ਕਾਂਗਰਸ ਸੰਗਠਨ ਦੀ ਬੈਠਕ ’ਚ ਸ਼ਾਮਲ ਹੋਣ ਗਈ ਪਾਰਟੀ ਦੀ ਸੀਨੀਅਰ ਨੇਤਾ ਇੰਦਰਾ ਹਿਰਦੇਸ਼ ਦਾ ਦੇਹਾਂਤ

By  Jagroop Kaur June 13th 2021 03:29 PM

ਉਤਰਾਖੰਡ ’ਚ ਕਾਂਗਰਸ ਦੀ ਸੀਨੀਅਰ ਨੇਤਾ ਇੰਦਰਾ ਹਿਰਦੇਸ਼ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਐਤਵਾਰ ਸੇਵੇਰ ਉਨ੍ਹਾਂ ਨੂੰ ਗੰਭੀਰ ਹਾਲਤ ’ਚ ਦਿੱਲੀ ਦੇ ਇਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਕਾਂਗਰਸ ਦੀ ਸੀਨੀਅਰ ਨੇਤਾ ਦੀ ਮੌਤ ਨਾਲ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਪ੍ਰਦੇਸ਼ ਪ੍ਰਧਾਨ ਸੂਰਿਆਕਾਂਤ ਧਸਮਾਨਾ ਨੇ ਇੰਦਰਾ ਹਿਰਦੇਸ਼ ਦੇ ਦੇਹਾਂਤ ਦੀ ਪੁਸ਼ਟੀ ਕੀਤੀ।Uttarakhand: Congress leader Indira Hridayesh passes away | India News,The Indian Express ਦੱਸ ਦੇਈਏ ਕਿ ਉਹ ਦਿੱਲੀ ’ਚ ਕਾਂਗਰਸ ਸੰਗਠਨ ਦੀ ਬੈਠਕ ’ਚ ਸ਼ਾਮਲ ਹੋਣ ਗਈ ਸੀ। ਜਿਥੇ ਐਤਵਾਰ ਸੇਵੇ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਸੀ ਅਤੇ ਉਨ੍ਹਾਂ ਦੀ ਹਾਰਟ ਸੰਬੰਧੀ ਸਰਜਰੀ ਵੀ ਹੋਈ ਸੀ। ਉਨ੍ਹਾਂ ਦੇ ਬੇਟੇ ਸੁਮਿਤ ਵੀ ਦਿੱਲੀ ਪਹੁੰਚ ਰਹੇ ਹਨ। ਇੰਦਰਾ ਹਿਰਦੇਸ਼ ਦੇ ਦਿਹਾਂਤ ਨਾਲ ਪੂਰੇ ਰਾਜਨੀਤਿਕ ਜਗਤ ਚ ਸ਼ੌਕ ਦੀ ਲਹਿਰ ਛਾਈ ਹੈ। ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਅਤੇ ਰਾਹੁਲ ਗਾਂਧੀ ਨੇ ਉਨ੍ਹਾਂ ਦੇ ਦੇਹਾਂਤ ’ਤੇ ਦੁਖ ਪ੍ਰਗਟ ਕੀਤਾ ਹੈ।

Related Post