ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਗਰਮਾਇਆ ਚੋਣ ਅਖਾੜਾ, ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ
ਸੰਗਰੂਰ: ਲੋਕ ਸਭਾ ਸੀਟ ਸੰਗਰੂਰ ਲਈ ਨਾਮਜ਼ਦਗੀ ਦਾ ਅੱਜ ਆਖਰੀ ਦਿਨ ਹੈ। ਕਾਂਗਰਸ ਉਮੀਦਵਾਰ ਦਲਵੀਰ ਗੋਲਡੀ, ਅਕਾਲੀ-ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਅਤੇ ਭਾਜਪਾ ਦੇ ਕੇਵਲ ਢਿੱਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਢਿੱਲੋਂ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਪਹਿਲਾਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਚੁੱਕੇ ਹਨ। ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 27 ਜੂਨ ਨੂੰ ਹੋਵੇਗੀ।
ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ
ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਸੰਗਰੂਰ ਵਿੱਚ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਹਨ। ਉਹ ਘਰਾਚੋਂ ਦਾ ਸਰਪੰਚ ਵੀ ਹੈ। ਉਸ ਨੇ 23 ਏਕੜ ਪੰਚਾਇਤੀ ਜ਼ਮੀਨ ਪ੍ਰਾਈਵੇਟ ਲੋਕਾਂ ਨੂੰ ਦੇਣ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ ਜਿਸ ਤੋਂ ਬਾਅਦ ਉਹ ਚਰਚਾ 'ਚ ਆ ਗਈ। ਸੰਗਰੂਰ ਤੋਂ ਕਾਂਗਰਸੀ ਵਿਧਾਇਕ ਵਿਜੇ ਇੰਦਰ ਸਿੰਗਲਾ ਉਦੋਂ ਮੰਤਰੀ ਸਨ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਕ ਹੋਰ ਗ੍ਰਿਫ਼ਤਾਰੀ
ਅਕਾਲੀ-ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ
ਪੰਥਕਾਂ ਧਿਰਾਂ ਦੇ ਸਾਂਝੇ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੇ ਬੰਦੀ ਸਿੱਖਾਂ ਦਾ ਮੁੱਦਾ ਬਣਾ ਕੇ ਕਮਲਦੀਪ ਨੂੰ ਟਿਕਟ ਦਿੱਤੀ ਗਈ ਹੈ। ਭਾਈ ਰਾਜੋਆਣਾ ਦੀ ਇੱਛਾ ਹੈ ਕਿ ਅਕਾਲੀ ਦਲ ਦੇ ਨਿਸ਼ਾਨ ਤੇ ਚੋਣ ਲੜਨੀ ਹੈ ਪਰ ਬੀਬਾ ਰਾਜੋਆਣਾ ਸਮੁਚੇ ਪੰਥ ਦੀ ਉਮੀਦਵਾਰ ਹੈ।
ਸੰਗਰੂਰ ਜ਼ਿਮਨੀ ਚੋਣ ਨੂੰ ਲੈਕੇ ਗਰਮਾਇਆ ਚੋਣ ਅਖਾੜਾ, ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ, ਵੇਖੇ ਵੀਡੀਓ