ਗਣਤੰਤਰ ਦਿਵਸ ਪਰੇਡ 'ਚ ਸ਼ਾਮਿਲ ਹੋਣ ਵਾਲੇ ਲੋਕਾਂ ਲਈ ਇਹ ਕੰਮ ਹੈ ਜ਼ਰੂਰੀ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਤੇ ਇਸ ਨਾਲ ਹੀ ਹੁਣ ਵੈਕਸੀਨ ਦੀਆਂ ਦੋਨੋਂ ਖ਼ੁਰਾਕਾਂ ਹਰ ਥਾਂ 'ਤੇ ਲਾਜ਼ਮੀ ਕਰ ਦਿੱਤੀਆਂ ਗਈਆਂ ਹਨ। ਇਸ ਵਿਚਾਲੇ ਦਿੱਲੀ ਪੁਲਿਸ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਿਕ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਿਲ ਹੋਣ ਵਾਲੇ ਲੋਕਾਂ ਨੇ ਦੋਵੇਂ ਖ਼ੁਰਾਕਾਂ ਲਈਆਂ ਹੋਣ ਅਤੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਮਾਗਮ ਵਿਚ ਸ਼ਾਮਿਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੋਵੇਂ ਖ਼ੁਰਾਕਾਂ ਲੈ ਚੁੱਕੇ ਲੋਕਾਂ ਲਈ ਸਰਟੀਫਿਕੇਟ ਵੀ ਲਿਆਉਣਾ ਲਾਜ਼ਮੀ ਕੀਤਾ ਗਿਆ ਹੈ। ਪੁਲਿਸ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ 26 ਜਨਵਰੀ ਨੂੰ ਰਾਜਪਥ 'ਤੇ ਪ੍ਰੋਗਰਾਮ ਦੌਰਾਨ ਸਾਰੇ ਕੋਵਿਡ-ਪ੍ਰੋਟੋਕੋਲ ਦੀ ਪਾਲਣਾ ਕਰਨੀ ਪਵੇਗੀ, ਜਿਵੇਂ ਕਿ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਬਣਾਈ ਰੱਖਣਾ ਬਹੁਤ ਜ਼ੁਰੂਰੀ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਟਵੀਟ ਕੀਤਾ, "ਕੋਰੋਨਾਵਾਇਰਸ ਕਰਕੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦਾ ਹੋਣਾ ਜ਼ਰੂਰੀ ਹੈ। ਸੈਲਾਨੀਆਂ ਨੂੰ ਆਪਣਾ ਟੀਕਾਕਰਨ ਸਰਟੀਫਿਕੇਟ ਲਿਆਉਣ ਦੀ ਬੇਨਤੀ ਕੀਤੀ ਜਾਂਦੀ ਹੈ,"। ਇਹ ਵੀ ਪੜ੍ਹੋ: ਫਿਰ ਵਿਵਾਦਾਂ 'ਚ ਵਿਰਾਟ ਕੋਹਲੀ, ਰਾਸ਼ਟਰੀ ਗੀਤ ਦੌਰਾਨ ਇਸ ਹਰਕਤ 'ਤੇ ਗੁੱਸੇ 'ਚ ਆਏ ਪ੍ਰਸ਼ੰਸਕ ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਸਮਾਗਮ ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਨਹੀਂ ਹੈ। ਰਾਸ਼ਟਰੀ ਕੋਵਿਡ ਟੀਕਾਕਰਨ ਪ੍ਰੋਗਰਾਮ, ਜੋ ਸ਼ੁਰੂਆਤੀ ਤੌਰ 'ਤੇ ਪਿਛਲੇ ਸਾਲ 16 ਜਨਵਰੀ ਨੂੰ ਸਿਹਤ ਦੇਖਭਾਲ ਅਤੇ ਫਰੰਟਲਾਈਨ ਕਰਮਚਾਰੀਆਂ ਨਾਲ ਸ਼ੁਰੂ ਹੋਇਆ ਸੀ, ਨੂੰ ਹੌਲੀ ਹੌਲੀ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਵਧਾਇਆ ਗਿਆ ਸੀ। -PTC News