Punjab Weather : ਪੰਜਾਬ 'ਚ ਲਗਾਤਾਰ 3 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
ਚੰਡੀਗੜ੍ਹ: ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਕਰਕੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਇਸ ਵਿਚਾਲੇ ਪੰਜਾਬ,ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੰਗਲਵਾਰ ਤੋਂ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ ਅਤੇ ਆਉਣ ਵਾਲੇ ਪੰਜ ਦਿਨ ਮੀਂਹ ਪਵੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰਦਿਆਂ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਮੀਂਹ ਦੇ ਨਾਲ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਮੰਗਲਵਾਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 26 ਜੁਲਾਈ ਤੋਂ ਤਿੰਨ ਦਿਨਾਂ ਤੱਕ ਭਾਰੀ ਬਾਰਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ, ਦੁਆਬੇ ਦੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਜਦੋਂ ਕਿ ਪੂਰਬੀ ਮਾਲਵੇ ਵਿੱਚ ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਸਕਦੀ ਹੈ। ਅਜਿਹੇ 'ਚ ਵਿਭਾਗ ਨੇ ਲੋਕਾਂ ਨੂੰ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ 'ਚ ਜਾਣ ਤੋਂ ਬਚਣ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹੋ। ਦੂਜੇ ਪਾਸੇ ਪਠਾਨਕੋਟ ਵਿੱਚ ਸੋਮਵਾਰ ਨੂੰ 38.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਹ ਵੀ ਪੜ੍ਹੋ:ਪਟਿਆਲਾ 'ਚ ਕੋਰੋਨਾ ਦਾ ਕਹਿਰ, 46 ਪੌਜ਼ੀਟਿਵ -PTC News