ਐਸ.ਏ.ਐਸ ਨਗਰ ਦੇ ਵਸਨੀਕ ਹੋ ਜਾਓ ਸਾਵਧਾਨ; ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਵੀਂਆਂ ਹਦਾਇਤਾਂ ਜਾਰੀ

By  Jasmeet Singh April 22nd 2022 06:28 PM

ਐਸ.ਏ.ਐਸ ਨਗਰ, 22 ਅਪ੍ਰੈਲ 2022: ਐਸ.ਏ.ਐਸ. ਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਤਲਵਾੜ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੋਵਿਡ ਦੇ ਵੱਧਦੇ ਮਾਮਲਿਆਂ ਦੇ ਮੱਦੇਨਜਰ ਮਾਸਕ ਪਾਉਣ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਹ ਵੀ ਪੜ੍ਹੋ: ਗੂਗਲ ਪਲੇਅ ਸਟੋਰ ਨੇ ਐਪਸ 'ਤੇ ਵਾਇਸ ਕਾਲ ਰਿਕਾਰਡਿੰਗ ਉਪਰ ਲਾਈ ਪਾਬੰਦੀ ਜਾਰੀ ਹਦਾਇਤਾਂ ਅਨੁਸਾਰ ਭੀੜ ਭਾੜ ਵਾਲੀਆਂ ਥਾਂਵਾਂ 'ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ ਜਦ ਕਿ ਬੰਦ ਥਾਂਵਾਂ ਜਿਵੇਂ ਜਨਤਕ ਟਰਾਂਸਪੋਰਟ, ਬੱਸ, ਟ੍ਰੇਨ, ਹਵਾਈ ਜਹਾਜ, ਟੈਕਸੀ ਆਦਿ, ਸਿਨੇਮਾ ਹਾਲ, ਸੌਪਿੰਗ ਮਾਲ, ਡਿਪਾਰਟਮੈਂਟਰ ਸਟੋਰ, ਕਲਾਸਰੂਮ, ਦਫ਼ਤਰਾਂ ਦੇ ਕਮਰੇ, ਇਨਡੋਰ ਇੱਕਠ ਆਦਿ ਥਾਂਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਬਿਨ੍ਹਾਂ ਸਾਰੇ ਵਿਭਾਗਾਂ ਨੂੰ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਸਮਾਜਿਕ ਦੂਰੀ ਦੇ ਨਿਯਮ ਨੂੰ ਪਾਲਣ ਕਰਨ ਲਈ ਵੀ ਕਿਹਾ ਗਿਆ ਹੈ। ਇਸ ਦੇ ਨਾਲ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਉਪਰੋਕਤ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਤੇ ਆਫ਼ਤ ਪ੍ਰਬੰਧਨ ਐਕਟ ਦੇ ਉਪਬੰਧ 2005 ਅਤੇ ਇੰਡੀਅਨ ਪੀਨਲ ਕੋਡ, 1860 ਅਧੀਨ ਅਪਰਾਧਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਵੀ ਪੜ੍ਹੋ: ਜਬਰ ਜਨਾਹ ਮਾਮਲੇ 'ਚ ਸਿਮਰਜੀਤ ਬੈਂਸ 'ਤੇ ਕੇਸ ਦਰਜ ਕਰਨ ਦੇ ਹੁਕਮ ਸਿਹਤ ਮੰਤਰਾਲੇ ਦੀ ਵੈੱਬਸਾਈਟ 'ਤੇ ਅੱਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਨੇ ਸ਼ੁੱਕਰਵਾਰ ਨੂੰ 2,451 ਨਵੇਂ ਕੋਵਿਡ ਮਾਮਲੇ ਦਰਜ ਕੀਤੇ, ਜੋ ਕਿ 18 ਮਾਰਚ ਤੋਂ ਬਾਅਦ ਸਭ ਤੋਂ ਵੱਧ ਹਨ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਭਰ ਵਿੱਚ 54 ਮੌਤਾਂ ਦਰਜ ਕੀਤੀਆਂ ਗਈਆਂ ਅਤੇ ਭਾਰਤ ਵਿੱਚ ਕੁੱਲ ਮੌਤਾਂ ਦੀ ਗਿਣਤੀ ਹੁਣ 522,116 ਹੈ। ਤਾਜ਼ਾ ਵਾਧੇ ਦੇ ਨਾਲ, ਦੇਸ਼ ਦੇ ਕੁੱਲ ਕੇਸ 43,052,425 ਹੋ ਗਏ ਹਨ। -PTC News

Related Post