ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ 'ਤੇ ਚੁੱਕੇ ਸਵਾਲ

By  Pardeep Singh December 12th 2022 04:49 PM

ਚੰਡੀਗੜ੍ਹ : ਬਠਿੰਡਾ ਦੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐਮਐਸਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਤਿਆਰ ਕੀਤੀ ਜਾਵੇ।

ਹਰਸਿਮਰਤ ਕੌਰ ਬਾਦਲ  ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਿਖਤੀ ਭਰੋਸਾ ਦਿੱਤਾ ਸੀ  ਕਿ ਉਹ ਐਮਐਸਪੀ ਤੈਅ ਕਰਨ ਵਾਲੀ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਸ਼ਾਮਿਲ ਕਰ ਕੇ ਇਸਦਾ ਪੁਨਰਗਠਨ ਕਰੇਗੀ  ਪਰ ਅਜਿਹਾ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਕਮੇਟੀ ਵਿੱਚ ਕਿਸਾਨ ਪ੍ਰਤੀਨਿਧ ਅਤੇ ਖੇਤੀਬਾੜੀ ਮਾਹਿਰ ਵੀ ਸ਼ਾਮਿਲ ਕੀਤੇ ਜਾਣ। ਉਨ੍ਹਾਂ ਦਾ ਕਹਿਣਾ ਹੈ ਕਿ 50 ਫੀਸਦੀ ਮੁਨਾਫਾ ਜੋੜ ਕੇ ਐਮਐਸਪੀ ਤੈਅ ਕੀਤੀ ਜਾਵੇ।

 ਸਾਬਕਾ ਮੰਤਰੀ ਦਾ ਕਹਿਣਾ ਹੈ ਕਿ  ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 850 ਕਿਸਾਨਾਂ ਦੇ ਪਰਿਵਾਰ  ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਵੀ ਉਠਾਈ ਅਤੇ ਕਿਸਾਨ ਅੰਦੋਲਨ ਦੌਰਾਨ ਜਿਹੜੇ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਗਏ ਸਨ, ਉਹ ਸਾਰੇ ਵਾਪਸ ਲੈਣ ਦੀ ਮੰਗ ਵੀ ਕੀਤੀ।

ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਸਰਕਾਰ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਰੇ ਬੰਦੀ ਸਿੰਘ ਰਿਹਾਅ ਕਰਨ ਦਾ ਫੈਸਲਾ ਲਿਆ ਸੀ ਅਤੇ ਨਾਲ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ ਤਾਂ ਜੋ ਉਹ ਰਿਹਾਅ ਹੋ ਸਕਣ।

ਮੈਂਬਰ ਪਾਰਲੀਮੈਂਟ ਨੇ ਇਹ ਵੀ ਮੰਗ ਕੀਤੀ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ 8 ਮਹੀਨਿਆਂ ਤੋਂ ਹੁਕਮਾਂ ’ਤੇ ਹਸਤਾਖ਼ਰ ਨਾਕਰਨ  ਕਾਰਨ ਉਹ ਰਿਹਾਅ ਨਹੀਂ ਹੋ ਰਹੇ।

Related Post