ਹਾਦਸੇ ਅਧੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਂਟ, ਐੱਸ.ਜੀ.ਪੀ.ਸੀ ਪ੍ਰਧਾਨ ਨੇ ਪ੍ਰਗਟਾਇਆ ਦੁੱਖ

By  Jasmeet Singh March 31st 2022 03:09 PM -- Updated: March 31st 2022 03:14 PM

ਅੰਮ੍ਰਿਤਸਰ, 31 ਮਾਰਚ 2022: ਜਗਰਾਉਂ ਵਿਖੇ ਗੁਰਦੁਆਰਾ ਅਜੀਤਸਰ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਂਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ। ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਭੰਗ ਐਡਵੋਕੇਟ ਧਾਮੀ ਨੇ ਕਿਹਾ ਕਿ ਬਹੁਤ ਵਾਰੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦੇ ਪੱਖੇ ਦੀਆਂ ਤਾਰਾਂ ’ਚ ਸਰਕਟ ਸ਼ਾਰਟ ਹੋਣ ਕਰਕੇ ਵਾਪਰੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ। ਇਹ ਵੀ ਪੜ੍ਹੋ: ਮਹਿੰਗਾਈ ਨੂੰ ਲੈ ਕੇ ਅੰਮ੍ਰਿਤਸਰ ਚ ਕਾਂਗਰਸ ਦਾ ਹੱਲਾ ਬੋਲ, ਪਹੁੰਚੇ ਨਵਜੋਤ ਸਿੰਘ ਸਿੱਧੂ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ। -PTC News

Related Post