ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ CM ਚਿਹਰਾ ? ਅੱਜ ਆਵੇਗਾ ਫੈਸਲਾ

By  Riya Bawa February 6th 2022 09:03 AM -- Updated: February 6th 2022 11:22 AM

Punjab Election 2022: ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਪਾਰਟੀ ਪੰਜਾਬ ਵਿੱਚ ਅੱਜ ਸੀਐਮ ਚਿਹਰੇ (Punjab Congress CM Face) ਨੂੰ ਲੈ ਕੇ ਐਲਾਨ ਕਰ ਸਕਦੀ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ (Rahul Gandhi) ਅੱਜ ਪੰਜਾਬ ਦੇ ਲੁਧਿਆਣਾ (Ludhiana) ਵਿੱਚ ਇੱਕ ਡਿਜੀਟਲ ਰੈਲੀ ਨੂੰ ਸੰਬੋਧਨ ਕਰਨਗੇ। ਕਾਂਗਰਸੀ ਆਗੂ ਰਾਹੁਲ ਗਾਂਧੀ  ਦੁਪਹਿਰ 2 ਵਜੇ ਲੁਧਿਆਣਾ ਦੇ ਰਸੀਲਾ ਰਿਸੋਰਟ ਤੋਂ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।  ਕਿਆਸ ਲਗਾਏ ਜਾ ਰਹੇ ਹਨ ਕਿ ਰਾਹੁਲ ਗਾਂਧੀ ਸੂਬੇ ਵਿੱਚ ਅੱਜ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਸਕਦੇ ਹਨ। ਇਸ ਵਿਚਕਾਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਰਵੱਈਆ ਬਦਲਦਾ ਨਜ਼ਰ ਆ ਰਿਹਾ ਹੈ। ਇਕ ਇੰਟਰਵਿਊ ਵਿਚ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਦੇ ਹਰ ਫੈਸਲੇ ਨੂੰ ਸਵੀਕਾਰ ਕਰਨਗੇ। ਇਸ ਦੌਰਾਨ ਹੁਣ ਰਾਹੁਲ ਗਾਂਧੀ ਦੇ ਸੀਐਮ ਚਿਹਰੇ ਦੇ ਐਲਾਨ ਤੋਂ ਹੀ ਪਹਿਲਾਂ ਨਵਜੋਤ ਸਿੰਘ ਸਿੱਧੂ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰਦੇ ਸੰਕੇਤ ਦਿੱਤੇ ਹਨ ਕਿ ਸਾਰੇ ਫੈਸਲੇ ਮੰਨਣਗੇ। ਇਥੇ ਪੜ੍ਹੋ ਹੋਰ ਖ਼ਬਰਾਂ: U19 World Cup 2022: 5ਵੀਂ ਵਾਰ ਭਾਰਤ ਨੇ ਜਿੱਤਿਆ U19 ਵਿਸ਼ਵ ਕੱਪ 2022, ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾਇਆ ਪੰਜਾਬ ਕਾਂਗਰਸ 'ਚ ਨਵਜੋਤ ਸਿੱਧੂ ਅਤੇ ਚਰਨਜੀਤ ਚੰਨੀ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਸਿੱਧੂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਇਸ ਦੁਬਿਧਾ 'ਚੋਂ ਨਿਕਲਦਾ ਹੈ ਤਾਂ ਕਾਂਗਰਸ ਨੂੰ 60 ਤੋਂ 70 ਸੀਟਾਂ ਮਿਲਣੀਆਂ ਯਕੀਨੀ ਹਨ। ਮੁੱਖ ਮੰਤਰੀ ਦੀ ਕੁਰਸੀ ਨੂੰ ਅਲਾਦੀਨ ਦਾ ਚਿਰਾਗ ਦੱਸਦੇ ਹੋਏ ਚਰਨਜੀਤ ਚੰਨੀ 111 ਦਿਨਾਂ ਬਾਅਦ ਪੂਰੇ 5 ਸਾਲ ਮੰਗ ਰਹੇ ਹਨ। ਸੁਨੀਲ ਜਾਖੜ ਵੱਲੋਂ ਅਜਿਹਾ ਕੋਈ ਦਾਅਵਾ ਨਹੀਂ ਕੀਤਾ ਜਾ ਰਿਹਾ ਹੈ। ਉਹ ਚੰਨੀ ਦੇ ਹੱਕ ਵਿੱਚ ਹਨ। Punjab Elections 2022: PPCC seeks EC permission for Rahul Gandhi's rally in Ludhiana ਗੌਰਤਲਬ ਹੈ ਕਿ ਪਿਛਲੇ ਹਫ਼ਤੇ ਜਲੰਧਰ ਵਿੱਚ ਇੱਕ ਡਿਜੀਟਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਨੇ ਕਿਹਾ ਸੀ ਕਿ ਚੰਨੀ ਅਤੇ ਸਿੱਧੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪਾਰਟੀ ਵੱਲੋਂ ਜਿਸ ਨੂੰ ਵੀ ਮੁੱਖ ਮੰਤਰੀ ਅਹੁਦੇ ਲਈ ਚੁਣਿਆ ਜਾਵੇਗਾ, ਦੂਜਾ ਉਸ ਦਾ ਸਮਰਥਨ ਕਰੇਗਾ। -PTC News

Related Post