ਭ੍ਰਿਸ਼ਟਾਚਾਰ ਦੇ ਦੋਸ਼ 'ਚ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲ

By  Ravinder Singh May 13th 2022 05:43 PM

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਵਿਭਾਗ ਦੇ ਹੁਕਮਾਂ 'ਤੇ ਵਰਿੰਦਰ ਕੁਮਾ, ਸੁਪਰਵਾਈਜ਼ਰ ਇੰਜੀਨੀਅਰ ਉਸਾਰੀ ਮੰਡਲ, ਹੁਸ਼ਿਆਰਪੁਰ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਰੂਲਜ਼, 1970 ਅਧੀਨ ਸਰਕਾਰੀ ਨੌਕਰੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਭ੍ਰਿਸ਼ਟਾਚਾਰ ਦੇ ਦੋਸ਼ 'ਚ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇਗੀ ਤੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਅੱਤਲੀ ਦੌਰਾਨ ਅਧਿਕਾਰੀ ਦਾ ਮੁੱਖ ਦਫਤਰ ਮੁੱਖ ਇੰਜੀਨੀਅਰ (ਹੈਡਕੁਆਰਟਰ) ਦਫਤਰ ਪਟਿਆਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ ਮੁੱਖ ਇੰਜੀਨੀਅਰ (ਹੈਡਕੁਆਰਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈਡਕੁਆਰਟਰ ਨਹੀਂ ਛੱਡੇਗਾ। ਭ੍ਰਿਸ਼ਟਾਚਾਰ ਦੇ ਦੋਸ਼ 'ਚ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲਵਧੇਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਸਬੰਧਤ ਅਧਿਕਾਰੀ ਦੀ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਠੇਕੇਦਾਰ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਐਫ.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਜਿਸ ਤੋਂ ਬਾਅਦ ਸਬੰਧਤ ਅਧਿਕਾਰੀ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭ੍ਰਿਸ਼ਟਾਚਾਰ ਦੇ ਦੋਸ਼ 'ਚ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਵਿਭਾਗ ਦੇ ਜਿਹੜੇ ਪ੍ਰਾਜੈਕਟ ਚੱਲ ਰਹੇ ਹਨ, ਉਨ੍ਹਾਂ ਦਾ ਸਾਰਾ ਪੈਸਾ ਸਬੰਧਤ ਪ੍ਰਾਜੈਕਟਾਂ ਉਤੇ ਹੀ ਖ਼ਰਚਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਦਾ ਕੋਈ ਕਰਮਚਾਰੀ ਜਾਂ ਅਧਿਕਾਰੀ ਭ੍ਰਿਸ਼ਟਾਚਾਰ ਜਾਂ ਕਿਸੇ ਕਿਸਮ ਦੀ ਕਮਿਸ਼ਨ ਵਸੂਲੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਵਿਰੁੱਧ ਵਿੱਢੀ ਗਈ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਇਹ ਵੀ ਪੜ੍ਹੋ : ਮੁਹਾਲੀ ਇੰਟੈਲੀਜੈਂਸ ਧਮਾਕਾ, ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ

Related Post