ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਵੱਲੋਂ ਤਿੰਨ ਅੱਤਵਾਦੀ ਢੇਰ

By  Pardeep Singh August 25th 2022 03:11 PM

ਜੰਮੂ ਕਸ਼ਮੀਰ: ਜੰਮੂ ਕਸ਼ਮੀਰ 'ਚ ਉੜੀ ਦੇ ਕਮਾਲਕੋਟ ਸੈਕਟਰ ਵਿੱਚ ਫੌਜ ਅਤੇ ਬਾਰਾਮੂਲਾ ਪੁਲਿਸ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਹ ਜਾਣਕਾਰੀ ਕਸ਼ਮੀਰ ਪੁਲਿਸ ਨੇ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਇਸ ਬਾਰੇ ਜੰਮੂ-ਕਸ਼ਮੀਰ ਦੀ ਪੁਲਿਸ ਨੇ ਦੱਸਿਆ ਕਿ ਵਾਂਡਾਕਪੋਰਾ ਇਲਾਕੇ 'ਚ ਹੋਏ ਮੁਕਾਬਲੇ 'ਚ ਅੱਤਵਾਦੀ ਕੈਸਰ ਕੋਕਾ ਮਾਰਿਆ ਗਿਆ ਹੈ, ਜਦਕਿ ਦੂਜੇ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ। Shopian Encounter ਸੁਰੱਖਿਆ ਬਲਾਂ ਨੇ ਅੱਤਵਾਦੀਆਂ ਕੋਲੋਂ ਇਕ ਅਮਰੀਕੀ ਰਾਈਫਲ (ਐੱਮ-4 ਕਾਰਬਾਈਨ) ਅਤੇ ਇਕ ਪਿਸਤੌਲ ਬਰਾਮਦ ਕੀਤਾ ਹੈ। ਹਥਿਆਰਾਂ ਦੇ ਨਾਲ-ਨਾਲ ਹੋਰ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਹੋਈ ਹੈ। ਇਹ ਮੁਕਾਬਲਾ ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਦੇ ਜਵਾਨਾਂ ਨੇ ਬਾਰਾਮੂਲਾ ਵਿੱਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇੱਕ  ਅੱਤਵਾਦੀ ਨੂੰ ਗ੍ਰਿਫਤਾਰ ਕਰਨ ਤੋਂ ਕੁਝ ਦਿਨ ਬਾਅਦ ਹੋਇਆ ਹੈ।Shopian Encounter ਸੁਰੱਖਿਆ ਬਲਾਂ ਨੇ ਕੁਪਵਾੜਾ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਸੁਰੱਖਿਆ ਬਲਾਂ ਦੀ ਕਾਰਵਾਈ 'ਚ ਇਕ ਅੱਤਵਾਦੀ ਮਾਰਿਆ ਗਿਆ ਜਦਕਿ ਇਕ ਜਵਾਨ ਸ਼ਹੀਦ ਹੋ ਗਿਆ। ਇਹ ਵੀ ਪੜ੍ਹੋ:ਮਹਿਲਾਵਾਂ ਨੂੰ 1000 ਰੁਪਏ ਨਾ ਦੇਣ 'ਤੇ ਪੰਜਾਬ ਸਰਕਾਰ ਖਿਲਾਫ਼ ਪ੍ਰਨੀਤ ਕੌਰ ਨੇ ਖੋਲ੍ਹਿਆ ਮੋਰਚਾ -PTC News

Related Post