ਪੰਜਾਬੀ ਦੇ ਉਘੇ ਕਵੀ ਸੁਰਜੀਤ ਪਾਤਰ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਮ ਸ਼੍ਰੀ ਐਵਾਰਡ ਵਾਪਸ ਕਰਨ ਦਾ ਕੀਤਾ ਐਲਾਨ
ਪੰਜਾਬੀ ਦੇ ਉਘੇ ਕਵੀ ਸੁਰਜੀਤ ਪਾਤਰ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਮ ਸ਼੍ਰੀ ਐਵਾਰਡਵਾਪਸ ਕਰਨ ਦਾ ਕੀਤਾ ਐਲਾਨ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 12 ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਹੁਣ ਪੂਰੇ ਦੇਸ਼ ਦਾ ਅੰਦੋਲਨ ਬਣ ਗਿਆ ਹੈ। [caption id="attachment_455722" align="aligncenter"] Punjabi poet Surjit Patar return of Padma Shri Award in support of farmers[/caption] ਪੰਜਾਬੀ ਦੇ ਉਘੇ ਲੇਖਕ ਅਤੇ ਕਵੀ ਸੁਰਜੀਤ ਪਾਤਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸਮਰਥਨ ਵਿੱਚ ਆਪਣਾ ਪਦਮ ਸ਼੍ਰੀ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਦਮ ਸ਼੍ਰੀ ਐਵਾਰਡ ਮਿਲਣ ਵੇੇਲੇ ਦੋ ਸਤਰਾਂ ਲਿਖੀਆਂ ਸਨ ਜੋ ਇਹ ਸਨਮਾਨ ਵਾਪਸ ਕਰਨ ਵੇਲੇ ਉਨ੍ਹਾਂ ਨੂੰ ਮੁੜ ਚੇਤੇ ਆ ਗਈਆਂ ਹਨ। ਮੜੀ ਮੈਨੂੰ ਆਖਣ ਲੱਗੀ : ਤੂੰ ਧਰਤੀ ਦਾ ਗੀਤ ਰਹੇਂਗਾ ,ਪਦਮ ਸ਼੍ਰੀ ਵੀ ਹੋ ਕੇ ਪਾਤਰ ਤੂੰ ਮੇਰਾ ਸੁਰਜੀਤ ਰਹੇਂਗਾ। ਪਾਤਰ ਨੇ ਕਿਹਾ ਉਨ੍ਹਾਂ ਦੁਖੀ ਮਨ ਨਾਲ ਪੁਰਸਕਾਰ ਵਾਪਸ ਕਰਨ ਦਾ ਫੈਸਲਾ ਕੀਤਾ ਹੈ। [caption id="attachment_455702" align="aligncenter"] ਹਾਕੀ ਖਿਡਾਰਨ ਸੰਦੀਪ ਕੌਰ ਵੱਲੋਂ ਕਿਸਾਨਾਂ ਦੀ ਹਮਾਇਤ 'ਚ ਆਪਣੇ ਮੈਡਲ ਵਾਪਸ ਦੇਣ ਦਾ ਐਲਾਨ[/caption] ਇਸ ਦੇ ਇਲਾਵਾ ਹਾਕੀ ਖਿਡਾਰਨ ਸੰਦੀਪ ਕੌਰ ਵਲੋਂ ਵੀ ਕਿਸਾਨਾਂ ਦੀ ਹਮਾਇਤ 'ਚ ਆਪਣੇ ਮੈਡਲ ਵਾਪਸ ਦੇਣ ਦਾ ਐਲਾਨ ਕੀਤਾ ਗਿਆ ਹੈ। ਸੰਦੀਪ ਕੌਰ ਨੇ ਸਾਲ 1994 'ਚ ਏਸ਼ੀਆ ਕੱਪ 'ਚ ਭਾਗ ਲਿਆ ਸੀ। 1998 ਦੀਆਂ ਏਸ਼ੀਅਨ ਖੇਡਾਂ 'ਚ ਉਨ੍ਹਾਂ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ ਅਤੇ 1998 'ਚ ਵਰਲਡ ਕੱਪ ਹਾਕੀ ਦੀ ਟੀਮ ਦੀ ਕਪਤਾਨੀ ਕੀਤੀ। ਇਸ ਤੋਂ ਇਲਾਵਾ ਵਰਲਡ ਕੱਪ 'ਚ ਹਾਕੀ ਦੀ ਟੀਮ ਦੇ ਕੈਪਟਨ ਵਜੋਂ ਨੁਮਾਇੰਦਗੀ ਵੀ ਕੀਤੀ। [caption id="attachment_455724" align="aligncenter"] ਪੰਜਾਬੀ ਦੇ ਉਘੇ ਕਵੀ ਸੁਰਜੀਤ ਪਾਤਰ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਮ ਸ਼੍ਰੀ ਐਵਾਰਡਵਾਪਸ ਕਰਨ ਦਾ ਕੀਤਾ ਐਲਾਨ[/caption] ਦੱਸ ਦੇਈਏ ਕਿ ਕਿਸਾਨੀ ਅੰਦੋਲਨ ਨੂੰ ਹਰ ਵਰਗ ਹਰ ਤਬਕੇ ਦਾ ਸਾਥ ਮਿਲ ਰਿਹਾ ਹੈ , ਇਹ ਅੰਦੋਲਨ ਹੁਣ ਆਮ ਲੋਕਾਂ ਦਾ ਅੰਦੋਲਨ ਬਣ ਗਿਆ ਹੈ। ਪੰਜਾਬ ਨੇ ਇਸ ਅੰਦੋਲਨ ਦੀ ਅਗਵਾਈ ਕਰ ਕੇ ਇਤਿਹਾਸ ਰਚ ਦਿੱਤਾ ਹੈ। ਇਸ ਅੰਦੋਲਨ ਨੂੰ ਪੰਜਾਬ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਅਤੇ ਵਪਾਰੀ ਜਥੇਬੰਦੀਆਂ ਤੋਂ ਇਲਾਵਾ ਦੇਸ਼ ਦੀਆਂ ਵੱਖ -ਵੱਖ ਜਥੇਬੰਦੀਆਂ ਨੇ ਆਪਣਾ ਸਮਰਥਨ ਦਿੱਤਾ ਹੈ। ਇਸ ਅੰਦੋਲਨ ਦੀ ਅਗਵਾਈ ਕਰ ਰਹੀਆਂ ਜਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। -PTCNews