ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਅੱਤ ਦੀ ਗਰਮੀ ਤੋਂ ਮਿਲੀ ਰਾਹਤ

By  Ravinder Singh May 23rd 2022 07:05 AM -- Updated: May 23rd 2022 07:07 AM

ਪਟਿਆਲਾ : ਸੋਮਵਾਰ ਤੜਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਏ ਮੀਂਹ ਨੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਦਿੱਤੀ। ਪੰਜਾਬ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ ਬਿਲਕੁਲ ਸਹੀ ਸਾਬਿਤ ਹੋਈ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਅੱਤ ਦੀ ਗਰਮੀ ਤੋਂ ਮਿਲੀ ਰਾਹਤਗਰਮੀਆਂ ਦੇ ਪ੍ਰਕੋਪ ਵਿਚਕਾਰ ਠੰਡੀਆਂ ਹਵਾਵਾਂ ਅਤੇ ਮੀਂਹ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਤੇ ਉਨ੍ਹਾਂ ਨੂੰ ਠੰਡਕ ਦਾ ਅਹਿਸਾਸ ਕਰਵਾਇਆ ਹੈ। ਭਾਰੀ ਮੀਂਹ ਦੇ ਨਾਲ-ਨਾਲ ਹਨੇਰੀ ਵੀ ਚੱਲੀ। ਸੋਮਵਾਰ ਤੜਕ ਸਾਰ ਤੋਂ ਹੀ ਪੰਜਾਬ ਭਰ ਵਿੱਚ ਭਾਰੀ ਮੀਂਹ ਪਿਆ। ਭਾਵੇਂ ਥੋੜ੍ਹੇ ਸਮੇਂ ਲਈ ਮੀਂਹ ਪਿਆ ਪਰ ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਅੱਤ ਦੀ ਗਰਮੀ ਤੋਂ ਮਿਲੀ ਰਾਹਤਅੱਜ ਵੀ ਆਸਮਾਨ ਵਿੱਚ ਬੱਦਲ ਛਾਏ ਰਹਿਣ ਤੇ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ। ਮੀਂਹ ਤੋਂ ਬਾਅਦ ਸਵੇਰੇ ਤਾਪਮਾਨ 'ਚ ਕਾਫੀ ਗਿਰਾਵਟ ਦਰਜ ਕੀਤੀ ਗਈ। ਤਾਪਮਾਨ 25 ਡਿਗਰੀ ਸੈਲਸੀਅਸ 'ਤੇ ਆ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਦੁਪਹਿਰ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੱਕ ਚਲਾ ਜਾਵੇਗਾ। ਮੀਂਹ ਕਾਰਨ ਤਾਪਮਾਨ 8 ਤੋਂ 10 ਡਿਗਰੀ ਤੱਕ ਡਿੱਗ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਅੱਤ ਦੀ ਗਰਮੀ ਤੋਂ ਮਿਲੀ ਰਾਹਤਅੱਜ ਦਿਨ ਦੌਰਾਨ ਗਰਮੀ ਦੀ ਬਜਾਏ ਠੰਢੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਕੁਝ ਥਾਵਾਂ 'ਤੇ ਅਸਮਾਨ 'ਚ ਬੱਦਲ ਛਾਏ ਰਹਿ ਸਕਦੇ ਹਨ। ਮੌਸਮ ਵਿਭਾਗ ਨੇ ਕੱਲ੍ਹ ਲਈ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਅਗੇਤੀ ਗਰਮੀ ਕਾਰਨ ਪਿਛਲੇ ਦਿਨਾਂ ਤੋਂ ਪਾਰਾ ਲਗਾਤਾਰ ਚੜ੍ਹ ਰਿਹਾ ਸੀ। ਇਸ ਦੌਰਾਨ ਪਾਰਾ 47 ਡਿਗਰੀ ਨੂੰ ਵੀ ਪਾਰ ਕਰ ਗਿਆ ਸੀ। ਜ਼ਿਕਰਯੋਗ ਹੈ ਕਿ ਅੱਤ ਦੀ ਪੈ ਰਹੀ ਗਰਮੀ ਕਾਰਨ ਬਿਜਲੀ ਸਪਲਾਈ ਵਿੱਚ ਭਾਰੀ ਕਮੀ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਸੀ। ਪੰਜਾਬ ਵਿੱਚ ਕਈ ਥਰਮਲ ਪਲਾਟਾਂ ਵਿੱਚ ਕਈ ਯੂਨਿਟ ਬੰਦ ਹਨ ਜਿਸ ਕਾਰਨ ਪਾਵਰਕਾਮ ਵੱਲੋ ਅਣਐਲਾਨੇ ਕੱਟ ਲਗਾਏ ਜਾ ਰਹੇ ਹਨ। ਇਸ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਵਿੱਚ ਰਾਤਾਂ ਕੱਟੀਆਂ ਪੈ ਰਹੀਆਂ ਸਨ। ਇਹ ਵੀ ਪੜ੍ਹੋ : ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ

Related Post