ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ,ਵਿੱਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

By  Shanker Badra August 28th 2020 11:50 AM

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ,ਵਿੱਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ:ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਇੱਕ ਦਿਨੀਂ ਸੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ 'ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਵਿਧਾਨ ਸਭਾ 'ਚ ਚੀਨ ਦੀ ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀਦਿੱਤੀ ਗਈ ਹੈ। [caption id="attachment_426672" align="aligncenter"] ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ,ਵਿੱਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ[/caption] ਇਸ ਦੌਰਾਨਆਮ ਆਦਮੀ ਪਾਰਟੀ ਦੇ ਵਿਧਾਇਕ ਪੀਪੀਈ ਕਿਟਾਂ ਪਾ ਕੇ ਵਿਧਾਨ ਸਭਾ ਪਹੁੰਚੇ ਹਨ ਅਤੇ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਹੈ।  ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਵੀ ਵਿਧਾਨ ਸਭਾ ਪੁੱਜੇ ਪਰ ਫਿਲਹਾਲ ਗੇਟ ਤੋਂ ਬਾਹਰ ਹੀ ਰੋਕਿਆ ਗਿਆ ਹੈ। ਜਿਸ ਤੋਂ ਬਾਅਦ ਹਰਪਾਲ ਚੀਮਾ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠ ਗਏ ਹਨ। ਇਸ ਸਮੇਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਅਮਨ ਅਰੋੜਾ ਵਿਧਾਨ ਸਭਾ ਦੇ ਅੰਦਰ ਗਏ ਹਨ। -PTCNews

Related Post