ਸੁਪਰਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਦਾਖ਼ਲ

By  Shanker Badra December 25th 2020 03:00 PM

ਸੁਪਰਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਦਾਖ਼ਲ:ਹੈਦਰਾਬਾਦ : ਬਾਲੀਵੁੱਡ ਅਦਾਕਾਰ ਰਜਨੀਕਾਂਤ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਹੈਦਰਾਬਾਦ ਅਪੋਲੋ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਰਜਨੀਕਾਂਤ ਨੂੰ ਬਲੱਡ ਪ੍ਰੈਸ਼ਰ ਨਾਲ ਜੁੜੀਆਂ ਸਮੱਸਿਆਵਾਂ ਸਨ, ਜਿਸ ਕਾਰਨ ਉਨ੍ਹਾਂ ਦਾ ਇੱਥੇ ਇਲਾਜ ਕੀਤਾ ਜਾ ਰਿਹਾ ਹੈ। [caption id="attachment_460877" align="aligncenter"]Rajinikanth hospitalised in Hyderabad due to severe BP fluctuations ਸੁਪਰਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਦਾਖ਼ਲ[/caption] ਪੜ੍ਹੋ ਹੋਰ ਖ਼ਬਰਾਂ : ਬਠਿੰਡਾ 'ਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਜ਼ਬਰਦਸਤ ਵਿਰੋਧ, ਸਥਿਤੀ ਬਣੀ ਤਣਾਅਪੂਰਨ ਦੱਸਿਆ ਜਾ ਰਿਹਾ ਹੈ ਕਿ ਰਜਨੀਕਾਂਤ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਸੀ। ਹਸਪਤਾਲ ਵਿਚ ਦਾਖਲ ਹੋਣ ਤੋਂ ਪਹਿਲਾਂ, ਉਹਨਾਂ ਨੇ ਚੇਨਈ ਵਿਚ ਆਪਣੇ ਫਾਰਮ ਹਾਊਸ ਵਿਚ ਆਪਣੇ ਆਪ ਨੂੰ ਕੁਆਰੰਟਾਈਨ ਕਰ ਲਿਆ ਸੀ। 31 ਦਸੰਬਰ ਨੂੰ ਰਜਨੀਕਾਂਤ ਆਪਣੀ ਰਾਜਨੀਤਿਕ ਪਾਰਟੀ ਦਾ ਐਲਾਨ ਕਰਨ ਜਾ ਰਹੇ ਹਨ। [caption id="attachment_460878" align="aligncenter"]Rajinikanth hospitalised in Hyderabad due to severe BP fluctuations ਸੁਪਰਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਦਾਖ਼ਲ[/caption] ਦੱਸਣਯੋਗ ਹੈ ਕਿ ਸੁਪਰਸਟਾਰ ਰਜਨੀਕਾਂਤ ਇਸ ਮਹੀਨੇ 70 ਸਾਲ ਦੇ ਹੋਏ ਹਨ। 12 ਦਸੰਬਰ ਨੂੰ ਉਨ੍ਹਾਂ ਨੇ ਆਪਣਾ 70ਵਾਂ ਜਨਮ ਦਿਨ ਮਨਾਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦਿੱਗਜਾਂ ਨੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਸਨ। [caption id="attachment_460875" align="aligncenter"]Rajinikanth hospitalised in Hyderabad due to severe BP fluctuations ਸੁਪਰਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਦਾਖ਼ਲ[/caption] ਪੜ੍ਹੋ ਹੋਰ ਖ਼ਬਰਾਂ : ਹਰਿਆਣੇ 'ਚ ਕਿਸਾਨਾਂ ਵੱਲੋਂ ਅੰਦੋਲਨ ਤੇਜ਼ , ਜੀਂਦ 'ਚ ਕਿਸਾਨਾਂ ਨੇ ਟੋਲ ਪਲਾਜ਼ਾ ਕੀਤਾ ਫ੍ਰੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਦੀ ਫਿਲਮ ਅੰਨਾਥੇ ਦੀ ਸ਼ੂਟਿੰਗ ਹੈਦਰਾਬਾਦ ਵਿਚ ਚੱਲ ਰਹੀ ਸੀ। ਕਰੂ ਦੇ ਚਾਰ ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਫਿਲਮ ਦੀ ਸ਼ੂਟਿੰਗ ਬੰਦ ਕਰ ਦਿੱਤੀ ਸੀ।ਹੁਣ ਇਸ ਫ਼ਿਲਮ ਦੀ ਸ਼ੂਟਿੰਗ ਦੁਬਾਰਾ ਕਦੋਂ ਸ਼ੁਰੂ ਹੋਵੇਗੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। -PTCNews

Related Post