ਪੰਜਾਬ ਜਲਦੀ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਤੋਂ ਮੁਕਤ ਹੋਵੇਗਾ: ਮੁੱਖ ਮੰਤਰੀ ਭਗਵੰਤ ਮਾਨ

By  Ravinder Singh July 21st 2022 05:46 PM

ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਐਨਕਾਊਂਟਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਚੋਣਾਂ ਦੌਰਾਨ ਵਾਅਦੇ ਕੀਤਾ ਸੀ ਕਿ ਪੰਜਾਬ ਵਾਸੀਆਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਇਆ ਜਾਵੇਗਾ। ਇਸ ਤਹਿਤ ਅਸੀਂ ਐਂਟੀ ਗੈਂਗਸਟਰ ਫੋਰਸ ਬਣਾਈ ਤੇ ਐਸਟੀਐਫ ਤੇ ਪੁਲਿਸ ਪਹਿਲਾਂ ਹੀ ਹੋਂਦ ਵਿੱਚ ਸਨ। ਇਸ ਵਿਚਕਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਨੂੰ ਸਭ ਤੋਂ ਪਹਿਲਾਂ ਗੋਲ਼ੀਆਂ ਮਾਰਨ ਵਾਲੇ ਸ਼ਾਰਪ ਸ਼ੂਟਰਾਂ ਨੂੰ ਟ੍ਰੇਸ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਕੀਤਾ। ਇਸ ਤੋਂ ਬਾਅਦ ਪੁਲਿਸ ਪਿੱਛਾ ਕਰਦੇ ਹੋਏ ਅੰਮ੍ਰਿਤਸਰ ਦੇ ਪਿੰਡ ਭਕਨਾ ਵਿੱਚ ਪੁੱਜ ਗਏ ਅਤੇ ਇਕ ਸੁੰਨਸਾਨ ਘਰ ਵਿੱਚ ਵੜ ਗਏ। ਪੁਲਿਸ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਲਟਾ ਗੈਂਗਸਟਰਾਂ ਨੇ ਪੁਲਿਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਬਣਾਏ ਰੱਖਣ ਲਈ ਅੱਗੇ ਵੀ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਗੈਂਗਸਟਰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਸ਼ਾਰਪ ਸ਼ੂਟਰਾਂ ਦਾ ਐਨਕਾਊਂਟਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਸ਼ਲਾਘਾ ਕੀਤੀ। ਪੰਜਾਬ ਜਲਦੀ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਤੋਂ ਮੁਕਤ ਹੋਵੇਗਾ: ਮੁੱਖ ਮੰਤਰੀ ਭਗਵੰਤ ਮਾਨਲੋਕਾਂ ਦੇ ਨਾਂ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਇਹ ਸੂਬੇ ਦੇ ਲੋਕਾਂ ਨੂੰ ਮੇਰੀ ਗਰੰਟੀ ਹੈ ਕਿ ਕਿਸੇ ਨੂੰ ਵੀ ਸੂਬੇ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਤੋਂ ਮੁਕਤੀ ਦੇ ਨਾਲ ਪੰਜਾਬ ਵਿੱਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਲਈ ਹਰੇਕ ਕਦਮ ਚੁੱਕਿਆ ਜਾਵੇਗਾ।” ਡਾਇਰੈਕਟਰ ਜਨਰਲ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਤੇ ਹੋਰ ਅਧਿਕਾਰੀਆਂ ਨਾਲ ਆਪਣੀ ਸਰਕਾਰੀ ਰਿਹਾਇਸ਼ ਉਤੇ ਵੀਰਵਾਰ ਨੂੰ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਇਨ੍ਹਾਂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੀ ਪਿਛਲੀਆਂ ਸਰਕਾਰਾਂ ਦੌਰਾਨ ਸੱਤਾ ਵਿੱਚ ਰਹੇ ਆਗੂਆਂ ਨੇ ਪੁਸ਼ਤਪਨਾਹੀ ਕੀਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀਆਂ ਤੇ ਕਾਂਗਰਸੀਆਂ ਦੀ ਪਨਾਹ ਵਿੱਚ ਗੈਂਗਸਟਰਾਂ ਨੇ ਸੂਬੇ ਭਰ ਵਿੱਚ ਸ਼ਰ੍ਹੇਆਮ ਆਪਣੀਆਂ ਗਤੀਵਿਧੀਆਂ ਚਲਾਈਆਂ ਕਿਉਂਕਿ ਇਹ ਆਗੂ ਆਪਣੇ ਸਿਆਸੀ ਸਵਾਰਥਾਂ ਲਈ ਇਨ੍ਹਾਂ ਗੈਂਗਸਟਰਾਂ ਨੂੰ ਵਰਤਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਸੱਤਾ ਸੰਭਾਲਣ ਮਗਰੋਂ ਉਨ੍ਹਾਂ ਦੀ ਸਰਕਾਰ ਦੀ ਪਹਿਲੀ ਤਰਜੀਹ ਪੰਜਾਬ ਨੂੰ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਤੋਂ ਮੁਕਤ ਕਰਨਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਸਾਰੇ ਗੈਂਗਸਟਰ ਸਲਾਖਾਂ ਪਿੱਛੇ ਹੋਣਗੇ। ਪੰਜਾਬ ਜਲਦੀ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਤੋਂ ਮੁਕਤ ਹੋਵੇਗਾ: ਮੁੱਖ ਮੰਤਰੀ ਭਗਵੰਤ ਮਾਨਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਬੁੱਧਵਾਰ ਦੀ ਕਾਰਵਾਈ ਸੂਬਾ ਸਰਕਾਰ ਦੀ ਗੈਂਗਸਟਰਾਂ ਤੇ ਸਮਾਜ ਵਿਰੋਧੀ ਤੱਤਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਇਹ ਗੈਂਗਸਟਰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਨ ਤੇ ਕਤਲ ਦੇ ਬਾਅਦ ਤੋਂ ਹੀ ਫ਼ਰਾਰ ਸਨ। ਭਗਵੰਤ ਮਾਨ ਨੇ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਇਨ੍ਹਾਂ ਸ਼ੂਟਰਾਂ ਦੀ ਸ਼ਨਾਖ਼ਤ ਕੀਤੀ ਸੀ ਤੇ ਪਤਾ ਲਗਾਇਆ ਸੀ ਕਿ ਉਹ ਅੰਮ੍ਰਿਤਸਰ ਵਿਖੇ ਸਰਹੱਦ ਨੇੜੇ ਇਕ ਇਮਾਰਤ ਵਿੱਚ ਲੁਕੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਮਿਸਾਲੀ ਸਾਹਸ ਤੇ ਹੌਸਲੇ ਦਾ ਮੁਜ਼ਾਹਰਾ ਕਰਦਿਆਂ ਬੇਹੱਦ ਪੇਸ਼ੇਵਰ ਢੰਗ ਨਾਲ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ ਹੈ ਅਤੇ ਇਸ ਸਾਹਸੀ ਕਾਰਵਾਈ ਲਈ ਸਾਰਾ ਸੂਬਾ ਇਨ੍ਹਾਂ ਜਵਾਨਾਂ ਦਾ ਕਰਜ਼ਦਾਰ ਹੈ। ਪੰਜਾਬ ਜਲਦੀ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਤੋਂ ਮੁਕਤ ਹੋਵੇਗਾ: ਮੁੱਖ ਮੰਤਰੀ ਭਗਵੰਤ ਮਾਨਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਲੋਕਾਂ ਦੇ ਜਾਨ ਤੇ ਮਾਲ ਦੀ ਰਾਖੀ ਲਈ ਸਮਾਜ ਤੇ ਦੇਸ਼ ਵਿਰੋਧੀ ਤੱਤਾਂ ਖ਼ਿਲਾਫ਼ ਸਿੱਧੀ ਟੱਕਰ ਲੈਣ ਦੀ ਆਪਣੀ ਸ਼ਾਨਦਾਰ ਰਵਾਇਤ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗੈਂਗਸਟਰ, ਨਸ਼ਾ ਤਸਕਰ ਜਾਂ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸੂਬੇ ਦੀ ਕਰੜੀ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਕਾਰੇ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਦਮ ਚੁੱਕਿਆ ਜਾਵੇਗਾ। ਇਹ ਵੀ ਪੜ੍ਹੋ : ਹਰਿਆਣਾ ਸਰਕਾਰ ਵੱਲੋਂ ਨੂਹ ਵਿੱਚ ਡੀਐਸਪੀ ਦੀ ਹੱਤਿਆ ਦੀ ਨਿਆਂਇਕ ਜਾਂਚ ਦੇ ਹੁਕਮ

Related Post