ਸੁਪਰੀਮ ਕੋਰਟ ਨੇ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੀ ਕਿਹਾ, ਜਾਣੋ
ਚੰਡੀਗੜ੍ਹ: ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਉੱਤੇ 20 ਅਪ੍ਰੈਲ ਤੱਕ ਲੱਗੀ ਰੋਕ ਨੂੰ ਲੈ ਕੇ ਕਿਹਾ ਹੈ ਕਿ ਇਹ ਫੈਸਲਾ ਬੜਾ shocking ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਹ ਕਿਸ ਤਰ੍ਹਾਂ ਹੋ ਸਕਦਾ ਹੈ ਕਿ ਜੋ ਕੇਸ ਹੁਣ ਤੱਕ ਰਜਿਸਟਰ ਨਹੀਂ ਹੋਇਆ ਉਨ੍ਹਾਂ ਦੀ ਗ੍ਰਿਫ਼ਤਾਰੀ ਉੱਤੇ ਰੋਕ ਕਿਵੇਂ ਲਗਾਈ ਜਾ ਸਕਦੀ ਹੈ। ਸੁਪਰੀਮ ਕੋਰਟ ਨੇ ਹਾਈਕੋਰਟ ਦੇ ਚੀਫ ਜਸਟਿਸ ਨੂੰ ਇਹ ਕੇਸ ਹੋਰ ਕਿਸੇ ਜੱਜ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਪਿਛਲੇ ਸਾਲ ਸਤੰਬਰ ਮਹੀਨੇ 'ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਕਿਸੇ ਵੀ ਮਾਮਲੇ 'ਚ ਵਿਧਾਨ ਸਭਾ ਦੀ ਚੋਣ ਸਹੀ ਹੋਣ ਤੱਕ ਗ੍ਰਿਫ਼ਤਾਰ ਕਰਨ 'ਤੇ ਜੋ ਰੋਕ ਲਗਾ ਦਿੱਤੀ ਸੀ, ਉਸ ਨੂੰ ਹਾਈਕੋਰਟ ਨੇ ਹੁਣ 20 ਅਪ੍ਰੈਲ ਤੱਕ ਵਧਾ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਪੰਜਾਬ ਸਰਕਾਰ ਨੇ ਕਿਸੇ ਸੂਰਤ ਵਿੱਚ ਗ੍ਰਿਫ਼ਤਾਰ ਕਰਨਾ ਚਾਹਿਆ ਸੀ ਪਰ ਹਾਈਕੋਰਟ ਨੇ ਪਿਛਲੇ ਸਾਲ 10 ਸਤੰਬਰ ਨੂੰ ਹੁਕਮ ਦਿੱਤੇ ਕਿ ਵਿਧਾਨ ਸਭਾ ਚੋਣਾਂ ਤੱਕ ਸੈਣੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਮਾਮਲੇ ਵਿੱਚ ਅੱਜ ਸੁਣਵਾਈ ਵਿੱਚ ਪੰਜਾਬ ਸਰਕਾਰ ਨੇ ਸੁਣਾਈ ਮੁਲਤਵੀ ਕਰਨ ਦੀ ਮੰਗ ਕੀਤੀ। ਸਰਕਾਰ ਦੀ ਮੰਗ 'ਤੇ ਹੀ ਹਾਈਕੋਰਟ ਨੇ ਸੁਣਾਈ 20 ਅਪ੍ਰੈਲ ਤੱਕ ਮੁਲਤਵੀ ਕਰਨ ਵਾਲੇ ਸੈਣੀ ਦੀ ਗ੍ਰਿਫ਼ਤਾਰੀ 'ਤੇ ਲੱਗੀ ਰੋਕ 20 ਅਪ੍ਰੈਲ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ। ਇਹ ਵੀ ਪੜ੍ਹੋ:ਭਾਰਤ ਦੀਆਂ 10 ਸਭ ਤੋਂ ਵੱਧ ਡਰਾਉਣੀਆਂ ਥਾਵਾਂ, ਦਿਨ ਵੇਲੇ ਵੀ ਲੱਗਦਾ ਹੈ ਡਰ -PTC News