Shiromani Akali Dal Protest: ਪਹਾੜਾਂ ’ਚ ਪਏ ਮੀਂਹ ਨੇ ਪੰਜਾਬ ਵਿੱਚ ਤਬਾਹੀ ਮਚਾਈ। ਇਸ ਦੌਰਾਨ ਕਈ ਲੋਕਾਂ ਨੂੰ ਬੇਘਰ ਹੋਣਾ ਪਿਆ ਅਤੇ ਕਈ ਲੋਕਾਂ ਦਾ ਕਾਫੀ ਨੁਕਸਾਨ ਹੋਇਆ। ਅਜੇ ਵੀ ਲੋਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਹੁਣ ਹੜ੍ਹ ਪੀੜਤਾਂ ਦੀ ਮਦਦ ਦੇ ਲਈ ਸ਼੍ਰੋਮਣੀ ਅਕਾਲੀ ਦਲ ਨਿਤਰਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਦੇ ਦੇਵੀਗੜ੍ਹ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ੍ਹ ਪੀੜ੍ਹਤਾਂ ਦੇ ਲਈ ਫਸਲਾਂ ਦਾ ਮੁਆਵਜ਼ਾ 50 ਹਜ਼ਾਰ ਪ੍ਰਤੀ ਏਕੜ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਅੱਜ ਵੀ ਸੁਖਬੀਰ ਸਿੰਘ ਬਾਦਲ ਪਿੰਡ ਹੂਸੇਨੀਵਾਲਾ ਵਿਖੇ ਪਹੁੰਚੇ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਹੜ੍ਹ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ। ਨਾਲ ਹੀ ਉਨ੍ਹਾਂ ਵੱਲੋਂ ਪੀੜਤ ਲੋਕਾਂ ਦੀ ਹਰ ਸੰਭਵ ਮਦਦ ਵੀ ਕੀਤੀ ਜਾ ਰਹੀ ਹੈ। ਇਹ ਵੁੀ ਪੜ੍ਹੋ: ਗੰਗਾਨਗਰ: ਗੁਰੂ ਗ੍ਰੰਥ ਅਤੇ ਗੁਰੂ ਪੰਥ ਲਈ ਭੱਦੀ ਸ਼ਬਦਾਵਲੀ ਵਰਤਣ ਵਾਲੀ ਅਧਿਆਪਕਾ ਨੂੰ ਕੀਤਾ ਮੁਅੱਤਲ