ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਨੇ ਇਕ ਪਾਰਟੀ ਵਜੋਂ ਰਜਿਸਟ੍ਰੇਸ਼ਨ ਕਰ ਦਿੱਤਾ ਹੈ। ਸੰਯੁਕਤ ਸਮਾਜ ਮੋਰਚਾ ਪਾਰਟੀ ਦੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਟਵੀਟ ਵਿੱਚ ਲਿਖਿਆ ਹੈ ਕਿ ਪੰਜਾਬੀਆਂ ਦੀ ਜਿੱਤ। ਉਨ੍ਹਾਂ ਲਿਖਿਆ ਹੈ ਕਿ ਆਖਰਕਾਰ ਭਾਰਤੀ ਚੋਣ ਕਮਿਸ਼ਨ ਨੇ 'ਸੰਯੁਕਤ ਸਮਾਜ ਮੋਰਚਾ' ਨੂੰ ਪਾਰਟੀ ਦੇ ਨਾਂ ਵਜੋਂ ਮਨਜ਼ੂਰੀ ਦਿੱਤੀ।