ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਸੁਰੱਖਿਆ ਬਲ ਦਾ ਇਕ ਜਵਾਨ ਸ਼ਹੀਦ, 4 ਜ਼ਖਮੀ
ਸ਼੍ਰੀਨਗਰ: ਜੰਮੂ-ਕਸ਼ਮੀਰ 'ਚ ਪਿਛਲੇ 24 ਘੰਟਿਆਂ ਤੋਂ ਚੱਲ ਰਹੇ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਹੁਣ ਤੱਕ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਸੂਬੇ ਦੇ ਸੁਜਵਾਨ ਇਲਾਕੇ 'ਚ ਇਕ ਘਰ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੌਰਾਨ ਅੱਤਵਾਦੀਆਂ ਵਲੋਂ ਗੋਲੀਬਾਰੀ ਕਰਨ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ, ਜਿਸ 'ਚ ਸੁਰੱਖਿਆ ਬਲਾਂ ਦੇ ਚਾਰ ਜਵਾਨ ਜ਼ਖਮੀ ਹੋ ਗਏ, ਜਦਕਿ ਇਕ ਜਵਾਨ ਸ਼ਹੀਦ ਹੋ ਗਿਆ। ਮੁਕਾਬਲੇ ਤੋਂ ਬਾਅਦ ਇਲਾਕੇ 'ਚ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ।
ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਕਿਹਾ ਹੈ ਕਿ ਮੁੱਠਭੇੜ ਵਿੱਚ ਸੁਰੱਖਿਆ ਬਲਾਂ ਦਾ 1 ਜਵਾਨ ਸ਼ਹੀਦ ਹੋ ਗਿਆ ਹੈ ਅਤੇ 4 ਜਵਾਨ ਜ਼ਖ਼ਮੀ ਹੋ ਗਏ ਹਨ। ਅਸੀਂ ਰਾਤ ਨੂੰ ਇਲਾਕੇ ਦੀ ਘੇਰਾਬੰਦੀ ਕਰ ਲਈ ਸੀ। (ਜੰਮੂ ਦੇ ਸੁੰਜਵਾਂ ਇਲਾਕੇ ਵਿੱਚ) ਮੁੱਠਭੇੜ ਅਜੇ ਵੀ ਜਾਰੀ ਹੈ। ਅੱਤਵਾਦੀ ਕਿਸੇ ਘਰ ਵਿੱਚ ਲੁਕੇ ਹੋਏ ਹਨ।