ਟਰਾਂਟੋ, 15 ਸਤੰਬਰ: ਪਰਮਜੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਕਿ ਆਪਣੇ ਅਤੇ ਮਾਪਿਆਂ ਦੇ ਸੁਪਨੇ ਪੂਰੇ ਕਰਨ ਲਈ ਅਮਰੀਕਾ ਗਿਆ ਸੀ। ਪਤਾ ਲੱਗਿਆ ਹੈ ਕਿ ਨੌਜਵਾਨ ਪਰਮਜੀਤ ਸਿੰਘ ਟੋਪੇਲੇ ਸ਼ਹਿਰ ਦੇ ਇੱਕ ਗੈਸ ਸਟੇਸ਼ਨ ਨਜ਼ਦੀਕ ਇੱਕ ਸਟੋਰ 'ਤੇ ਕਲਰਕ ਦਾ ਕੰਮ ਕਰਦਾ ਸੀ। ਦੱਸ ਦੇਈਏ ਕਿ ਅਮਰੀਕਾ ਵਿੱਚ ਇਸ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਮਿੱਸੀਸਿਪੀ ਸੂਬੇ ਦੀ ਦੱਸੀ ਜਾ ਰਹੀ ਹੈ, ਜਿੱਥੇ ਇੱਕ ਲੁਟੇਰੇ ਵੱਲੋਂ ਕਪੂਰਥਲਾ ਦੇ ਪਿੰਡ ਢੈਪਈ ਦੇ ਰਹਿਣ ਵਾਲੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਦਾ ਨਾਂਅ ਪਰਮਵੀਰ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ ਮਹਿਜ਼ 33 ਸਾਲ ਸੀ। ਦੱਸਿਆ ਜਾ ਰਿਹਾ ਕਿ ਪਰਮਜੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਕਿ ਆਪਣੇ ਅਤੇ ਮਾਪਿਆਂ ਦੇ ਸੁਪਨੇ ਪੂਰੇ ਕਰਨ ਲਈ ਅਮਰੀਕਾ ਗਿਆ ਸੀ ਅਤੇ ਗੈਸ ਸਟੇਸ਼ਨ ਨਜ਼ਦੀਕ ਇੱਕ ਸਟੋਰ 'ਤੇ ਕੰਮ ਕਰਦੇ ਮੌਕੇ ਇੱਕ ਵਿਅਕਤੀ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਹ ਵੀ ਪੜ੍ਹੋ: ਸਿੱਖ ਧਰਮ ਗ੍ਰੰਥਾਂ ਨੂੰ ਵਤਨੋ ਬਾਹਰ ਲੈ ਕੇ ਜਾਣ 'ਤੇ ਤਾਲਿਬਾਨ ਨੇ ਲਾਈ ਪਾਬੰਦੀ ਜਾਣਕਾਰੀ ਅਨੁਸਾਰ ਪਰਮਵੀਰ ਰੋਜ਼ਾਨਾ ਦੀ ਤਰ੍ਹਾਂ ਆਪਣੇ ਸਟੋਰ ਉੱਪਰ ਬੈਠਾ ਹੋਇਆ ਸੀ। ਇਸ ਦੌਰਾਨ ਇੱਕ ਅਸ਼ਵੇਤ ਵਿਅਕਤੀ ਲੁੱਟ ਕਰਨ ਦੀ ਨੀਅਤ ਨਾਲ ਸਟੋਰ ਉੱਪਰ ਆਇਆ, ਜਿਸ ਦੌਰਾਨ ਮੁਲਜ਼ਮ ਨੇ ਪਰਮਜੀਤ ਸਿੰਘ 'ਤੇ ਗੋਲੀ ਚਲਾ ਦਿੱਤੀ। ਨਤੀਜੇ ਵਜੋਂ ਪਰਮਜੀਤ ਸਿੰਘ ਦੀ ਮੌਕੇ ਉੱਪਰ ਹੀ ਮੌਤ ਹੋ ਗਈ। ਘਟਨਾ ਦੀ ਸੀਸੀਟੀਵੀ ਵੀਡੀਓ ਵੀ ਵਾਇਰਲ ਹੋ ਰਹੀ ਹੈ। -PTC News