ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

By  Riya Bawa April 25th 2022 04:38 PM

ਅੰਮ੍ਰਿਤਸਰ:ਬੀਤੇ ਸਮੇਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਚੀਫ ਅਕਾਊਂਟੈਂਟ  ਇੰਦਰਪਾਲ ਸਿੰਘ, ਇੰਚਾਰਜਹਰਜਿੰਦਰ ਸਿੰਘ, ਅਕਾਊਂਟੈਂਟ ਗੋਪਾਲ ਸਿੰਘ, ਸਹਾਇਕ ਸੁਪਰਵਾਈਜ਼ਰਸ਼ਲਿੰਦਰਜੀਤ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਮੀਤ ਖ਼ਜ਼ਾਨਚੀ ਰਾਮ ਸਿੰਘ, ਗੁਰਦੁਆਰਾ ਇੰਸਪੈਕਟਰ  ਕੁਲਬੀਰ ਸਿੰਘ, ਹੈਲਪਰ ਬੀਬੀ ਸਿਮਰਜੀਤ ਕੌਰ, ਸੇਵਾਦਾਰ  ਬਲਦੇਵ ਸਿੰਘ ਤੇ ਹਰਜਿੰਦਰ ਸਿੰਘ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ  ਅਲਵਿੰਦਰਪਾਲ ਸਿੰਘ ਪੱਖੋਕੇ, ਵਧੀਕ ਸਕੱਤਰ  ਪ੍ਰਤਾਪ ਸਿੰਘ, ਸਾਬਕਾ ਸਕੱਤਰ  ਰਘਬੀਰ ਸਿੰਘ ਰਾਜਾਸਾਂਸੀ,  ਜੋਗਿੰਦਰ ਸਿੰਘ ਅਦਲੀਵਾਲ ਤੇ  ਜਸਵਿੰਦਰ ਸਿੰਘ ਦੀਨਪੁਰ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਮਹਾਨ ਸੰਸਥਾ ਹੈ, ਜਿਸ ਵੱਲੋਂ ਕੀਤੀਆਂ ਜਾਂਦੀਆਂ ਸੇਵਾਵਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ। ਸਟੇਜ ਦੀ ਸੇਵਾ ਸ. ਮੁਖਤਾਰ ਸਿੰਘ ਕੁਹਾੜਕਾ ਖਜ਼ਾਨਚੀ ਨੇ ਨਿਭਾਈ। ਇਹ ਵੀ ਪੜ੍ਹੋ:ਕਾਂਗਰਸ ਉਦੈਪੁਰ 'ਚ ਕਰੇਗੀ ਚਿੰਤਨ ਸ਼ਿਵਰ, ਪ੍ਰਤਾਪ ਸਿੰਘ ਬਾਜਵਾ ਹੋਣਗੇ ਸ਼ਾਮਿਲ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ,  ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। -PTC News

Related Post