ਪੰਜਾਬ 'ਚ ਰੱਦ ਹੋ ਸਕਦੀ ਹੈ ਅਗਨੀਪਥ ਸਕੀਮ ਰਾਹੀਂ ਹੋਣ ਵਾਲੀ ਭਰਤੀ

By  Pardeep Singh September 14th 2022 12:00 PM

ਜਲੰਧਰ:  ਜਲੰਧਰ ਵਿੱਚ ਅਗਨੀਪਥ ਸਕੀਮ ਰਾਹੀਂ ਹੋਣ ਜਾ ਰਹੀ ਫੌਜ ਦੀ ਭਰਤੀ ਨੂੰ ਰੱਦ ਹੋ ਸਕਦੀ ਹੈ। ਫੌਜ ਦਾ ਕਹਿਣਾ ਹੈ ਕਿ ਭਰਤੀ ਪ੍ਰਕਿਰਿਆ ਲਈ ਸਥਾਨਕ ਪ੍ਰਸ਼ਾਸਨ ਵੱਲੋਂ ਬਣਦਾ ਸਾਥ ਨਹੀਂ ਮਿਲ ਰਿਹਾ, ਜਿਸ ਕਾਰਨ ਫੌਜ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਫੌਜ ਵੱਲੋਂ ਪੰਜਾਬ ਸਰਕਾਰ ਨੂੰ ਲਿਖੇ ਪੱਤਰ ਵਿੱਚ ਕਈ ਸਹੂਲਤਾਂ ਦੇਣ ਦੀ ਗੱਲ ਕਹੀ ਗਈ ਹੈ। ਆਪਣੇ ਪੱਤਰ ਵਿੱਚ ਫੌਜ ਨੇ ਕਿਹਾ ਹੈ ਕਿ ਭਰਤੀ ਰੈਲੀਆਂ ਜਾਂ ਤਾਂ ਮੁਲਤਵੀ ਕੀਤੀਆਂ ਜਾ ਸਕਦੀਆਂ ਹਨ ਜਾਂ ਗੁਆਂਢੀ ਰਾਜਾਂ ਵਿੱਚ ਤਬਦੀਲ ਕੀਤੀਆਂ ਜਾ ਸਕਦੀਆਂ ਹਨ। ਜਲੰਧਰ ਜ਼ੋਨਲ ਰਿਕਰੂਟਿੰਗ ਅਫਸਰ ਮੇਜਰ ਜਨਰਲ ਸ਼ਰਦ ਬਿਕਰਮ ਸਿੰਘ ਨੇ ਇਹ ਪੱਤਰ 8 ਸਤੰਬਰ ਨੂੰ ਪੰਜਾਬ ਦੇ ਮੁੱਖ ਸਕੱਤਰ ਵੀ.ਕੇ ਜੰਜੂਆ ਅਤੇ ਕੁਮਾਰ ਰਾਹੁਲ, ਪ੍ਰਮੁੱਖ ਸਕੱਤਰ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਨੂੰ ਲਿਖਿਆ ਹੈ। ਫੌਜ ਦਾ ਕਹਿਣਾ ਹੈ ਕਿ ਭਰਤੀ ਰੈਲੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੈਡੀਕਲ ਸਹੂਲਤਾਂ ਜ਼ਰੂਰੀ ਹਨ। ਭਰਤੀ ਰੈਲੀ ਵਾਲੀ ਥਾਂ ਉੱਤੇ ਮੈਡੀਕਲ ਟੀਮ ਸਮੇਤ ਐਂਬੂਲੈਂਸ ਦਾ ਪ੍ਰਬੰਧ ਜ਼ਰੂਰੀ ਹੈ। ਇਸ ਦੇ ਨਾਲ ਹੀ ਭਰਤੀ ਰੈਲੀ ਦੌਰਾਨ ਰੋਜ਼ਾਨਾ 3 ਤੋਂ 4 ਹਜ਼ਾਰ ਲੋਕਾਂ ਲਈ ਖਾਣੇ ਦਾ ਵੀ ਪ੍ਰਬੰਧ ਕੀਤਾ ਜਾਵੇ। ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਭਰਤੀ ਰੈਲੀ ਦੇ ਆਯੋਜਨ ਲਈ ਭੀੜ ਨੂੰ ਕਾਬੂ ਕਰਨ ਲਈ ਫੌਜ ਨੂੰ ਪੁਲਿਸ, ਮੈਡੀਕਲ ਸਹੂਲਤਾਂ ਅਤੇ ਸਥਾਨਕ ਪ੍ਰਸ਼ਾਸਨ ਦੀ ਮਦਦ ਦੀ ਲੋੜ ਪਵੇਗੀ ਅਤੇ ਇੰਨ੍ਹਾਂ ਸੁਵਿਧਾਵਾਂ ਲਈ ਪ੍ਰਸ਼ਾਸਨ ਕੋਲ ਜ਼ਰੂਰੀ ਪ੍ਰਬੰਧ ਨਜ਼ਰ ਨਹੀਂ ਆ ਰਹੇ ਹਨ। ਇਹ ਵੀ ਪੜ੍ਹੋ:Money Laundering Case: ਜੈਕਲੀਨ ਫਰਨਾਂਡੀਜ਼ ਤੋਂ EOW ਕਰੇਗੀ ਪੁੱਛਗਿੱਛ  -PTC News

Related Post