Operation Amritpal: ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਵੱਲੋਂ ਕੱਢਿਆ ਫਲੈਗ ਮਾਰਚ
ਬਠਿੰਡਾ ਵਿੱਚ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਵੱਲੋਂ ਫਲੈਗ ਮਾਰਚ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਦੀਆਂ ਗਲਤ ਗੱਲਾਂ ’ਤੇ ਭਰੋਸਾ ਨਾ ਕਰਨ।
ਮੁਨੀਸ਼ ਗਰਗ (ਬਠਿੰਡਾ, 28 ਮਾਰਚ): ਪੰਜਾਬ ਦੇ ਮਾਹੌਲ ਨੂੰ ਦੇਖਦਿਆਂ ਪੰਜਾਬ ਪੁਲਿਸ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ । ਇਸ ਨੂੰ ਲੈ ਕੇ ਹਰ ਰੋਜ਼ ਨਾਕੇ ਲਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਫਲੈਗ ਮਾਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਬਠਿੰਡਾ ਵਿੱਚ ਵੀ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਵੱਲੋਂ ਫਲੈਗ ਮਾਰਚ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਵਿਸਵਜੀਤ ਸਿੰਘ ਮਾਨ ਨੇ ਦੱਸਿਆ ਕਿ ਪੂਰੇ ਸ਼ਹਿਰ ਵਿੱਚ ਪੈਰਾ-ਮਿਲਟਰੀ ਫੋਰਸ ਅਤੇ ਪੰਜਾਬ ਪੁਲਿਸ ਵੱਲੋਂ ਸਾਝੇ ਤੌਰ ’ਤੇ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ, ਤਾਂ ਜੋ ਮਾਹੌਲ ’ਤੇ ਨਜ਼ਰ ਰੱਖੀ ਜਾ ਸਕੇ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਗਲਤ ਕਾਰਵਾਈ ਨਾ ਕਰ ਸਕੇ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਦੀਆਂ ਗਲਤ ਗੱਲਾਂ ’ਤੇ ਭਰੋਸਾ ਨਾ ਕਰਨ।
ਇਹ ਵੀ ਪੜ੍ਹੋ: Harjinder Singh Dhami: ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈਸ ਕਾਨਫਰੰਸ