ਲੋਕਾਂ ਨੂੰ ਬਿਲਡਰਾਂ ਤੋਂ ਖਰੀਦੀ ਜਾਇਜ਼ਾਦ 'ਚ ਰਹਿਦੀਆਂ ਸਹੂਲਤਾਂ ਲਈ ਨਹੀਂ ਹੋਣਾ ਪਵੇਗਾ ਪ੍ਰੇਸ਼ਾਨ – ਅਨਮੋਲ ਗਗਨ ਮਾਨ

By  Jasmeet Singh December 7th 2022 07:38 PM

 ਐਸ.ਏ.ਐਸ ਨਗਰ, 7 ਦਸੰਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਨਗਰ ਕੌਂਸਲ ਖਰੜ੍ਹ ਜਿਲ੍ਹਾ ਐਸ.ਏ.ਐਸ ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ। 

ਚੈਕਿੰਗ ਦੌਰਾਨ ਹਲਕਾ ਖਰੜ੍ਹ ਦੇ ਸ਼ਹਿਰ ਵਿੱਚ ਉਸਾਰੀ ਅਧੀਨ ਗੈਰ ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਦੇ ਹੁਕਮ ਦਿੱਤੇ। ਇਸ ਮੌਕੇ ਐਸ.ਡੀ.ਐਮ ਰਵਿੰਦਰ ਸਿੰਘ ਅਤੇ ਨਗਰ ਕੌਂਸਲ ਖਰੜ੍ਹ ਦੇ ਕਾਰਜ਼ ਸਾਧਕ ਅਫ਼ਸਰ ਮਨਵੀਰ ਸਿੰਘ ਗਿੱਲ ਹਾਜ਼ਰ ਸਨ । 

ਵਧੇਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਅੱਜ ਨਗਰ ਕੌਸ਼ਲ ਖਰੜ੍ਹ ਦੀ ਚੈਕਿੰਗ ਕੀਤੀ ਗਈ ਹੈ ਅਤੇ ਇਥੋਂ ਦੇ ਰਿਕਾਰਡ ਨੂੰ ਚੈੱਕ ਕਰਨ ਤੇ ਪਾਇਆ ਗਿਆ ਕਿ ਹਲਕਾ ਖਰੜ੍ਹ ਸ਼ਹਿਰ ਵਿੱਚ ਕੁੱਝ ਨਾਜਾਇਜ਼ ਉਸਾਰੀਆਂ ਲਈ ਵੀ ਕਮੇਟੀ ਵੱਲੋਂ ਨਕਸ਼ੇ ਪਾਸ ਕੀਤੇ ਗਏ ਸਨ, ਇਸ ਸਬੰਧੀ ਪੂਰੀ ਰਿਪਰੋਟ ਮੰਗੀ ਗਈ ਹੈ। 

ਉਨ੍ਹਾਂ ਐਸ.ਡੀ.ਐਮ ਖਰੜ੍ਹ ਨੂੰ ਹਦਾਇਤ ਕੀਤੀ ਕਿ ਬਿਲਡਰਾਂ ਵੱਲੋਂ ਲੋਕਾਂ ਨੂੰ ਜ਼ਮੀਨ-ਜਾਈਜਾਦ ਵੇਚਣ ਸਮੇਂ ਨਕਸ਼ੇ ਵਿੱਚ ਦਰਸਾਈਆਂ ਸਹੂਲਤਾਂ ਨੂੰ ਅਮਲ ਵਿੱਚ ਲਿਆਇਆ ਜਾਵੇ ਅਤੇ ਕਮੇਟੀ ਗਠਿਤ ਕਰਕੇ ਕਾਰਵਾਈ ਕੀਤੀ ਜਾਵੇ।



ਇਹ ਵੀ ਪੜ੍ਹੋ: ਮਾਨਸਾ ਪੁਲਿਸ ਨੇ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਕੀਤੀ ਪੁੱਛਗਿੱਛ 

ਇਸ ਤੋਂ ਇਲਾਵਾ ਉਨ੍ਹਾਂ ਖਰੜ੍ਹ ਸ਼ਹਿਰ ਵਿੱਚ ਉਸਾਰੀ ਅਧੀਨ ਗੈਰ ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਇਮਾਰਤਾਂ ਦੇ ਨਿਰਮਾਣ ਲਈ ਕਮੇਟੀ ਵੱਲੋਂ ਪਾਸ ਕੀਤੇ ਨਕਸ਼ਿਆ ਦੀ ਪੜਤਾਲ ਕੀਤੀ ਜਾਵੇਗੀ ਅਤੇ ਪੜਤਾਲ ਦੌਰਾਨ ਸਾਹਮਣੇ ਆਈਆਂ ਨਜਾਇਜ਼ ਉਸਾਰੀਆਂ ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। 

Related Post