ਜਬਰ-ਜਨਾਹ ਮਾਮਲਾ: RTI ਦੀ ਰਿਪੋਰਟ ਨੇ ਕੀਤੇ ਵੱਡੇ ਖੁਲਾਸੇ, ਪੁਲਿਸ ਪ੍ਰਸ਼ਾਸਨ ਨੂੰ ਅਲਟੀਮੇਟਮ

By  Pardeep Singh July 31st 2022 03:11 PM

ਚੰਡੀਗੜ੍ਹ: ਜ਼ੀਰਕਪੁਰ ਥਾਣੇ 'ਚ ਮਹਿਲਾ ਨਾਲ ਬਲਾਤਕਾਰ ਦਾ ਮਾਮਲਾ ਦਰਜ ਹੋਇਆ ਸੀ ਪਰ ਅਜੇ ਤੱਕ ਅਧਿਕਾਰੀ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ ਅਤੇ ਨਾ ਹੀ ਪੀੜਤ ਨੂੰ ਕੋਈ ਇਨਸਾਫ਼ ਮਿਲ ਰਿਹਾ ਹੈ। ਜਬਰ-ਜਨਾਹ ਦੇ ਪੀੜਤਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਤੋਂ ਲੈ ਕੇ ਡੀਜੀਪੀ ਅਤੇ ਜੇਲ੍ਹ ਮੰਤਰੀ ਤੱਕ ਬਾਕੀ ਸਾਰੇ ਅਧਿਕਾਰੀਆਂ ਨੂੰ ਅਣਗਿਣਤ ਦਰਖਾਸਤਾਂ ਦੇਣ ਦੇ ਬਾਵਜੂਦ  ਕੋਈ ਸੁਣਵਾਈ ਨਹੀਂ ਹੋਈ, ਜਿਸ ਕਾਰਨ ਉਸ ਨੂੰ ਮਰਨ ਵਰਤ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪੀੜਤਾ ਨੇ ਦੱਸਿਆ ਹੈ ਕਿ ਪਹਿਲਾ ਬਲਾਤਕਾਰ ਏਆਈਜੀ ਆਸ਼ੀਸ਼ ਕਪੂਰ ਨੇ ਕੀਤਾ ਸੀ। ਏਆਈਜੀ ਵਿਜੀਲੈਂਸ ਅਸ਼ੀਸ਼ ਕਪੂਰ ਨੂੰ ਇੱਕ ਔਰਤ ਨਾਲ ਬਲਾਤਕਾਰ ਅਤੇ ਭ੍ਰਿਸ਼ਟਾਚਾਰ ਐਕਟ ਦੇ ਤਹਿਤ ਇੱਕ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਪੰਜਾਬ ਪੁਲਿਸ ਦੇ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਦੀ ਤਰਫੋਂ ਮਾਮਲੇ ਦੀ ਜਾਂਚ ਕਰਦੇ ਹੋਏ, ਆਸ਼ੀਸ਼ ਕਪੂਰ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਜ਼ੀਰਕਪੁਰ ਥਾਣੇ 'ਚ ਕੁਰੂਕਸ਼ੇਤਰ ਦੀ ਰਹਿਣ ਵਾਲੀ ਇਕ ਔਰਤ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਜੇਲ ਮੰਤਰੀ ਵਲੋਂ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ, ਨਾਲ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਮਾਮਲੇ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਅੰਮ੍ਰਿਤਸਰ ਜੇਲ੍ਹ ਵਿੱਚ ਪਹਿਲਾਂ ਤਤਕਾਲੀ ਜੇਲ੍ਹ ਸੁਪਰਡੈਂਟ ਹੁਣ ਏਆਈਜੀ ਆਸ਼ੀਸ਼ ਕਪੂਰ ਵੱਲੋਂ ਔਰਤ ਨਾਲ ਬਲਾਤਕਾਰ ਕੀਤਾ ਗਿਆ ਸੀ। ਉਸ ਤੋਂ ਬਾਅਦ ਕਪੂਰ ਦੀ ਤਰਫ਼ੋਂ ਉਸ ਦੀ ਪਤਨੀ ਕਮਲ ਕਪੂਰ, ਡੀਐੱਸਪੀ ਸਮਰਪਾਲ ਸਿੰਘ, ਮੋਤੀਆਜ ਰੀਅਲ ਅਸਟੇਟ ਦੇ ਹੇਮਰਾਜ ਅਤੇ ਜ਼ੀਰਕਪੁਰ ਥਾਣੇ ਦੇ ਐੱਸਐੱਚਓ ਪਵਨ ਕੁਮਾਰ ਨੇ ਉਸ ਤੇ ਉਸ ਦੇ ਭਰਾ ਖ਼ਿਲਾਫ਼ ਇਮੀਗ੍ਰੇਸ਼ਨ ਦਾ ਝੂਠਾ ਕੇਸ ਦਰਜ ਕਰਕੇ ਉਸ ਨੂੰ ਪਟਿਆਲਾ ਭੇਜ ਦਿੱਤਾ। ਜਿੱਥੇ ਕਪੂਰ ਦੇ ਕਹਿਣ 'ਤੇ ਵੀ ਉਸ ਨਾਲ ਬਦਸਲੂਕੀ ਕੀਤੀ ਗਈ। 28 ਜੂਨ 2019 ਨੂੰ ਸ਼ਿਕਾਇਤਕਰਤਾ ਔਰਤ ਦੀ ਤਰਫੋਂ ਉਸਦੇ 161 ਦੇ ਬਿਆਨ ਦਰਜ ਕੀਤੇ ਗਏ ਸਨ। ਸ਼ਿਕਾਇਤਕਰਤਾ ਦੀ ਤਰਫੋਂ 2 ਜੁਲਾਈ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਉਸ ਦੇ ਬਿਆਨ ਦਰਜ ਕਰਵਾਏ ਗਏ। ਮਹਿਲਾ ਦੀ ਤਰਫੋਂ ਬੈਂਕ ਸਟੇਟਮੈਂਟ ਅਤੇ ਗੇਮ ਨਾਲ ਸਬੰਧਤ ਦਸਤਾਵੇਜ਼ ਸਬੂਤ ਵਜੋਂ ਪੇਸ਼ ਕੀਤੇ ਗਏ। ਇਸ ਤੋਂ ਬਾਅਦ ਮਾਮਲੇ ਦੀ ਜਾਂਚ ਵਿਚ ਰਿਪੋਰਟ ਆਉਣ ਤੋਂ ਬਾਅਦ ਧਾਰਾ 7, 13 (ਬੀ) ਪੀਸੀ ਐਕਟ, 376 (ਏ) (ਬੀ) (ਡੀ), 376 (ਸੀ), 354, 419, 506 ਆਈ.ਪੀ.ਸੀ। ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਦੇ ਮੁਖੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੁਸ਼ਟੀ ਕੀਤੀ ਕਿ ਏਆਈਜੀ ਆਸ਼ੀਸ਼ ਕਪੂਰ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:BSF ਦੇ ਡਾਇਰੈਕਟਰ ਜਨਰਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਨਸ਼ੇ ਤੇ ਹਥਿਆਰਾਂ ਦੀ ਤਸਕਰੀ ਨੂੰ ਲੈ ਕੇ ਵਿਸ਼ੇਸ਼ ਚਰਚਾ
-PTC News

Related Post