Sangrur Lok Sabha By-Election Results 2022: ਸਿਆਸਤ ਦੇ ਹਰ ਦਿੱਗਜ਼ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
Sangrur Lok Sabha By-Election Results 2022: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ 7 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਕਰੀਬ 8100 ਵੋਟਾਂ ਨਾਲ ਹਰਾਇਆ ਹੈ। ਹਾਲਾਂਕਿ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਜਿੱਤ ਦਾ ਮਾਹੌਲ ਹੈ। ਸਿਮਰਨਜੀਤ ਸਿੰਘ ਮਾਨ ਦੇ ਸਮਰਥਕਾਂ 'ਚ ਜਸ਼ਨ ਦਾ ਮਾਹੌਲ ਹੈ। ਇਸ ਹਾਰ ਨਾਲ ਹੁਣ ਆਮ ਆਦਮੀ ਪਾਰਟੀ ਦਾ ਲੋਕ ਸਭਾ ਵਿੱਚ ਕੋਈ ਵੀ ਸੰਸਦ ਮੈਂਬਰ ਨਹੀਂ ਰਹਿ ਗਿਆ ਹੈ।
ਤੀਜੇ ਨੰਬਰ 'ਤੇ ਕਾਂਗਰਸ ਦੇ ਦਲਵੀਰ ਗੋਲਡੀ ਹਨ, ਜਿਨ੍ਹਾਂ ਨੂੰ ਕਰੀਬ 75 ਹਜ਼ਾਰ ਵੋਟਾਂ ਮਿਲੀਆਂ ਹਨ। ਜਦਕਿ ਭਾਜਪਾ ਦੇ ਕੇਵਲ ਢਿੱਲੋਂ ਚੌਥੇ ਨੰਬਰ 'ਤੇ ਅਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਪੰਜਵੇਂ ਨੰਬਰ 'ਤੇ ਹਨ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਨਹੀਂ ਬਚ ਸਕੀ। ਇੱਥੇ 23 ਜੂਨ ਨੂੰ ਵੋਟਾਂ ਪਈਆਂ ਸਨ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਸ ਨੇ ਇੱਥੋਂ ਲਗਾਤਾਰ 2 ਵਾਰ ਰਿਕਾਰਡ ਫਰਕ ਨਾਲ ਚੋਣ ਜਿੱਤੀ।
ਵੱਖ ਵੱਖ ਸਿਆਸੀ ਲੀਡਰਾਂ ਨੇ ਸਿਮਰਨਜੀਤ ਸਿੰਘ ਮਾਨ ਦਿੱਤੀ ਵਧਾਈ-- ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਜਿੱਤ ਦਾ ਮਾਹੌਲ ਹੈ। ਇਸ ਦੌਰਾਨ ਹੁਣ ਵੱਖ ਵੱਖ ਸਿਆਸੀ ਲੀਡਰ ਵੀ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਦੇ ਰਹੇ ਹਨ। ਪਰਮਿੰਦਰ ਸਿੰਘ ਢੀਡਸਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ।
ਇਸ ਮਗਰੋਂ ਜੇਤੂ ਐਲਾਨੇ ਜਾਣ ਮਗਰੋਂ ਉਨ੍ਹਾਂ ਟਵੀਟ ਕਰਕੇ ਕਿਹਾ, “ਮੈਂ ਸੰਗਰੂਰ ਦੇ ਵੋਟਰਾਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਪਾਰਲੀਮੈਂਟ ਵਿੱਚ ਆਪਣੇ ਨੁਮਾਇੰਦੇ ਵਜੋਂ ਚੁਣਿਆ। ਮੈਂ ਆਪਣੇ ਹਲਕੇ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਵਪਾਰੀਆਂ ਅਤੇ ਹਰ ਕਿਸੇ ਦੇ ਦੁੱਖਾਂ ਨੂੰ ਦੂਰ ਕਰਨ ਲਈ ਸਖ਼ਤ ਮਿਹਨਤ ਕਰਾਂਗਾ।”