ਦੇਸ਼ ਦੇ ਕਈ ਸੂਬਿਆਂ 'ਚ ਮੀਂਹ ਦੀ ਚਿਤਾਵਨੀ, ਪੰਜਾਬ 'ਚ ਵੀ ਰਾਹਤ ਦੀ ਪੇਸ਼ੀਨਗੋਈ

By  Ravinder Singh June 13th 2022 01:15 PM

ਨਵੀਂ ਦਿੱਲੀ : ਦੇਸ਼ ਦੇ ਵੱਡੇ ਹਿੱਸੇ ਵਿੱਚ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ। ਦੂਜੇ ਪਾਸੇ ਕਈ ਸੂਬਿਆਂ 'ਚ ਮੌਨਸੂਨ ਦੀ ਬਾਰਿਸ਼ ਹੋ ਰਹੀ ਹੈ। ਅਜਿਹੇ 'ਚ ਭਿਆਨਕ ਗਰਮੀ ਨਾਲ ਜੂਝ ਰਹੇ ਸੂਬਿਆਂ ਦੇ ਲੋਕ ਮੌਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਕਿਹਾ ਹੈ ਕਿ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਦੋ ਦਿਨਾਂ ਤਕ ਗਰਮੀ ਦਾ ਅਸਰ ਬਰਕਰਾਰ ਰਹੇਗਾ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰ ਤੋਂ ਹੀ ਮੌਸਮ ਸੁਹਾਵਣਾ ਹੈ। ਦਿੱਲੀ ਐਨਸੀਆਰ ਵਿੱਚ ਬੱਦਲ ਛਾਏ ਹੋਏ ਹਨ। ਦੇਸ਼ ਦੇ ਕਈ ਸੂਬਿਆਂ 'ਚ ਮੀਂਹ ਦੀ ਚਿਤਾਵਨੀ, ਪੰਜਾਬ 'ਚ ਵੀ ਰਾਹਤ ਦੀ ਪੇਸ਼ੀਨਗੋਈਪੰਜਾਬ ਦੇ ਲੋਕਾਂ ਲਈ ਵੀ ਰਾਹਤ ਦੀ ਖ਼ਬਰ ਹੈ। ਮੰਗਲਵਾਰ ਤੋਂ ਤਾਪਮਾਨ ਘੱਟਣ ਪੇਸ਼ੀਨਗੋਈ ਹੈ। ਇਹ ਪੂਰਵ ਅਨੁਮਾਨ ਮੌਸਮ ਕੇਂਦਰ ਚੰਡੀਗੜ੍ਹ ਨੇ ਕੀਤਾ ਹੈ। ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਅਨੁਸਾਰ ਸੋਮਵਾਰ ਨੂੰ ਹੀਟ ਵੇਵ ਚੱਲੇਗੀ ਪਰ ਉਸ ਤੋਂ ਬਾਅਦ 14 ਜੂਨ ਤੋਂ ਬਾਅਦ ਮੌਸਮ ਬਦਲ ਜਾਵੇਗਾ। ਸੂਬੇ ਵਿੱਚ ਬੱਦਲ ਛਾਏ ਰਹਿਣਗੇ ਤੇ ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲਣਗੀਆਂ। 15 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਹਨੇਰੀ ਆ ਸਕਦੀ ਹੈ, ਜਦਕਿ 16 ਜੂਨ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਦੇਸ਼ ਦੇ ਕਈ ਸੂਬਿਆਂ 'ਚ ਮੀਂਹ ਦੀ ਚਿਤਾਵਨੀ, ਪੰਜਾਬ 'ਚ ਵੀ ਰਾਹਤ ਦੀ ਪੇਸ਼ੀਨਗੋਈਆਈਐਮਡੀ ਅਨੁਸਾਰ 16 ਜੂਨ ਤੋਂ ਦਿੱਲੀ ਵਿੱਚ ਮੀਂਹ ਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਪਰ 15 ਜੂਨ ਨੂੰ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਕੋਈ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ। ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਓਡੀਸ਼ਾ ਵਿੱਚ ਅੱਜ ਤੋਂ ਮੌਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਪਰ ਉੱਤਰੀ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ 15 ਜੂਨ ਤਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਚਾਰ ਦਿਨਾਂ 'ਚ ਉੱਤਰ ਪੱਛਮੀ ਭਾਰਤ 'ਚ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਦੇਸ਼ ਦੇ ਕਈ ਸੂਬਿਆਂ 'ਚ ਮੀਂਹ ਦੀ ਚਿਤਾਵਨੀ, ਪੰਜਾਬ 'ਚ ਵੀ ਰਾਹਤ ਦੀ ਪੇਸ਼ੀਨਗੋਈਮੌਸਮ ਵਿਭਾਗ ਨੇ ਕਈ ਰਾਜਾਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਅੱਜ ਸੋਮਵਾਰ 13 ਜੂਨ ਨੂੰ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਉੱਤਰ-ਪੂਰਬੀ ਭਾਰਤ, ਤੱਟਵਰਤੀ ਕਰਨਾਟਕ ਦੇ ਕੁਝ ਹਿੱਸਿਆਂ, ਕੋਂਕਣ ਅਤੇ ਗੋਆ, ਦੱਖਣ-ਪੱਛਮੀ ਮੱਧ ਪ੍ਰਦੇਸ਼, ਅੰਦਰੂਨੀ ਮਹਾਰਾਸ਼ਟਰ ਅਤੇ ਕੇਰਲ ਅਤੇ ਤਾਮਿਲਨਾਡੂ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ, ਉੱਤਰ-ਪੂਰਬ, ਉੜੀਸਾ, ਛੱਤੀਸਗੜ੍ਹ, ਵਿਦਰਭ, ਤੇਲੰਗਾਨਾ, ਆਂਧਰਾ ਪ੍ਰਦੇਸ਼, ਦੱਖਣੀ ਅੰਦਰੂਨੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ, ਗੁਜਰਾਤ ਖੇਤਰ ਅਤੇ ਦੱਖਣ-ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਪੂਰਬੀ ਬਿਹਾਰ, ਪੱਛਮੀ ਬੰਗਾਲ ਤੇ ਦੱਖਣ ਪੂਰਬੀ ਮੱਧ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨੂੰ ਅਪੀਲ, ਕਿਹਾ-ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰੋ

Related Post