Sat, Apr 26, 2025
Whatsapp

KBKJ ਵਿੱਚ ਸ਼ਹਿਨਾਜ਼ ਗਿੱਲ ਨੇ ਖੁਦ ਦੱਸਿਆ ਕਿ ਉਹ ਇਸ ਕਿਰਦਾਰ 'ਚ ਨਜ਼ਰ ਆਵੇਗੀ

ਸ਼ਹਿਨਾਜ਼ ਗਿੱਲ ਨੂੰ ਸੁਪਰਸਟਾਰ ਸਲਮਾਨ ਖਾਨ ਦੀ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' 'ਚ ਦੇਖਣ ਲਈ ਫੈਨਜ਼ ਕਾਫੀ ਉਤਸ਼ਾਹਿਤ ਹਨ।

Reported by:  PTC News Desk  Edited by:  Amritpal Singh -- April 16th 2023 05:31 PM
KBKJ ਵਿੱਚ ਸ਼ਹਿਨਾਜ਼ ਗਿੱਲ ਨੇ ਖੁਦ ਦੱਸਿਆ ਕਿ ਉਹ ਇਸ ਕਿਰਦਾਰ 'ਚ ਨਜ਼ਰ ਆਵੇਗੀ

KBKJ ਵਿੱਚ ਸ਼ਹਿਨਾਜ਼ ਗਿੱਲ ਨੇ ਖੁਦ ਦੱਸਿਆ ਕਿ ਉਹ ਇਸ ਕਿਰਦਾਰ 'ਚ ਨਜ਼ਰ ਆਵੇਗੀ

Shehnaaz Gill: ਛੋਟੇ ਪਰਦੇ ਦੇ ਮਸ਼ਹੂਰ ਸ਼ੋਅ ਬਿੱਗ ਬੌਸ 13 ਨਾਲ ਆਪਣੀ ਖਾਸ ਪਛਾਣ ਬਣਾਉਣ ਵਾਲੀ ਸ਼ਹਿਨਾਜ਼ ਗਿੱਲ ਬਹੁਤ ਜਲਦ ਬਾਲੀਵੁੱਡ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' ਰਾਹੀਂ ਇੰਡਸਟਰੀ 'ਚ ਕਦਮ ਰੱਖਣ ਜਾ ਰਹੀ ਹੈ। ਸ਼ਹਿਨਾਜ਼ ਗਿੱਲ ਨੂੰ ਸੁਪਰਸਟਾਰ ਸਲਮਾਨ ਖਾਨ ਦੀ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' 'ਚ ਦੇਖਣ ਲਈ ਫੈਨਜ਼ ਕਾਫੀ ਉਤਸ਼ਾਹਿਤ ਹਨ। ਇਸੇ ਦੌਰਾਨ ਸ਼ਹਿਨਾਜ਼ ਗਿੱਲ ਨੇ ਇਸ ਫ਼ਿਲਮ ਵਿੱਚ ਆਪਣੇ ਕਿਰਦਾਰ ਬਾਰੇ ਖ਼ੁਲਾਸਾ ਕਰਦਿਆਂ ਦੱਸਿਆ ਹੈ ਕਿ ਉਹ ‘ਕਿਸ ਕਾ ਭਾਈ ਕਿਸ ਕੀ ਜਾਨ’ ਵਿੱਚ ਕਿਸ ਕਿਰਦਾਰ ਵਿੱਚ ਨਜ਼ਰ ਆਵੇਗੀ।

ਐਤਵਾਰ ਨੂੰ ਸਲਮਾਨ ਖਾਨ ਫਿਲਮਸ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਇਕ ਤਾਜ਼ਾ ਵੀਡੀਓ ਸ਼ੇਅਰ ਕੀਤੀ ਹੈ। ਇਹ ਵੀਡੀਓ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' ਦੀ ਅਦਾਕਾਰਾ ਸ਼ਹਿਨਾਜ਼ ਗਿੱਲ ਦੀ ਹੈ। ਇਸ ਵੀਡੀਓ 'ਚ ਸ਼ਹਿਨਾਜ਼ ਗਿੱਲ ਇਸ ਫਿਲਮ 'ਚ ਆਪਣੀ ਭੂਮਿਕਾ ਬਾਰੇ ਗੱਲ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਮੁਤਾਬਕ ਸ਼ਹਿਨਾਜ਼ ਗਿੱਲ ਸੁਪਰਸਟਾਰ ਸਲਮਾਨ ਖਾਨ ਦੀ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' 'ਚ ਸਕੂਨ ਨਾਂ ਦੀ ਬੁਲਬੁਲੀ ਕੁੜੀ ਦਾ ਕਿਰਦਾਰ ਨਿਭਾਅ ਰਹੀ ਹੈ।


ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਸ਼ਹਿਨਾਜ਼ ਵੀ ਸਾਰਿਆਂ ਨੂੰ ਸਕੂਨ ਦੇਣ ਦੀ ਗੱਲ ਕਰਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਗਿੱਲ ਦੀ ਇਸ ਵੀਡੀਓ ਨੂੰ ਦੇਖ ਕੇ ਲੋਕ ਹੁਣ ਉਸ ਨੂੰ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' 'ਚ ਦੇਖਣ ਲਈ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।

- PTC NEWS

Top News view more...

Latest News view more...

PTC NETWORK