ਪੰਜਾਬ ਸਰਕਾਰ ਬੇਰੁਜ਼ਗਾਰਾਂ ਦੇ ਅੰਕੜੇ ਕਰੇਗੀ ਇਕੱਠੇ
ਚੰਡੀਗੜ੍ਹ : ਆਮ ਆਦਮੀ ਪਾਰਟੀ ਭਾਰੀ ਬਹੁਮਤ ਜਿੱਤ ਕੇ ਪੰਜਾਬ ਵਿੱਚ ਸਰਕਾਰ ਬਣਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ। ਇਸ ਤੋਂ ਬਾਅਦ ਅੱਜ ਵਿਧਾਨ ਸਭਾ ਦਾ ਤਿੰਨ ਰੋਜ਼ਾ ਇਜਲਾਸ ਸ਼ੁਰੂ ਹੋਇਆ। ਇਸ ਤੋਂ ਬਾਅਦ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਲਿਖਿਆ ਕਿ ਪੰਜਾਬ ਵਾਸੀਆਂ ਦੇ ਹਿੱਤ ਵਿੱਚ ਅੱਜ ਇਤਿਹਾਸਕ ਫ਼ੈਸਲਾ ਲਿਆ ਜਾਵੇਗਾ ਜੋ ਵੱਡੇ ਬਦਲਾਅ ਵੱਲ ਇਸ਼ਾਰਾ ਕਰਦਾ ਹੈ। ਇਜਲਾਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਹੁੰ ਚੁੱਕੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬੇਰੁਜ਼ਗਾਰਾਂ ਨੂੰ ਨੌਕਰੀ ਦਿਵਾਉਣ ਲਈ ਹੈਲਪਲਾਈਨ ਨੰਬਰ ਜਾਰੀ ਕਰਨਗੇ। ਪੰਜਾਬ ਸਰਕਾਰ ਪੰਜਾਬ ਵਿੱਚ ਰੁਜ਼ਗਾਰ ਮੁਹਿੰਮ ਲਈ ਬੇਰੁਜ਼ਗਾਰਾਂ ਦਾ ਡੇਟਾ ਇਕੱਠਾ ਕੀਤਾ ਜਾਵੇਗਾ ਤਾਂ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਚੋਣਾਂ ਜਿੱਤਣ ਤੋਂ ਤੁਰੰਤ ਬਾਅਦ ਭਾਸ਼ਣ ਦੌਰਾਨ ਕਿਹਾ ਸੀ ਕਿ ਕੁਝ ਦਿਨਾਂ ਵਿੱਚ ਹੀ ਤੁਹਾਨੂੰ ਫਰਕ ਨਜ਼ਰ ਆਉਣ ਲੱਗ ਪਵੇਗਾ। ਇਹ ਵੀ ਪੜ੍ਹੋ :ਬਾਇਡਨ ਨੇ ਪੁਤਿਨ ਨੂੰ ਜੰਗੀ ਅਪਰਾਧੀ ਐਲਾਨਿਆ, ਰੂਸ ਭੜਕਿਆ