AAP ਵਿਧਾਇਕ ਹਰਮੀਤ ਪਠਾਣਮਾਜਰਾ ਤੇ ਪਤਨੀ 'ਚ ਵਿਵਾਦ ਬਾਰੇ ਪੰਜਾਬ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ

By  Pardeep Singh August 18th 2022 01:46 PM -- Updated: August 18th 2022 01:54 PM

ਪਟਿਆਲਾ: ਪਟਿਆਲਾ ਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ 'ਤੇ ਉਨ੍ਹਾਂ ਪਤਨੀ ਵੱਲੋਂ ਲਾਏ ਇਲਜ਼ਾਮਾਂ ਤੋਂ ਬਾਅਦ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਕੋਲ ਪਹੁੰਚਿਆ। ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪ੍ਰਸਾਸ਼ਨ ਤੋਂ 3 ਤੋਂ 7 ਦਿਨਾਂ ਵਿਚ ਰਿਪੋਰਟ ਮੰਗੀ ਹੈ। ਇਸ ਮਾਮਲੇ ਬਾਰੇ ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਵਿਧਾਇਕ ਕੋਈ ਆਮ ਨਾਗਰਿਕ ਨਹੀਂ ਹੁੰਦਾ ਸਗੋਂ ਜਨਤਾ ਦਾ ਨੁਮਾਇੰਦਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਦੋਵੇਂ ਧਿਰਾਂ ਨੂੰ ਬਿਠਾ ਕੇ ਗੱਲਬਾਤ ਕੀਤੀ ਜਾਵੇਗੀ। ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਜੇਕਰ ਲੋੜ ਪਈ ਤਾਂ ਪੰਜਾਬ ਸਰਕਾਰ ਦੀ ਵੀ ਮਦਦ ਲਈ ਜਾਵੇਗੀ। ਜ਼ਿਕਰਯੋਗ ਹੈ ਕਿ ਮੰਗਲਵਾਰ ਦੇਰ ਸ਼ਾਮ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਜ਼ੀਰਕਪੁਰ ’ਚ ਰਹਿ ਰਹੀ ਦੂਜੀ ਪਤਨੀ ਨੇ ਵਿਧਾਇਕ ਖ਼ਿਲਾਫ਼ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਗੁਰਪ੍ਰੀਤ ਕੌਰ ਨਾਂ ਦੀ ਔਰਤ ਖ਼ੁਦ ਨੂੰ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਦੱਸ ਰਹੀ ਹੈ। 'ਆਪ' ਵਿਧਾਇਕ ਪਠਾਨਾਜਰਾ ਉਪਰ ਪਤਨੀ ਨੇ ਲਗਾਏ ਗੰਭੀਰ ਦੋਸ਼ਗੁਰਪ੍ਰੀਤ ਕੌਰ ਨੇ ਜ਼ੀਰਕਪੁਰ ਥਾਣੇ ਵਿਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੇ ਜਾਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਹਰਮੀਤ ਸਿੰਘ ਨੇ ਤਲਾਕ ਲਏ ਬਿਨ੍ਹਾਂ ਉਸ ਨਾਲ ਦੂਜਾ ਵਿਆਹ ਕਰਵਾ ਕੇ ਉਸ ਨਾਲ ਧੋਖਾ ਕੀਤਾ ਹੈ। ਔਰਤ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਵਿਆਹ ਪਿਛਲੇ ਸਾਲ 14 ਅਗਸਤ ਨੂੰ ਹੋਇਆ ਸੀ। 'ਆਪ' ਵਿਧਾਇਕ ਪਠਾਨਾਜਰਾ ਉਪਰ ਪਤਨੀ ਨੇ ਲਗਾਏ ਗੰਭੀਰ ਦੋਸ਼ਗੁਰਪ੍ਰੀਤ ਕੌਰ ਨੇ ਹਰਮੀਤ ਸਿੰਘ ਪਠਾਣਮਾਜਰਾ ਉਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਇਲਜ਼ਾਮ ਲਗਾਏ। ਉਨ੍ਹਾਂ ਨੇ ਇਲਜ਼ਾਮ ਲਗਾਏ ਕੇ ਪਠਾਣਮਾਜਰਾ ਦੇ ਰਿਸ਼ਤੇਦਾਰ ਨੇ ਵਟਸਐਪ ਉਤੇ ਉਸ ਲਈ ਭੱਦੀ ਸ਼ਬਦਾਵਲੀ ਵਰਤੀ। ਇਹ ਵੀ ਪੜ੍ਹੋ:ਡਿਜੀਟਲ ਸਟ੍ਰਾਇਕ ਤਹਿਤ 7 ਭਾਰਤੀ ਸਣੇ 1 ਪਾਕਿਸਤਾਨੀ Youtube ਨਿਊਜ਼ ਚੈਨਲ 'ਤੇ ਲਾਈ ਪਾਬੰਦੀ -PTC News

Related Post