ਪੰਜਾਬ ਦਾ ਗੌਰਵਮਈ ਇਤਿਹਾਸ ਰਿਹਾ : ਬਨਵਾਰੀ ਲਾਲ ਪੁਰੋਹਿਤ

By  Ravinder Singh April 12th 2022 04:23 PM

ਗੁਰਦਾਸਪੁਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਗੁਰਦਾਸਪੁਰ ਦੇ ਇੱਕ ਵਿਸ਼ੇਸ਼ ਦੌਰੇ ਉਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰਦਾਸਪੁਰ ਦੇ ਹੋਟਲ ਮੈਨੇਜਮੈਂਟ ਕਾਲਜ ਵਿੱਚ ਪਿੰਡਾਂ ਦੇ ਸਰਪੰਚਾਂ ਅਤੇ ਕੁਝ ਮੁੱਖ ਲੋਕਾਂ ਦੇ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਰਹੱਦੀ ਇਲਾਕੇ ਦੀਆਂ ਸਮੱਸਿਆਵਾਂ ਉਤੇ ਡੂੰਘਿਆਈ ਨਾਲ ਵਿਚਾਰਾਂ ਕੀਤੀਆਂ। ਇਸ ਸਬੰਧੀ ਹੱਲ ਕਰਨ ਦੇ ਢੰਗ ਤਰੀਕਿਆਂ ਉਤੇ ਵਿਚਾਰਾਂ ਕੀਤੀਆਂ। ਪੰਜਾਬ ਦਾ ਗੌਰਵਮਈ ਇਤਿਹਾਸ ਰਿਹਾ : ਬਨਵਾਰੀ ਲਾਲ ਪੁਰੋਹਿਤਇਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦਾ ਇੱਕ ਗੌਰਵਮਈ ਇਤਿਹਾਸ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਸਰਹੱਦੀ ਜ਼ਿਲ੍ਹਿਆਂ ਦੇ ਨਾਲ ਲੱਗਦੇ ਪਿੰਡਾਂ ਦੇ ਲੋਕ ਹਨ ਉਨ੍ਹਾਂ ਦਾ ਪੰਜਾਬ ਵਿੱਚ ਬਹੁਤ ਵੱਡੀ ਮਹੱਤਤਾ ਹੈ। ਇਸ ਮੌਕੇ ਲੋਕਾਂ ਨੇ ਸਰਹੱਦੀ ਸੂਬਿਆਂ ਦੀਆਂ ਸਮੱਸਿਆਵਾਂ ਦੱਸੀਆਂ ਅਤੇ ਹੱਲ ਕਰਨ ਦੀ ਮੰਗ ਕੀਤੀ ਤਾਂ ਕਿ ਸਰਹੱਦੀ ਇਲਾਕੇ ਵਿਕਾਸ ਕਰਨ ਸਕਣ। ਪੰਜਾਬ ਦਾ ਗੌਰਵਮਈ ਇਤਿਹਾਸ ਰਿਹਾ : ਬਨਵਾਰੀ ਲਾਲ ਪੁਰੋਹਿਤਅੱਗੇ ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਦੇ ਲੋਕ ਆਪਣੇ ਹੱਕਾਂ ਪ੍ਰਤੀ ਬਹੁਤ ਘੱਟ ਜਾਗਰੂਕ ਹਨ। ਇਸ ਲਈ ਇਨ੍ਹਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਇਸ ਸਮੇਂ ਸਰਪੰਚ ਤੇ ਮੋਹਤਬਰ ਸ਼ਖ਼ਸੀਅਤਾਂ ਨਾਲ ਵਿਚਾਰਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਲਈ ਕਿਹਾ। ਪੰਜਾਬ ਦਾ ਗੌਰਵਮਈ ਇਤਿਹਾਸ ਰਿਹਾ : ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਲੋਕਾਂ ਨੂੰ ਚੇਤੰਨ ਹੋਣ ਦੀ ਜ਼ਰੂਰਤ ਹੈ। ਇਸ ਲਈ ਅੱਜ ਉਨ੍ਹਾਂ ਨੇ ਗੁਰਦਾਸਪੁਰ ਵਿੱਚ ਪ੍ਰੈੱਸ ਵਾਰਤਾ ਕਰ ਕੇ ਆਪਣਾ ਸੰਦੇਸ਼ ਜਾਰੀ ਕੀਤਾ ਹੈ। ਇਹ ਵੀ ਪੜ੍ਹੋ : ਕੈਪਟਨ ਦਾ ਵੱਡਾ ਬਿਆਨ, ਕੇਜਰੀਵਾਲ ਹੱਥ ਪੰਜਾਬ ਦੀ ਵਾਗਡੋਰ, ਭਗਵੰਤ ਮਾਨ ਰਬੜ ਦੀ ਮੋਹਰ: ਕੈਪਟਨ

Related Post