Sedition Law: ਕੇਂਦਰ ਨੇ SC ਨੂੰ ਕਿਹਾ, SP ਦੀ ਮਨਜ਼ੂਰੀ ਤੋਂ ਬਿਨ੍ਹਾਂ FIR ਦਰਜ ਨਹੀਂ ਕੀਤੀ ਜਾਵੇਗੀ

By  Pardeep Singh May 11th 2022 01:28 PM

ਨਵੀਂ ਦਿੱਲੀ: ਦੇਸ਼ ਧ੍ਰੋਹ ਕਾਨੂੰਨ 'ਤੇ ਸੁਪਰੀਮ ਕੋਰਟ 'ਚ ਬੁੱਧਵਾਰ ਨੂੰ ਵੀ ਸੁਣਵਾਈ ਹੋਈ। ਹਾਲਾਂਕਿ ਸੁਪਰੀਮ ਕੋਰਟ ਨੇ ਇਸ ਕਾਨੂੰਨ 'ਤੇ ਰੋਕ ਨਹੀਂ ਲਗਾਈ ਹੈ। ਇਸ ਦੇ ਨਾਲ ਹੀ ਪਟੀਸ਼ਨਰਾਂ ਦੀ ਮੰਗ ਹੈ ਕਿ ਇਸ ਕਾਨੂੰਨ ਨੂੰ ਤੁਰੰਤ ਬੰਦ ਕੀਤਾ ਜਾਵੇ। ਦੇਸ਼ ਧ੍ਰੋਹ ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਅਸੀਂ ਰਾਜ ਸਰਕਾਰਾਂ ਨੂੰ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਦਾ ਖਰੜਾ ਤਿਆਰ ਕਰ ਲਿਆ ਹੈ। ਉਨ੍ਹਾਂ ਅਨੁਸਾਰ ਸੂਬਾ ਸਰਕਾਰਾਂ ਨੂੰ ਸਪੱਸ਼ਟ ਹਦਾਇਤਾਂ ਹੋਣਗੀਆਂ ਕਿ ਜ਼ਿਲ੍ਹਾ ਪੁਲਿਸ ਕਪਤਾਨ ਦੀ ਮਨਜ਼ੂਰੀ ਤੋਂ ਬਿਨਾਂ ਐਸ.ਪੀ ਜਾਂ ਇਸ ਤੋਂ ਉੱਪਰ ਦੇ ਕਿਸੇ ਅਧਿਕਾਰੀ 'ਤੇ ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਨਾ ਕੀਤੀ ਜਾਵੇ। ਸਾਲੀਸਿਟਰ ਜਨਰਲ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਪੁਲਿਸ ਅਧਿਕਾਰੀ ਦੇਸ਼ਧ੍ਰੋਹ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਨ ਦੇ ਸਮਰਥਨ ਵਿੱਚ ਲੋੜੀਂਦੇ ਕਾਰਨ ਵੀ ਦੱਸੇਗਾ। ਪਟੀਸ਼ਨਕਰਤਾਵਾਂ ਦੀ ਤਰਫੋਂ ਬਹਿਸ ਕਰਦਿਆਂ ਐਡਵੋਕੇਟ ਕਪਿਲ ਸਿੱਬਲ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਦੇਸ਼ਧ੍ਰੋਹ ਕਾਨੂੰਨ ਨੂੰ ਤੁਰੰਤ ਰੋਕਣ ਦੀ ਲੋੜ ਹੈ। ਇਸ ਤੋਂ ਪਹਿਲਾਂ ਮੰਗਲਵਾਰ ਦੀ ਸੁਣਵਾਈ ਦੌਰਾਨ ਪਟੀਸ਼ਨਰਾਂ ਨੇ ਅਦਾਲਤ ਨੂੰ ਕਿਹਾ ਸੀ ਕਿ ਜੇਕਰ ਸੁਪਰੀਮ ਕੋਰਟ ਕਾਨੂੰਨ ਦੀ ਵੈਧਤਾ ਦੇ ਮੁੱਦੇ ਨੂੰ ਹੋਰ ਵਿਚਾਰ ਲਈ ਵੱਡੀ ਬੈਂਚ ਕੋਲ ਭੇਜਦੀ ਹੈ ਤਾਂ ਅਦਾਲਤ ਨੂੰ ਇਸ ਦੌਰਾਨ ਕਾਨੂੰਨ ਨੂੰ ਲਾਗੂ ਕਰਨ 'ਤੇ ਰੋਕ ਲਾ ਦੇਣੀ ਚਾਹੀਦੀ ਹੈ। ਇਹ ਵੀ ਪੜ੍ਹੋ:ਪੰਜਾਬ 'ਚ ਚੱਲਣਗੀਆਂ ਗਰਮ ਹਵਾਵਾਂ, ਮੌਸਮ ਵਿਭਾਗ ਦੀ ਚੇਤਾਵਨੀ, ਰੱਖੋ ਆਪਣਾ ਧਿਆਨ -PTC News

Related Post