ਪਟਿਆਲਾ ਤੋਂ ਬਾਅਦ ਇੱਕ ਹੋਰ ਖ਼ੇਤਰ 'ਚ ਝੜਪ ਦੀਆਂ ਖਬਰਾਂ, ਐੱਫ.ਆਈ.ਆਰ ਦਰਜ
ਪਟਿਆਲਾ, 29 ਅਪ੍ਰੈਲ: ਸ਼ੁੱਕਰਵਾਰ ਦੀ ਪਟਿਆਲਾ ਹਿੰਸਾ ਦੇ ਸਬੰਧ ਵਿੱਚ ਜ਼ਿਲ੍ਹੇ 'ਚ ਪੈਂਦੇ ਕੋਤਵਾਲੀ ਇਲਾਕੇ ਦੇ ਪੁਲਿਸ ਸਟੇਸ਼ਨ ਵਿੱਚ ਦੋ ਕਰਾਸ ਫਾਇਰਿੰਗ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਐੱਫ.ਆਈ.ਆਰ ਵਿੱਚੋਂ ਇੱਕ ਵਿਅਕਤੀ ਵੱਲੋਂ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 307 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਵੀ ਪੜ੍ਹੋ: ਪਟਿਆਲਾ ਦੇ ਵਿਧਾਇਕਾਂ ਵੱਲੋਂ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਦੂਜੀ ਐੱਫ.ਆਈ.ਆਰ ਵਿਚ ਬੁਰੀ ਤਰ੍ਹਾਂ ਜ਼ਖ਼ਮੀ ਕਰਨ, ਦੰਗੇ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੇ ਦੋਸ਼ ਹੇਠ ਇਹ ਰਿਪੋਰਟ ਦਰਜ ਕੀਤੀ ਗਈ ਹੈ। ਇਸ ਐੱਫ.ਆਈ.ਆਰ ਵਿਚ ਵੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤੀ ਗਈ ਹੈ। ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਦੰਗਾਕਾਰੀਆਂ ਵਿੱਚੋਂ ਕਿਸੇ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਜਾਂ ਨਹੀਂ। ਪਟਿਆਲਾ 'ਚ ਸ਼ੁੱਕਰਵਾਰ ਦੁਪਹਿਰ ਨੂੰ ਦੋ ਧੜਿਆਂ 'ਚ ਝੜਪ ਹੋਣ ਕਾਰਨ ਦੋ ਲੋਕ ਜ਼ਖਮੀ ਹੋ ਗਏ ਸਨ। ਦੋਵਾਂ ਗੁੱਟਾਂ ਨੇ ਇੱਕ ਦੂਜੇ 'ਤੇ ਤਲਵਾਰਾਂ ਲਹਿਰਾਈਆਂ ਅਤੇ ਪਥਰਾਅ ਵੀ ਕੀਤਾ। ਪੁਲਿਸ ਨੇ ਹਵਾਈ ਫਾਇਰਿੰਗ ਕਰਕੇ ਬਾਅਦ ਵਿੱਚ ਸਥਿਤੀ ਨੂੰ ਸ਼ਾਂਤ ਕਰਵਾਇਆ। ਕਿਹਾ ਜਾ ਰਿਹਾ ਹੈ ਕਿ ਇੱਕ ਸਮੂਹ ਨੇ ਇੱਕ ਜਲੂਸ ਕੱਢਣ ਦੀ ਕੋਸ਼ਿਸ਼ ਕੀਤੀ ਸੀ ਜਿਸਦਾ ਦੂਜੇ ਧੜੇ ਦੁਆਰਾ ਮੁਕਾਬਲਾ ਕੀਤਾ ਗਿਆ। ਪੁਲਿਸ ਨੇ ਕਥਿਤ ਤੌਰ 'ਤੇ ਅੰਦੋਲਨਕਾਰੀਆਂ ਨੂੰ ਖਿੰਡਾਉਣ ਲਈ ਹਵਾ 'ਚ ਗੋਲੀਆਂ ਵੀ ਚਲਾਈਆਂ। ਇਸ ਤੋਂ ਬਾਅਦ ਲੋਕਾਂ ਨੇ ਫੁਹਾਰਾ ਚੌਕ ਜਾਮ ਕਰ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਐੱਸ.ਐੱਸ.ਪੀ ਨਾਨਕ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਸਥਿਤੀ ਹੁਣ ਕਾਬੂ ਹੇਠ ਹੈ। ਇਹ ਵੀ ਪੜ੍ਹੋ: ਪੰਜਾਬ ਦੀ ਏਕਤਾ ਭੰਗ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਮੁੱਖ ਮੰਤਰੀ ਭਗਵੰਤ ਮਾਨ ਝੜਪ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਕਰਫਿਊ ਲਗਾ ਦਿੱਤਾ। ਇਸ ਵਿਚ ਕਿਹਾ ਗਿਆ ਹੈ ਕਿ ਕਰਫਿਊ ਸ਼ੁੱਕਰਵਾਰ ਸ਼ਾਮ 7 ਵਜੇ ਤੋਂ ਸ਼ਨੀਵਾਰ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। -PTC News