ਪੰਜਾਬ ਦੇ ਜਾਅਲੀ ਟਰੈਵਲ ਏਜੰਟਾਂ ਦੀ ਹੁਣ ਖੈਰ ਨਹੀਂ

By  Joshi November 21st 2017 09:36 PM -- Updated: November 21st 2017 09:48 PM

punjab travel fraud agents decision: ਜਾਅਲੀ ਟਰੈਵਲ ਏਜੰਟਾਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਜਾਵੇਗੀ- ਕੈਪਟਨ ਅਮਰਿੰਦਰ ਸਿੰਘ ਕਾਨੂੰਨੀ ਤੌਰ ’ਤੇ ਇੰਗਲੈਂਡ ਜਾਣ ਵਾਲੇ ਲੋਕਾਂ ਨੂੰ ਮਦਦ ਮੁਹੱਈਆ ਕਰਵਾਉਣ ਲਈ ਬਿਊਰੋ ਖੋਲਣ ਵਾਸਤੇ ਖਾਕਾ ਤਿਆਰ ਕਰਨ ਦੇ ਹੁਕਮ ਚੰਡੀਗੜ: ਜਾਅਲੀ ਟਰੈਵਲ ਏਜੰਟਾਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਇੰਗਲੈਂਡ ਵੱਲ ਪ੍ਰਵਾਸ ਕਰਨ ਵਾਲੇ ਵੱਧ ਤੋਂ ਵੱਧ ਲੋਕਾਂ ਨਾਲ ਸਬੰਧਤ ਇਲਾਕਿਆਂ ਵਿਚ ਵਿਦੇਸ਼ੀ ਰੁਜ਼ਗਾਰ ਬਿਊਰੋ ਖੋਲਣ ਵਾਸਤੇ ਖਾਕਾ ਤਿਆਰ ਕਰਨ ਲਈ ਹੁਕਮ ਜਾਰੀ ਕੀਤੇ ਹਨ। ਇਹ ਬਿਊਰੋਜ਼ ਵਿਦਿਅਕ ਯੋਗਤਾਵਾਂ ਦੇ ਅਧਾਰ ’ਤੇ ਵੱਖ ਵੱਖ ਦੇਸ਼ਾਂ ਵਿਚ ਉਪਲਬਧ ਮੌਕਿਆਂ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇੰਗਲੈਂਡ ਨੂੰ ਕਾਨੂੰਨੀ ਤੌਰ ’ਤੇ ਪ੍ਰਵਾਸ ਕਰਨ ਦੇ ਵਾਸਤੇ ਆਪਣੇ ਹੁਨਰ ਨੂੰ ਉੱਚਾ ਚੁੱਕਣ ਦੇ ਢੰਗ-ਤਰੀਕਿਆਂ ਅਤੇ ਸਾਧਨਾਂ ਦੇ ਬਾਰੇ ਵੀ ਇਹ ਬਿਊਰੋ ਲੋਕਾਂ ਨੂੰ ਜਾਣੂ ਕਰਵਾਉਣਗੇ। punjab travel fraud agents decision: ਪੰਜਾਬ ਦੇ ਜਾਅਲੀ ਟਰੈਵਲ ਏਜੰਟਾਂ ਦੀ ਹੁਣ ਖੈਰ ਨਹੀਂਮੁੱਖ ਮੰਤਰੀ ਨੇ ਇਹ ਨਿਰਦੇਸ਼ ਉਸ ਸਮੇਂ ਦਿੱਤੇ ਜਦੋਂ ਬਿ੍ਰਟਿਸ਼ ਡਿਪਟੀ ਹਾਈ ਕਮਿਸ਼ਨਰ ਐਂਡਰਿਊ ਆਇਰ ਅਤੇ ਇੰਗਲੈਂਡ ਦੇ ਗ੍ਰਹਿ ਵਿਭਾਗ ਵਿਚ ਇਮੀਗ੍ਰੇਸ਼ਨ ਐਨਫੋਰਸਮੈਂਟ ਡਿਪਾਰਟਮੈਂਟ ’ਚ ਨੈਸ਼ਨਲ ਕਮਿਊਨਿਟੀ ਐਂਗੇਜਮੈਂਟ ਲੀਡ - ਇੰਡੀਆ, ਸ਼ਰਨ ਘੁੰਮਣ ਉਨਾਂ ਨਾਲ ਮੀਟਿੰਗ ਕਰਨ ਆਏ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਵਫਦ ਨੇ ਮੁੱਖ ਮੰਤਰੀ ਨਾਲ ਪੰਜਾਬ ਤੋਂ ਇੰਗਲੈਂਡ ਵਿਚ ਗੈਰ ਕਾਨੂੰਨੀ ਢੰਗ ਨਾਲ ਪ੍ਰਵਾਸ ਕਰ ਰਹੇ ਲੋਕਾਂ ਦੀ ਸਮੱਸਿਆ ਬਾਰੇ ਵਿਚਾਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਲੋਕਾਂ ਨੂੰ ਗੈਰ ਕਾਨੂੰਨੀ ਪ੍ਰਵਾਸ ਦੇ ਨਤੀਜਿਆਂ ਬਾਰੇ ਸੂਚਿਤ ਕੀਤਾ ਜਾਵੇਗਾ ਤਾਂ ਉਹ ਇੰਗਲੈਂਡ ਨੂੰ ਗੈਰ-ਕਾਨੂੰਨੀ ਢੰਗ ਨਾਲ ਜਾਣ ਦੇ ਮਾਮਲੇ ਵਿਚ ਨਿਰਉਤਸ਼ਾਹਤ ਹੋਣਗੇ। ਵਧੀਕ ਮੁੱਖ ਸਕੱਤਰ ਗ੍ਰਹਿ ਨੇ ਕਿਹਾ ਕਿ ਗੈਰ ਕਾਨੂੰਨੀ ਪ੍ਰਵਾਸ ਨੂੰ ਰੋਕਣ ਦਾ ਸਭ ਤੋਂ ਵਧੀਆ ਤਰੀਕਾ ਕਾਨੂੰਨੀ ਸਹਾਇਤਾ ਪ੍ਰਦਾਨ ਕਰਕੇ ਲੋਕਾਂ ਨੂੰ ਵਿਦੇਸ਼ ਜਾਣ ਲਈ ਮਦਦ ਕਰਨਾ ਹੈ। ਇੰਗਲੈਂਡ ਵਿਚ ਸ਼ੋਸਣ ਹੋਣ ਜਾਂ ਖਾਸ ਤੌਰ ’ਤੇ ਪਤੀਆਂ ਦੁਆਰਾ ਛੱਡੀਆਂ ਗਈਆਂ ਔਰਤਾਂ ਦੇ ਸ਼ੋਸਣ ਸਬੰਧੀ ਵਫਦ ਵੱਲੋਂ ਦਰਸਾਈਆਂ ਗਈਆਂ ਚਿੰਤਾਵਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨਾਂ ਦੀ ਸਰਕਾਰ ਅਜਿਹੀਆਂ ਔਰਤਾਂ ਨੂੰ ਵਾਪਸ ਆਉਣ ਉੱਤੇ ਸਹੂਲਤਾਂ ਪ੍ਰਦਾਨ ਕਰਵਾਏਗੀ। ਉਨਾਂ ਕਿਹਾ ਕਿ ਅਜਿਹੀਆਂ ਔਰਤਾਂ ਵਾਪਸ ਪੰਜਾਬ ਆਉਣ ਲਈ ਪੂਰੀ ਤਰਾਂ ਆਜ਼ਾਦ ਹਨ ਅਤੇ ਸਰਕਾਰ ਉਨਾਂ ਦੀ ਵਾਪਸੀ ਉੱਤੇ ਕੋਈ ਵੀ ਰੋਕ ਨਹੀਂ ਲਗਾਏਗੀ। punjab travel fraud agents decision: ਪੰਜਾਬ ਦੇ ਜਾਅਲੀ ਟਰੈਵਲ ਏਜੰਟਾਂ ਦੀ ਹੁਣ ਖੈਰ ਨਹੀਂਕੈਪਟਨ ਅਮਰਿੰਦਰ ਨੇ ਅਜਿਹੀਆਂ ਔਰਤਾਂ ਅਤੇ ਹੋਰ ਗੈਰ ਕਾਨੂੰਨੀ ਪ੍ਰਵਾਸੀਆਂ ਖਾਸ ਕਰ ਬੇਘਰ ਅਤੇ ਬੁੱਢੇ ਲੋਕਾਂ ਨੂੰ ਪੂਰੇ ਸਨਮਾਨ ਨਾਲ ਪੰਜਾਬ ਵਾਪਸ ਭੇਜਣ ਲਈ ਬਿ੍ਰਟਿਸ਼ ਹਾਈ ਕਮਿਸ਼ਨ ਦੀ ਸਹਾਇਤਾ ਪ੍ਰਾਪਤ ਯੂ.ਕੇ. ਫਰੈਂਡਜ਼ ਆਫ ਯੂਨੀਕ ਹੋਮ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਸ਼ਰਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉੱਥੇ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਵਾਪਸ ਆਉਣ ਦੀ ਉਡੀਕ ’ਚ ਹਨ ਪਰ ਉਪ ਡਰ ਦੇ ਕਾਰਨ ਵਾਪਸ ਨਹੀਂ ਆ ਰਹੇ। ਉਨਾਂ ਨੇ ਅਜਿਹੇ ਲੋਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਤੋਂ ਸਹਾਇਤਾ ਦੀ ਮੰਗ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨਾਂ ਦੀ ਸਰਕਾਰ ਤਰਜੀਹ ਦੇ ਅਧਾਰ ’ਤੇ ਇਸ ਸਮੱਸਿਆ ਨੂੰ ਹੱਲ ਕਰੇਗੀ। ਸ਼ਰਨ ਨੇ ਕਿਹਾ ਕਿ ਪਿਛਲੇ ਸ਼ਾਸਨ ਦੇ ਕਾਰਨ ਉਨਾਂ ਵਿੱਚ ਡਰ ਹੈ ਕਿਉਂਕਿ ਉਨਾਂ ਨੇ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਆਉਣ ਲਈ ਨਿਰਉਤਸ਼ਾਹਤ ਕੀਤਾ ਸੀ। ਸ਼ਰਨ ਨੇ ਪੰਜਾਬ ਸਰਕਾਰ ਨੂੰ ਪ੍ਰਵਾਸ ਕਰਨ ਦੀ ਇੱਛਾ ਰੱਖਣ ਵਾਲੇ ਲੋਕਾਂ ਲਈ ਕੁਝ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਯੂ.ਕੇ. ਵਿੱਚ ਲਾਹੇਵੰਦ ਰੁਜ਼ਗਾਰ ਪ੍ਰਾਪਤ ਕਰ ਸਕਣ। ਆਇਰ ਨੇ ਵੀ ਯੂ.ਕੇ. ਵਿੱਚ ਕਾਨੂੰਨੀ ਤੌਰ ਤੇ ਕੰਮ ਕਰਨ ਦੇ ਮੌਕੇ ਪ੍ਰਾਪਤ ਕਰਨ ਲਈ ਲੋਕਾਂ ਨੂੰ ਲੋੜੀਂਦੇ ਹੁਨਰ ਨਾਲ ਸਮਰੱਥ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। —PTC News

Related Post