ਹਾਈਕੋਰਟ ਵੱਲੋਂ ਪੁਲਿਸ ਨੂੰ ਅਗਲੀ ਸੁਣਵਾਈ ਤੱਕ ਤਜਿੰਦਰ ਬੱਗਾ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਨਿਰਦੇਸ਼

By  Jasmeet Singh May 8th 2022 08:05 AM -- Updated: May 8th 2022 10:25 AM

ਚੰਡੀਗੜ੍ਹ, 8 ਮਈ: ਪੰਜਾਬ ਹਾਈ ਕੋਰਟ ਨੇ ਸ਼ਨੀਵਾਰ ਨੂੰ ਅੱਧੀ ਰਾਤ ਨੂੰ ਸੁਣਵਾਈ ਕੀਤੀ ਅਤੇ ਰਾਜ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਅਗਲੀ ਸੁਣਵਾਈ ਦੀ ਤਰੀਕ ਤੱਕ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਤਜਿੰਦਰ ਬੱਗਾ ਵਿਰੁੱਧ ਕੋਈ ਜ਼ਬਰਦਸਤੀ ਦੀ ਕਾਰਵਾਈ ਨਾ ਕੀਤੀ ਜਾਵੇ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪੰਜਾਬ ਪੁਲਿਸ ਨੇ ਸਥਾਨਕ ਅਦਾਲਤ ਤੋਂ ਬੱਗਾ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਦੀ ਮੰਗ ਕੀਤੀ ਸੀ। ਇਹ ਵੀ ਪੜ੍ਹੋ: ਪਟਿਆਲਾ ਦੇ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਖਿਲਾਫ਼ ਮਾਮਲਾ ਦਰਜ, ਪੜ੍ਹੋ ਪੂਰਾ ਮਾਮਲਾ ਪੰਜਾਬ ਪੁਲਿਸ ਨੇ ਕਿਹਾ ਕਿ ਮੁਲਜ਼ਮ ਤੇਜਿੰਦਰਪਾਲ ਸਿੰਘ ਬੱਗਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਲਈ ਅਰਜ਼ੀ ਦਾਇਰ ਕੀਤੀ ਗਈ ਹੈ। ਮੌਜੂਦਾ ਐਫਆਈਆਰ ਵਿੱਚ ਮੁਲਜ਼ਮ ਤੇਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਬਾਰੇ ਕੋਈ ਸਟੇਅ ਨਹੀਂ ਹੈ ਅਤੇ ਨਾ ਹੀ ਮੁਲਜ਼ਮ ਵੱਲੋਂ ਦਾਖ਼ਲ ਕੀਤੀ ਗਈ ਕੋਈ ਅਗਾਊਂ ਜ਼ਮਾਨਤ ਅਰਜ਼ੀ। ਉਨ੍ਹਾਂ ਅੱਗੇ ਦਰਜ ਕੀਤਾ ਹੈ ਕਿ ਪੰਜਾਬ ਰਾਜ ਦੁਆਰਾ ਦਾਇਰ ਇੱਕ ਹੈਬੀਅਸ ਕਾਰਪਸ ਪਟੀਸ਼ਨ 10 ਮਈ ਲਈ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ, ਜੋ ਮੌਜੂਦਾ ਐਫਆਈਆਰ ਨਾਲ ਵੀ ਜੁੜੀ ਹੋਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਮੋਹਾਲੀ ਅਦਾਲਤ ਨੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰ ਕੇ ਪੁਲਿਸ ਨੂੰ ਉਸ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਬੱਗਾ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਦਿੱਲੀ ਸਥਿਤ ਆਪਣੀ ਰਿਹਾਇਸ਼ 'ਤੇ ਪਹੁੰਚ ਗਿਆ ਸੀ, ਜਦੋਂ ਉਸ ਨੂੰ ਕਲ ਰਾਸ਼ਟਰੀ ਰਾਜਧਾਨੀ 'ਚ ਪੰਜਾਬ ਪੁਲਿਸ ਨੇ ਹਿਰਾਸਤ 'ਚ ਲਿਆ ਸੀ। ਇਸ ਤੋਂ ਬਾਅਦ, ਉਸ ਨੇ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਨੇ ਵੱਡੀ ਗਿਣਤੀ ਵਿੱਚ ਉਸ ਦੇ ਘਰ ਵਿੱਚ ਦਾਖਲ ਹੋ ਕੇ ਉਸ ਨੂੰ ਗ੍ਰਿਫਤਾਰ ਕੀਤਾ ਸੀ ਜਿਵੇਂ ਉਹ ਇੱਕ ਅੱਤਵਾਦੀ ਨਾਲ ਕਰਦੇ ਹਨ। ਇਸ ਤੋਂ ਪਹਿਲਾਂ ਅਪ੍ਰੈਲ ਵਿੱਚ ਬੱਗਾ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਪੁਲਿਸ ਦੇ ਅਧਿਕਾਰੀ ਦਿੱਲੀ ਪੁਲਿਸ ਨੂੰ ਸੂਚਿਤ ਕੀਤੇ ਬਿਨਾਂ ਉਸ ਨੂੰ ਗ੍ਰਿਫਤਾਰ ਕਰਨ ਲਈ ਉਸ ਦੇ ਘਰ ਪਹੁੰਚ ਗਏ ਸਨ ਜਦੋਂ ਉਹ ਲਖਨਊ ਵਿੱਚ ਸੀ। ਬੱਗਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਇੱਕ ਟੈਲੀਵਿਜ਼ਨ ਸ਼ੋਅ 'ਤੇ ਉਸ ਦੀ ਟਿੱਪਣੀ ਤੋਂ ਐਡੀਟਡ ਵੀਡੀਓ ਦੇ ਆਧਾਰ 'ਤੇ ਉਸ ਵਿਰੁੱਧ ਐਫਆਈਆਰ ਦਰਜ ਕੀਤੀ ਹੈ, ਜਿਸ ਵਿੱਚ ਕਸ਼ਮੀਰੀ ਪੰਡਤਾਂ ਦੇ ਮੁੱਦੇ 'ਤੇ ਦਿੱਤੇ ਭਾਸ਼ਣ ਲਈ ਉਸ ਨੇ ਦਿੱਲੀ ਵਿਧਾਨ ਸਭਾ ਵਿਚ ਕੇਜਰੀਵਾਲ ਨੂੰ ਮੁਆਫ਼ੀ ਮੰਗਣ ਲਈ ਕਿਹਾ ਸੀ। ਇਹ ਵੀ ਪੜ੍ਹੋ: ਹੋਸਟਲ 'ਚ ਇਕ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਬੱਗਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ "ਗੈਰ-ਕਾਨੂੰਨੀ" ਨਜ਼ਰਬੰਦ ਕਰਨ ਲਈ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਉਸਦੀ ਨਜ਼ਰਬੰਦੀ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਹੈ ਕਿ ਜੋ ਵੀ 'ਆਪ' ਸੁਪਰੀਮੋ ਵਿਰੁੱਧ ਬੋਲੇਗਾ ਉਸ ਨੂੰ ਸਭ ਤੋਂ ਵੱਡਾ ਅੱਤਵਾਦੀ ਕਰਾਰ ਦਿੱਤਾ ਜਾਵੇਗਾ ਅਤੇ ਬਖ਼ਸ਼ਿਆ ਨਹੀਂ ਜਾਵੇਗਾ। -PTC News

Related Post