ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅੱਜ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਭਗਵੰਤ ਮਾਨ ਨੇ ਭਾਵੁਕ ਹੋ ਕੇ ਕਿਹਾ ਹੈ ਕਿ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ ਦੀ ਬਹੁਤ ਯਾਦ ਆਏਗੀ ਪਰ ਹੁਣ ਵੱਡੀ ਜ਼ਿੰਮੇਵਾਰੀ ਨਿਭਾਉਣੀ ਹੈ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ । ਉਨ੍ਹਾਂ ਨੇ ਕਿਹਾ ਹੈ ਕਿ ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿੱਚ ਉਨ੍ਹਾਂ ਦੀ ਆਵਾਜ਼ ਲੋਕ ਸਭਾ ‘ਚ ਫ਼ਿਰ ਗੂੰਜੇਗੀ। ਉਨ੍ਹਾਂ ਨੇ ਕਿਹਾ ਕਿ ਮੈਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਰਹਿ ਚੁੱਕਾ ਹਾਂ। ਸਾਡੇ ਕੋਲ ਸਰਕਾਰ ਚਲਾਉਣ ਦਾ ਤਜਰਬਾ ਹੈ, ਅਸੀਂ ਕੋਈ ਨਵੇਂ ਨਹੀਂ ਹਾਂ। ਉਨ੍ਹਾਂ ਕਿਹਾ ਹੈ ਕਿ ਬਹੁਤ ਸਾਰੇ ਦਿੱਗਜ ਸਿਆਸਤਦਾਨ ਚੋਣਾਂ ਹਾਰ ਗਏ ਹਨ ਅਤੇ ਨਵੇਂ ਲੋਕ ਜਿੱਤੇ ਹਨ। ਮੈਨੂੰ ਯਕੀਨ ਹੈ ਕਿ ਰਾਜ ਵਿੱਚ ਨਵੇਂ ਵਿਚਾਰ ਆਉਣਗੇ। ਇਸ ਸਰਕਾਰ ਵਿੱਚ ਬਾਹਰੀ ਸੋਚ ਹੋਵੇਗੀ। ਸੰਗਰੂਰ ਤੋਂ ਸਾਂਸਦ ਮੈਂਬਰ ਮਾਨ ਵੱਲੋਂ ਸੋਮਵਾਰ ਨੂੰ ਸਪੀਕਰ ਓਮ ਬਿਰਲਾ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਜਾਵੇਗਾ। ਸੰਸਦ ਮੈਂਬਰ ਦੇ ਤੌਰ 'ਤੇ ਸਦਨ ਵਿੱਚ ਆਪਣੇ ਆਖਰੀ ਦਿਨ ਮਾਨ ਨੇ ਕਿਹਾ "ਮੈਂ ਇਸ ਸਦਨ ਨੂੰ ਯਾਦ ਕਰਾਂਗਾ। ਇਹ ਵੀ ਪੜ੍ਹੋ:SKM ਨੇ MSP ਐਕਟ ਲਈ ਵੱਡੇ ਪ੍ਰਦਰਸ਼ਨ ਦੀ ਯੋਜਨਾ -PTC News