ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਦਿੱਤੀ ਜ਼ਮਾਨਤ

By  Pardeep Singh January 27th 2022 04:25 PM -- Updated: January 27th 2022 04:41 PM

ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਨੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੂੰ ਰੈਗੂਲਰ ਜ਼ਮਾਨਤ ਦਿੱਤੀ ਗਈ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਮਨੀ ਲਾਂਡਰਿੰਗ ਮਾਮਲੇ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਸਨ ਪਰ ਹੁਣ ਹਾਈਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਸਿੰਘ ਖਹਿਰਾ ਨੇ ਫੇਸਬੁੱਕ ਉੱਤੇ ਪੋਸਟ ਪਾ ਕੇ ਲਿਖਿਆ ਹੈ ਕਿ ਦੋਸਤੋ, ਮੈਨੂੰ ਇਹ ਦੱਸਣ ਵਿੱਚ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਮਾਣਯੋਗ ਹਾਈਕੋਰਟ ਨੇ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਤੇ ਰਿਹਾਅ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਇਹ ਸਿਰਫ ਤੇ ਸਿਰਫ ਅਕਾਲ ਪੁਰਖ ਵਾਹਿਗੁਰੂ ਦੀ ਮਿਹਰ ਨਾਲ ਅਤੇ ਤੁਹਾਡੀਆਂ ਨਿਰੰਤਰ ਅਰਦਾਸਾਂ ਦਾ ਨਤੀਜਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ  ਅਸੀ ED-BJP ਅਤੇ ਸਾਡੇ ਵਿਰੋਧੀਆਂ ਵੱਲੋਂ ਬਦਲਾਖੋਰੀ ਤਹਿਤ ਕਰਵਾਏ ਸਰਾਸਰ ਝੂਠੇ ਮੁਕੱਦਮੇ ਦੀ 50 ਫੀਸਦੀ ਜੰਗ ਜਿੱਤ ਲਈ ਹੈ ਅਤੇ ਮੈਂ ਤੁਹਾਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਬਕਾਇਆ ਅੱਧੀ ਜੰਗ ਅਸੀਂ 20 ਫ਼ਰਵਰੀ ਨੂੰ ਵੀ ਜਿੱਤਾਂਗੇ ਅਤੇ ਕਾਨੂੰਨ ਦੀ ਅਦਾਲਤ ਵਿੱਚ ਵੀ ਬੇਗੁਨਾਹ ਸਾਬਤ ਹੋਵਾਂਗੇ ਕਿਉਂਕਿ ਮੇਰੇ ਪਿਤਾ ਨੇ ਕਦੇ ਵੀ ਅਜਿਹਾ ਕੋਈ ਗਲਤ ਕੰਮ ਨਹੀਂ ਕੀਤਾ। ਇਹ ਵੀ ਪੜ੍ਹੋ:DCGI ਨੇ ਕੋਵੀਸ਼ੀਲਡ ਤੇ ਕੋਵੈਕਸੀਨ ਨੂੰ ਦਿੱਤੀ ਮਾਰਕੀਟ ਮਨਜ਼ੂਰੀ -PTC News

Related Post