ਫ਼ਰੀਦਕੋਟ : ਫ਼ਰੀਦਕੋਟ ਦੇ 25 ਸਾਲਾ ਨੌਜਵਾਨ ਦਾ ਲਿਬਨਾਨ ਵਿੱਚ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਪੰਜ ਸਾਲ ਪਹਿਲਾਂ ਲਿਬਨਾਨ ਗਿਆ ਸੀ ਅਤੇ ਉਥੇ ਉਸ ਦਾ ਚੰਗਾ ਕਾਰੋਬਾਰ ਚੱਲ ਰਿਹਾ ਸੀ। ਲਵਪ੍ਰੀਤ ਸਿੰਘ ਨੇ ਪਿਛਲੇ ਤਿੰਨ ਦਿਨਾਂ ਤੋਂ ਪਰਿਵਾਰ ਨਾਲ ਕੋਈ ਗੱਲਬਾਤ ਨਹੀਂ ਕੀਤੀ। ਲਵਪ੍ਰੀਤ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਲਿਬਨਾਨ ਤੋਂ ਰਿਸ਼ਤੇਦਾਰ ਨੇ ਫੋਨ ਉਤੇ ਸੂਚਨਾ ਦਿੱਤੀ ਹੈ ਕਿ ਲਵਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨਸਾਰ ਪਰਿਵਾਰ ਦੇ ਪਾਲਣ ਪੋਸ਼ਣ ਫਰੀਦਕੋਟ ਦਾ ਨੌਜਵਾਨ ਲਵਪ੍ਰੀਤ ਸਿੰਘ ਪੰਜ ਸਾਲ ਪਹਿਲਾਂ ਲਿਬਨਾਨ ਗਿਆ ਸੀ ਤੇ ਉਥੇ ਜਾ ਕੇ ਕਾਰੋਬਾਰ ਕਰਨ ਲੱਗ ਪਿਆ ਸੀ। ਇਸ ਤੋਂ ਬਾਅਦ ਉਸ ਦਾ ਕਾਰੋਬਾਰ ਚੰਗਾ ਚੱਲ ਪਿਆ ਸੀ। ਲਿਬਨਾਨ ਵਿੱਚ ਉਸ ਦਾ ਇਕ ਹੋਰ ਰਿਸ਼ਤੇਦਾਰ ਵੀ ਗਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਤਿੰਨ ਤੋਂ ਉਸ ਦੀ ਪਰਿਵਾਰ ਨਾਲ ਕੋਈ ਗੱਲਬਾਤ ਨਹੀਂ ਹੋਈ। ਰਿਸ਼ਤੇਦਾਰ ਨੇ ਫੋਨ ਉਤੇ ਜਾਣਕਾਰੀ ਦਿੱਤੀ ਕਿ ਲਵਪ੍ਰੀਤ ਸਿੰਘ ਦਾ ਕਤਲ ਹੋ ਗਿਆ ਹੈ। ਇਸ ਸਬੰਧੀ ਕੁਝ ਫੋਟੋਆਂ ਵੀ ਭੇਜੀਆਂ ਹਨ। ਪਰਿਵਾਰ ਨੇ ਇਸ ਮਾਮਲੇ ਦੀ ਨਿਰਪੱਖ ਪੜਤਾਲ ਕਰਵਾਉਣ ਅਤੇ ਲਾਸ਼ ਭਾਰਤ ਲਿਆਉਣ ਲਈ ਭਾਰਤੀ ਸਫ਼ਾਰਤਖਾਨੇ ਨਾਲ ਸੰਪਰਕ ਕੀਤਾ ਹੈ। ਨੌਜਵਾਨ ਲੜਕੇ ਦੇ ਕਤਲ ਦੀ ਖ਼ਬਰ ਸੁਣਦੇ ਸਾਰ ਹੀ ਪਰਿਵਾਰ ਉਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਂ ਨੇ ਲਾਸ਼ ਭਾਰਤ ਲਿਆਉਣ ਦੀ ਮੰਗ ਕੀਤੀ ਅਤੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਹ ਵੀ ਪੜ੍ਹੋ : ਚੰਨੀ ਦੇ ਹਨੀ ਨੂੰ ਨਹੀਂ ਮਿਲੀ ਜ਼ਮਾਨਤ, 27 ਅਪ੍ਰੈਲ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ