Weather Forecast: ਗਰਮੀ ਨੇ ਤੋੜੇ ਸਾਰੇ ਰਿਕਾਰਡ, ਜਾਣੋ ਪੰਜਾਬ 'ਚ ਅਗਲੇ ਦਿਨਾਂ ਦੇ ਮੌਸਮ ਦਾ ਹਾਲ

By  Riya Bawa April 5th 2022 10:45 AM

Weather Forecast: ਪਿਛਲੇ ਕਈ ਦਿਨਾਂ ਤੋਂ ਦੇਸ਼ ਦੀ ਰਾਜਧਾਨੀ ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ ਸਮੇਤ ਕਈ ਸੂਬਿਆਂ ਵਿੱਚ ਗਰਮੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਦਿਨ ਭਰ ਸੂਰਜ ਦੀਆਂ ਕਿਰਨਾਂ ਦੀ ਤੀਬਰਤਾ ਇੰਨੀ ਵਧ ਜਾਂਦੀ ਹੈ, ਜਿਵੇਂ ਅਸਮਾਨ ਤੋਂ ਅੱਗ ਵਰ੍ਹ ਰਹੀ ਹੋਵੇ। ਮੌਸਮ ਵਿਭਾਗ ਅਨੁਸਾਰ ਅਗਲੇ ਚਾਰ-ਪੰਜ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਤੋਂ ਬਾਅਦ ਕੁਝ ਥਾਵਾਂ 'ਤੇ ਬਾਰਿਸ਼ ਹੋਵੇਗੀ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ। ਪੰਜਾਬ 'ਚ ਗਰਮੀ ਨੇ ਤੋੜੇ Record ਜੇਕਰ ਪੰਜਾਬ ਦੀ ਗੱਲ ਕਰੀਏ 'ਤੇ ਗਰਮੀ ਨੇ ਅਪਰੈਲ ਮਹੀਨੇ ਦੀ ਸ਼ੁਰੂਆਤ ਨਾਲ ਹੀ ਵੱਟ ਕੱਢ ਦਿੱਤੇ ਹਨ। ਮਾਰਚ ਮਹੀਨਾ ਵੀ 121 ਸਾਲਾਂ 'ਚ ਸਭ ਤੋਂ ਗਰਮ ਰਿਹਾ ਹੈ। ਫਿਲਹਾਲ ਪੰਜਾਬ 'ਚ ਅਜੇ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 5 ਦਿਨਾਂ ਤੱਕ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਮੌਸਮ ਖੁਸ਼ਕ ਰਹੇਗਾ ਤੇ ਤੇਜ਼ ਧੁੱਪ ਰਹੇਗੀ। ਪੰਜਾਬ 'ਚ ਗਰਮੀ ਨੇ ਤੋੜੇ Record ਇਹ ਵੀ ਪੜ੍ਹੋ : ਫ਼ਸਲ ਦੀ ਲਿਫਟਿੰਗ ਤੇ ਕਿਸਾਨਾਂ ਨੂੰ ਅਦਾਇਗੀ 'ਚ ਦੇਰੀ ਨਾ ਹੋਵੇ : ਭਗਵੰਤ ਸਿੰਘ ਮਾਨ ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਦੌਰਾਨ ਪੰਜਾਬ, ਦੱਖਣੀ ਹਰਿਆਣਾ-ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਅਤੇ ਗੁਜਰਾਤ, ਵਿਦਰਭ, ਝਾਰਖੰਡ ਵਿੱਚ ਅਗਲੇ 2 ਦਿਨਾਂ ਦੌਰਾਨ ਗਰਮੀ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 3 ਦਿਨਾਂ ਦੌਰਾਨ ਦੱਖਣੀ ਹਰਿਆਣਾ-ਦਿੱਲੀ, ਉੱਤਰ ਪ੍ਰਦੇਸ਼ ਅਤੇ ਗੁਜਰਾਤ, ਝਾਰਖੰਡ ਅਤੇ ਮੱਧ ਪ੍ਰਦੇਸ਼ 'ਚ ਗਰਮੀ ਦੀ ਸੰਭਾਵਨਾ ਹੈ। ਪੰਜਾਬ ਵਿੱਚ ਅਗਲੇ 5 ਦਿਨ ਗਰਮ ਹਵਾਵਾਂ ਵੀ ਚੱਲਣਗੀਆਂ। ਅਜਿਹੇ 'ਚ 'ਲੂ' ਦਾ ਪ੍ਰਕੋਪ ਸ਼ੁਰੂ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਮੌਸਮ ਸਾਫ਼ ਰਿਹਾ ਹੈ ਤੇ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜਿਸ ਕਾਰਨ ਗਰਮੀ ਦਾ ਪ੍ਰਕੋਪ ਸ਼ੁਰੂ ਹੋ ਗਿਆ ਹੈ। ਵੇਖੋ ਮੌਸਮ ਦਾ ਹਾਲ-------- ਅੰਮ੍ਰਿਤਸਰ ਅੰਮ੍ਰਿਤਸਰ 'ਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37 ਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ 119 ਦਰਜ ਕੀਤਾ ਗਿਆ। Weather Forecast: ਗਰਮੀ ਨੇ ਤੋੜੇ ਸਾਰੇ ਰਿਕਾਰਡ, ਜਾਣੋ ਪੰਜਾਬ 'ਚ ਅਗਲੇ ਦਿਨਾਂ ਦੇ ਮੌਸਮ ਦਾ ਹਾਲ ਜਲੰਧਰ ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 109 ਹੈ, ਜੋ 'ਮੱਧਮ' ਸ਼੍ਰੇਣੀ 'ਚ ਆਉਂਦਾ ਹੈ। ਲੁਧਿਆਣਾ ਮੰਗਲਵਾਰ ਨੂੰ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ। ਹਵਾ ਗੁਣਵੱਤਾ ਸੂਚਕਾਂਕ 'ਦਰਮਿਆਨੀ' ਸ਼੍ਰੇਣੀ ਵਿੱਚ 117 ਹੈ। -PTC News

Related Post