ਪੰਜਾਬੀ ਪ੍ਰਸਿੱਧ ਸੂਫ਼ੀ ਗਾਇਕ ਮਨਮੀਤ ਸਿੰਘ ਦੀ ਕਰੇਰੀ ਝੀਲ ਨੇੜਿਓਂ ਇਕ ਖੱਡ 'ਚੋਂ ਮਿਲੀ ਲਾਸ਼

By  Shanker Badra July 14th 2021 10:37 AM

ਧਰਮਸ਼ਾਲਾ : ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ (Dharamsala )ਵਿੱਚ ਸੋਮਵਾਰ ਨੂੰ ਬੱਦਲ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਕਈ ਲੋਕ ਲਾਪਤਾ ਹੋਣ ਦੀ ਖ਼ਬਰ ਮਿਲੀ ਸੀ। ਇਸ ਦੌਰਾਨ ਪੰਜਾਬੀ ਸੂਫੀ ਗਾਇਕ ਮਨਮੀਤ ਸਿੰਘ (Singer Manmeet Singh )ਦੀ ਬੱਦਲ ਫਟਣ (flash flood ) ਤੋਂ ਬਾਅਦ ਬਾਰਸ਼ ਅਤੇ ਜ਼ਮੀਨ ਖਿਸਕਣ ਕਾਰਨ ਮੌਤ ਹੋ ਗਈ ਹੈ। ਹੁਣ ਉਸ ਦੀ ਲਾਸ਼ ਹਿਮਚਾਲ ਪ੍ਰਦੇਸ਼ ਦੇ ਕਰੇਰੀ ਝੀਲ ਵਿੱਚੋਂ ਬਰਾਮਦ ਕਰ ਲਈ ਗਈ ਹੈ। [caption id="attachment_514804" align="aligncenter"] ਪੰਜਾਬੀ ਪ੍ਰਸਿੱਧ ਸੂਫ਼ੀ ਗਾਇਕ ਮਨਮੀਤ ਸਿੰਘ ਦੀ ਕਰੇਰੀ ਝੀਲ ਨੇੜਿਓਂ ਇਕ ਖੱਡ 'ਚੋਂ ਮਿਲੀ ਲਾਸ਼[/caption] ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ ਬਲਾਤਕਾਰ ਮਾਮਲਾ : ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ 'ਚ ਦਰਜ ਹੋਇਆ ਮਾਮਲਾ ਜਾਣਕਾਰੀ ਅਨੁਸਾਰ ਪ੍ਰਸਿੱਧ ਸੂਫ਼ੀ ਗਾਇਕ ਮਨਮੀਤ ਸਿੰਘ (Sain Brothers) ਦੀ ਮੌਤ ਹੋ ਗਈ ਹੈ। ਉਸ ਦੀ ਲਾਸ਼ ਹਿਮਚਾਲ ਪ੍ਰਦੇਸ਼ ਦੀ ਕਰੀਰੀ ਝੀਲ ਦੇ ਨਜ਼ਦੀਕ ਇਕ ਖੱਡ ਤੋਂ ਮਿਲੀ ਹੈ। ਉਹ ਸੋਮਵਾਰ ਨੂੰ ਧਰਮਸ਼ਾਲਾ (Dharmashala Cloud Burst) ਵਿੱਚ ਬੱਦਲ ਫਟਣ ਤੋਂ ਬਾਅਦ ਲਾਪਤਾ ਸੀ। ਮਨਮੀਤ ਪੰਜਾਬ ਦੇ ਅੰਮ੍ਰਿਤਸਰ ਦੇ ਛੇਹਰਟਾ ਦੇ ਰਹਿਣ ਵਾਲੇ ਹਨ।ਇਸ ਹਾਦਸੇ ਨਾਲ ਸੇਨ ਬ੍ਰਦਰਜ਼ ਦੀ ਜੋੜੀ ਸਦਾ ਲਈ ਟੁੱਟ ਗਈ ਹੈ। [caption id="attachment_514805" align="aligncenter"] ਪੰਜਾਬੀ ਪ੍ਰਸਿੱਧ ਸੂਫ਼ੀ ਗਾਇਕ ਮਨਮੀਤ ਸਿੰਘ ਦੀ ਕਰੇਰੀ ਝੀਲ ਨੇੜਿਓਂ ਇਕ ਖੱਡ 'ਚੋਂ ਮਿਲੀ ਲਾਸ਼[/caption] ਦੱਸਣਯੋਗ ਹੈ ਕਿ ਸੂਫੀ ਗਾਇਕ ਮਨਮੀਤ ਸਿੰਘ ਆਪਣੇ ਭਰਾ ਅਤੇ ਚਾਰ ਦੋਸਤਾਂ ਨਾਲ ਘੁੰਮਣ ਲਈ ਧਰਮਸ਼ਾਲਾ ਗਏ ਸੀ। ਉਨ੍ਹਾਂ ਦਾ ਸਿੰਗਿੰਗ ਗਰੁੱਪ ਸੇਨ ਬ੍ਰਦਰਜ਼ ਦੇ ਨਾਮ ਨਾਲ ਕਾਫ਼ੀ ਮਸ਼ਹੂਰ ਹੈ। ਮਨਮੀਤ ਸਿੰਘ ਪੰਜਾਬ ਦਾ ਮਸ਼ਹੂਰ ਸੂਫੀ ਗਾਇਕ ਸੀ। ਉਹ ਭਾਰਤ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਕਾਫ਼ੀ ਮਸ਼ਹੂਰ ਸੀ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। [caption id="attachment_514802" align="aligncenter"] ਪੰਜਾਬੀ ਪ੍ਰਸਿੱਧ ਸੂਫ਼ੀ ਗਾਇਕ ਮਨਮੀਤ ਸਿੰਘ ਦੀ ਕਰੇਰੀ ਝੀਲ ਨੇੜਿਓਂ ਇਕ ਖੱਡ 'ਚੋਂ ਮਿਲੀ ਲਾਸ਼[/caption] ਪੜ੍ਹੋ ਹੋਰ ਖ਼ਬਰਾਂ : ਜੈਪੁਰ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਅੰਮ੍ਰਿਤਸਰ ਦੇ ਭੈਣ-ਭਰਾ ਦੀ ਹੋਈ ਮੌਤ ਉਨ੍ਹਾਂ ਦੇ ਭਰਾ ਅਤੇ ਦੋਸਤਾਂ ਨੇ ਮਨਮੀਤ ਸਿੰਘ ਦਾ ਮੋਬਾਈਲ ਨੰਬਰ ਨਾ ਲੱਗਣ 'ਤੇ ਸਥਾਨਕ ਲੋਕਾਂ ਨਾਲ ਮਿਲ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਹੁਣ ਉਸ ਦੀ ਲਾਸ਼ ਕਰੀਰੀ ਝੀਲ ਖੇਤਰ ਵਿੱਚ ਮਿਲੀ ਹੈ।ਕਾਂਗੜਾ ਜ਼ਿਲ੍ਹਾ ਪੁਲਿਸ ਅਧਿਕਾਰੀ ਵਿਮੁਕਤ ਰੰਜਨ ਨੇ ਪੰਜਾਬੀ ਗਾਇਕ ਮਨਮੀਤ ਸਿੰਘ ਦੀ ਮੌਤ ਦੀ ਪੁਸ਼ਟੀ ਕੀਤੀ ਹੈ।ਉਨ੍ਹਾਂ ਦੀ ਲਾਸ਼ ਮੰਗਲਵਾਰ ਦੇਰ ਸ਼ਾਮ ਝੀਲ ਦੇ ਨਜ਼ਦੀਕ ਬਰਾਮਦ ਹੋਈ। ਉਸ ਤੋਂ ਬਾਅਦ ਉਸ ਦੀ ਦੇਹ ਨੂੰ ਧਰਮਸ਼ਾਲਾ ਲਿਜਾਇਆ ਗਿਆ। -PTCNews

Related Post