ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਜਤਾਇਆ ਵਿਰੋਧ , ਸਦਨ 'ਚੋਂ ਕੀਤਾ ਵਾਕਆਊਟ

By  Shanker Badra February 1st 2021 12:06 PM

ਨਵੀਂ ਦਿੱਲੀ :  ਅੱਜ ਦੇਸ਼ ਦਾ ਆਮ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਬਜਟ ਭਾਸ਼ਣ ਪੜ੍ਹ ਰਹੇ ਹਨ। ਪੂਰੇ ਦੇਸ਼ ਦੀਆਂ ਨਜ਼ਰਾਂ ਇਸ ਬਜਟ 'ਤੇ ਟਿਕੀਆਂ ਹੋਈਆਂ ਹਨ ਕਿ ਕੋਰੋਨਾ ਸੰਕਟ ਵਿਚ ਸਥਿਰ ਆਰਥਿਕਤਾ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ। ਪੜ੍ਹੋ ਹੋਰ ਖ਼ਬਰਾਂ : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੂਜੀ ਵਾਰ ਬਣੇ ਪਿਤਾ, ਘਰ ਹੋਇਆ ਪੁੱਤਰ ਦਾ ਜਨਮ [caption id="attachment_471061" align="aligncenter"]SAD protests against agricultural laws, walks out of House over the budget speech ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਜਤਾਇਆਵਿਰੋਧ , ਸਦਨ 'ਚੋਂ ਕੀਤਾ ਵਾਕਆਊਟ[/caption] ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਬਜਟ ਭਾਸ਼ਣ ਨੂੰ ਲੈ ਕੇ ਸਦਨ 'ਚੋਂ ਵਾਕਆਊਟ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਜਤਾਇਆ ਹੈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿਬਜਟ ਪੇਸ਼ ਕਰਨ ਤੋਂ ਪਹਿਲਾਂ ਕਿਸਾਨਾਂ ਨਾਲ ਕਿਸੇ ਵੀ ਬਿੰਦੂ 'ਤੇ ਚਰਚਾਨਹੀਂ ਕੀਤੀ ਗਈ। [caption id="attachment_471060" align="aligncenter"]SAD protests against agricultural laws, walks out of House over the budget speech ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਜਤਾਇਆਵਿਰੋਧ , ਸਦਨ 'ਚੋਂ ਕੀਤਾ ਵਾਕਆਊਟ[/caption] ਉਨ੍ਹਾਂ ਨੇ ਕਿਹਾ ਕਿਕਿਸਾਨਾਂ ਦੇ ਮੁੱਦੇ ਹੱਲ ਕੀਤੇ ਬਿਨ੍ਹਾਂ ਬਜਟ 'ਤੇ ਚਰਚਾ ਕਰਨ ਦਾ ਕੋਈ ਮਤਲਬ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ਼ਵਿਰੋਧ ਜਤਾਇਆ ਹੈ। ਉੱਥੇ ਹੀ ਅੱਜ ਕਾਂਗਰਸ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਅਤੇ ਗੁਰਜੀਤ ਔਜਲਾ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਾਲੇ ਕੱਪੜੇ ਪਹਿਨ ਕੇ ਸੰਸਦ ਭਵਨ ਪੁੱਜੇ। [caption id="attachment_471059" align="aligncenter"]SAD protests against agricultural laws, walks out of House over the budget speech ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਜਤਾਇਆਵਿਰੋਧ , ਸਦਨ 'ਚੋਂ ਕੀਤਾ ਵਾਕਆਊਟ[/caption] ਪੜ੍ਹੋ ਹੋਰ ਖ਼ਬਰਾਂ : Budget 2021 : ਵਿੱਤ ਮੰਤਰੀ ਨਿਰਮਲਾ ਸੀਤਰਾਮਨ ਅੱਜ ਪੇਸ਼ ਕਰਨਗੇ ਸਾਲ 2021 ਦਾ ਪਹਿਲਾ ਬਜਟ ਉਨ੍ਹਾਂ ਦੋਹਾਂ ਨੇ ਹੱਥਾਂ ਕਾਲੇ ਰੰਗ ਦੀਆਂ ਤਖ਼ਤੀਆਂ ਵੀ ਫੜ੍ਹੀਆਂ ਹੋਈਆਂ ਸਨ ,ਜਿਨ੍ਹਾਂ 'ਤੇ ਲਿਖਿਆ ਹੈ ਕਿ ਮੈਂ ਕਿਸਾਨ ਹਾਂ, ਮੈਂ ਖੇਤ ਮਜ਼ਦੂਰ ਹਾਂ। ਦੋਹਾਂ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਮੰਗ ਕੀਤੀ ਗਈ ਕਿ ਦੋਵੇਂ ਖੇਤੀ ਕਾਨੂੰਨ ਰੱਦ ਕੀਤੇ ਜਾਣ। PTCNews

Related Post