ ਤਨਖਾਹ ਅਤੇ ਪ੍ਰੋਤਸਾਹਨ ਰਾਸ਼ੀ ਦੁੱਗਣੀ ਕੀਤੀ ਜਾਵੇਗੀ। ਟਰਾਂਸਪੋਰਟ ਸੈਕਟਰ ਲਈ ਕਮਿਸ਼ਨ ਬਣਾਇਆ ਜਾਵੇਗਾ। ਲੋਕਾਂ ਦੇ ਸੁਪਨਿਆਂ ਨੂੰ ਬਿਨਾਂ ਭੇਦਭਾਵ ਦੇ ਸਾਕਾਰ ਕਰੇਗੀ ਪੰਜਾਬ ਸਰਕਾਰ : ਰਾਜਪਾਲ ਬਨਵਾਰੀ ਲਾਲ ਪੁਰੋਹਿਤਸੂਬੇ ਸਿਰ ਚੜ੍ਹੇ 3.50 ਲੱਖ ਕਰੋੜ ਰੁਪਏ ਦੇ ਕਰਜ਼ੇ ਉਪਰ ਪ੍ਰਗਟ ਕੀਤੀ ਚਿੰਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕਰੇਗੀ। ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਦੇ ਮਾਫੀਆ ਖ਼ਿਲਾਫ਼ ਹੋਵੇਗੀ। ਇਸ ਤੋਂ ਇਲਾਵਾ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਹੋਰ ਫ਼ਸਲਾਂ ਬੀਜਣ ਲਈ ਜਾਗਰੂਕ ਕੀਤਾ ਜਾਵੇਗਾ। ਸੂਬੇ ਵਿੱਚ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ ਤੇ ਕਾਨੂੰਨ ਨਿਯਮਾਂ ਨੂੰ ਚੰਗੀ ਤਰ੍ਹਾਂ ਲਾਗੂ ਕਰਵਾਏਗੀ। ਲੋਕਾਂ ਨੂੰ ਅਮਨ-ਸ਼ਾਂਤੀ ਵਾਲਾ ਮਾਹੌਲ ਪ੍ਰਦਾਨ ਕੀਤਾ ਜਾਵੇਗਾ। ਕਿਸੇ ਨਾਲ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਸਰਹੱਦਾਂ ਉਤੇ ਸੁਰੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਚ ਤਕਨੀਕ ਅਪਣਾ ਕੇ ਸਰਹੱਦਾਂ ਦੀ ਸੁਰੱਖਿਆ ਕੀਤੀ ਜਾਵੇਗੀ। ਇਹ ਵੀ ਪੜ੍ਹੋ : Vidhan Sabha Session Live Updates: ਸਰਹੱਦ 'ਤੇ ਸੁਰੱਖਿਆ ਲਈ ਸੂਬਾ ਸਰਕਾਰ ਵਚਨਬੱਧ : ਰਾਜਪਾਲ ਬਨਵਾਰੀ ਲਾਲ ਪੁਰੋਹਿਤ

Related Post