Protest in Punjabi University: ਪੰਜਾਬੀ ਯੂਨੀਵਰਸਿਟੀ ’ਚ ਕਰਮਚਾਰੀ ਸੰਘ ਨੇ ਯੂਨੀਵਰਸਿਟੀ ਮੈਨੇਜਮੈਂਟ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਕਰਮਚਾਰੀ ਸੰਘ ਅਤੇ ਬੀ ਕਲਾਸ ਦੇ ਆਗੂਆਂ ਵੱਲੋਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਯੂਨੀਵਰਸਿਟੀ ਮੈਨੇਜਮੈਂਟ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

By  Aarti April 3rd 2023 02:59 PM

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਮਚਾਰੀ ਸੰਘ ਅਤੇ ਬੀ ਕਲਾਸ ਦੇ ਆਗੂਆਂ ਵੱਲੋਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਯੂਨੀਵਰਸਿਟੀ ਮੈਨੇਜਮੈਂਟ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿਚ ਇਕੱਠੇ ਹੋਏ ਕਰਮਚਾਰੀ ਸੰਘ ਦੇ ਆਗੂਆ ਨੇ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। 



ਵੱਖ-ਵੱਖ ਬੁਲਾਰਿਆਂ ਨੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਿਨ-ਬ-ਦਿਨ ਕਰਜ਼ੇ ਦੇ ਬੋਝ ਥੱਲੇ ਦਬਦੀ ਜਾ ਰਹੀ ਹੈ, ਪਰ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਆਪਣੇ ਹੰਕਾਰ ਕਰਕੇ ਯੂਨੀਵਰਸਿਟੀ ਦੇ ਕਰਮਚਾਰੀਆਂ ਦੀ ਸਾਰ ਨਹੀਂ ਲੈ ਰਿਹਾ ਹੈ। ਜਿਸ ਕਰਕੇ ਪੰਜਾਬੀ ਯੂਨੀਵਰਸਿਟੀ ਜਿੱਥੇ ਵਿੱਤੀ ਸੰਕਟ ਨਾਲ ਜੂਝ ਰਹੀ ਹੈ। 

ਉੱਥੇ ਹੀ ਮੁਲਾਜ਼ਮਾਂ ਨੂੰ ਤਨਖ਼ਾਹਾਂ ਤੱਕ ਨਹੀਂ ਮਿਲ ਰਹੀਆਂ ਹਨ। ਜਿਸ ਕਾਰਨ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਦੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਵੇਗਾ ਉਦੋਂ ਤੱਕ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। 

-ਰਿਪੋਰਟਰ ਗਗਨਦੀਪ ਅਹੁਜਾ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: Rail Roko Andolan: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਦੂਜਾ ਦਿਨ

Related Post