ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾਦਾਰ ਨਹੀਂ ਲੈ ਕੇ ਜਾ ਸਕਣਗੇ ਹੁਣ ਮੋਬਾਈਲ, ਵਾਕੀ-ਟਾਕੀ ਦੀ ਕਰਨਗੇ ਵਰਤੋਂ
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵੱਡਾ ਫ਼ੈਸਲਾ ਲੈਂਦੇ ਹੋਏ ਸੁਰੱਖਿਆ ਦੇ ਮੱਦੇਨਜ਼ਰ ਅਹਿਮ ਫ਼ੈਸਲਾ ਲਿਆ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਤਾਇਨਾਤ ਸੇਵਾਦਾਰ ਹੁਣ ਮੋਬਾਈਲ ਫੋਨ ਅੰਦਰ ਨਹੀਂ ਲੈ ਕੇ ਸਕਣਗੇ। ਸੁਰੱਖਿਆ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫ਼ੈਸਲਾ ਲੈਂਦੇ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾਦਾਰਾਂ ਵੱਲੋਂ ਮੋਬਾਈਲ ਉਤੇ ਪਾਬੰਦੀ ਲਗਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਹੁਣ ਸੇਵਾਦਾਰਾਂ ਨੂੰ ਵਾਕੀ-ਟਾਕੀ ਮੁਹੱਈਆ ਕਰਵਾਏਗੀ। ਸੇਵਾਦਾਰਾਂ ਹੁਣ ਆਪਸ ਤੇ ਸੀਨੀਅਰ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਨ ਲਈ ਵਾਕੀ-ਟਾਕੀ ਦਾ ਇਸਤੇਮਾਲ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੇਵਾਦਾਰਾਂ ਨੂੰ ਵਾਕੀ-ਟਾਕੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸੇਵਾਦਾਰਾਂ ਨੂੰ ਵਾਕੀ-ਟਾਕੀ ਮੁਹੱਈਆ ਕਰਵਾਇਆ ਜਾਵੇਗਾ। ਆਪਸ ਵਿੱਚ ਗੱਲਬਾਤ ਤੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਨ ਲਈ ਵਾਕੀ-ਟਾਕੀ ਦੀ ਇਸਤੇਮਾਲ ਕਰਨਗੇ। ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਵਿਖੇ ਮੈਟਰੋ ਸਟੇਸ਼ਨ 'ਤੇ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ