ਅੰਮ੍ਰਿਤਸਰ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਅੰਮ੍ਰਿਤਸਰ ਮਨਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਲੋਹੜੀ ਦਾ ਆਗਾਜ਼ ਕੀਤਾ ਗਿਆ। ਜਿਸ ਵਿੱਚ ਮੈਡਮ ਜੀਵਨਜੋਤ ਕੌਰ ਐਮ ਐਲ ਏ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਇਸ ਮੌਕੇ ਬੱਚਿਆਂ ਅਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ ਅਤੇ ਗਿਫ਼ਟ, ਮੂੰਗਫਲੀ,ਰਿਓੜੀਆਂ ਵੰਡੀਆਂ ਗਈਆਂ ਅਤੇ ਬੱਚਿਆਂ ਦੀ ਤੰਦਰੁਸਤੀ ਅਤੇ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਹਨ ਬਸ਼ਰਤੇ ਉਹਨਾਂ ਨੂੰ ਮੌਕਾ ਦਿੱਤਾ ਜਾਵੇ। ਮਾਪਿਆਂ ਨੂੰ ਲੜਕੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਹੈ ਸਗੋਂ ਪੜ੍ਹਨ-ਲਿਖਣ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ।
ਇਸ ਮੌਕੇ ਸੀਡੀਪੀਓ ਵੱਲੋਂ ਕਿਹਾ ਗਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਦੇ ਸਾਂਝੇ ਯਤਨਾਂ ਸਦਕਾ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿੱਚ ਵਾਧਾ ਹੋਇਆ ਹੈ। ਉਹਨਾਂ ਦੱਸਿਆ ਕਿ ਸਾਨੂੰ ਸਮਾਜ ਵਿਚੋਂ ਦਹੇਜ਼ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨਾ ਚਾਹੀਦਾ ਹੈ ਅਤੇ ਲੜਕਿਆਂ ਨੂੰ ਵੀ ਲੜਕੀਆਂ ਦੀ ਇੱਜ਼ਤ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਇੱਕ ਚੰਗੇ ਸਮਾਜ ਦੀ ਸਿਰਜਣਾ ਕੀਤੀ ।
ਇਸ ਮੌਕੇ ਉਹਨਾਂ ਵੱਲੋਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੀਡੀਪੀਓ ਅੰਮ੍ਰਿਤਸਰ ਸ਼੍ਰੀਮਤੀ ਮੀਨਾ ਦੇਵੀ, ਸੁਪਰਵਾਈਜਰ, ਆਂਗਣਵਾੜੀ ਵਰਕਰਾਂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।